Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਪਿੰਡ ਮੁਸ਼ਕਾਬਾਦ ਦੇ ਅਗਾਂਹਵਧੂ ਕਿਸਾਨ ਦਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ

ਕਿਸਾਨ ਵੱਲੋਂ ਪਰਾਲੀ ਨੂੰ ਅੱਗ ਲਾਏ ਬਿਨ੍ਹਾਂ ਕੀਤੀ ਜਾਂਦੀ ਹੈ ਫਸਲਾਂ ਦੀ ਕਾਸ਼ਤ

DC Patiala, Deputy Commissioner Patiala, Sakshi Sahni, Patiala

Web Admin

Web Admin

5 Dariya News

ਲੁਧਿਆਣਾ , 22 Oct 2022

Last updated on: Oct 22, 2022, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵੱਲੋਂ ਪਿੰਡ ਮੁਸ਼ਕਾਬਾਦ ਤਹਿਸੀਲ ਸਮਰਾਲਾ ਦੇ ਅਗਾਂਹਵਧੂ ਕਿਸਾਨ ਸ੍ਰੀ ਦਵਿੰਦਰ ਸਿੰਘ ਮਸ਼ਕਾਬਾਦ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਟਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਐਸ.ਡੀ.ਐਮ. ਸਮਰਾਲਾ ਸ੍ਰੀ ਕੁਲਦੀਪ ਬਾਵਾ ਅਤੇ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਅਮਨਜੀਤ ਸਿੰਘ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਵਾਤਾਵਰਣ ਨੂੰ ਸਾਫ ਰੱਖਣ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਦੀ ਲੜੀ ਅਧੀਨ ਸ. ਦਵਿੰਦਰ ਸਿੰਘ ਮੁਸ਼ਕਾਬਾਦ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਨਜੀਤ ਸਿੰਘ ਵੱਲੋਂ ਕਿਸਾਨ ਦਵਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕਿਸਾਨ ਦੂਸਰੇ ਕਿਸਾਨਾਂ ਲਈ ਪ੍ਰੇਰਣਾ ਸਰੋਤ ਹੈ ਅਤੇ ਕਿਸਾਨ ਵੱਲੋਂ ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਅੱਗ ਲਾਏ ਬਿਨ੍ਹਾਂ ਫਸਲਾਂ ਦੀ ਕਾਸ਼ਤ ਕੀਤੀ ਜਾ ਰਹੀ ਹੈ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਹੀ ਰਲਾ ਕੇ ਜਿੱਥੇ ਵਾਤਾਵਰਨ ਸਾਫ ਰੱਖਣ ਵਿੱਚ ਯੋਗਦਾਨ ਪਾਇਆ ਹੈ ਉੱਥੇ ਹੀ ਆਪਣੇ ਖੇਤਾਂ ਦੀ ਮਿੱਟੀ ਨੂੰ ਹੋਰ ਉਪਜਾਊ ਬਣਾਇਆ ਹੈ।

 ਕਿਸਾਨ ਵੱਲੋਂ ਫਸਲੀ ਵਿਭਿੰਨਤਾ ਅਪਨਾਉਣ ਵਿੱਚ ਵੀ ਮੋਹਰੀ ਯੋਗਦਾਨ ਪਾਇਆ ਜਾ ਰਿਹਾ ਹੈ।ਡਾ. ਅਮਨਜੀਤ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਜਦੋਂ ਕਿਸਾਨੀ ਨੂੰ ਘਾਟੇ ਦਾ ਸੌਦਾ ਕਿਹਾ ਜਾਂਦਾ ਹੈ ਤਾਂ ਇਨ੍ਹਾਂ ਵੱਲੋਂ ਮਿਸਾਲ ਕੀਤੀ ਕੀਤੀ ਗਈ ਹੈ ਕਿ ਮਿਹਨਤ ਨਾਲ ਕਿਸਾਨੀ ਕਿੱਤਾ ਵੀ ਲਾਹੇਵੰਦ ਬਣਾਇਆ ਜਾ ਸਕਦਾ ਹੈ।

ਸ੍ਰੀ ਦਵਿੰਦਰ ਸਿੰਘ ਮੁਸ਼ਕਾਬਾਦ ਵੱਲੋਂ ਦੱਸਿਆ ਗਿਆ ਕਿ ਉਸ ਵਲੋਂ ਲਗਾਤਾਰ ਕਈ ਸਾਲਾਂ ਤੋਂ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਮਿੱਟੀ ਵਿੱਚ ਰਲਾਇਆ ਜਾ ਰਿਹਾ ਹੈ, ਜਿਸ ਦੇ ਪ੍ਰਤੱਖ ਨਤੀਜੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ਵਿੱਚ ਮਿੱਟੀ ਵਿੱਚ ਜੈਵਿਕ ਮਾਦੇ ਦਾ ਵਾਧਾ ਹੋਣਾ, ਮਿੱਟੀ ਦਾ ਪੀ.ਐਚ. ਲੈਵਲ ਬੈਲੇਂਸ ਹੋਣਾ ਅਤੇ ਖਾਦਾਂ ਦੀ ਖਪਤ ਘਟਣਾ ਪ੍ਰਮੁੱਖ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤਰ੍ਹਾਂ ਕਰਨ ਨਾਲ ਉਨ੍ਹਾਂ ਦੀ ਜ਼ਮੀਨ ਵਿੱਚ ਮਿੱਤਰ ਕੀੜਿਆਂ ਦੀ ਗਿਣਤੀ ਵੀ ਬਹੁਤ ਵਧੀ ਹੈ।

ਉਨ੍ਹਾਂ ਇਲਾਕੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸਾਂਭਣ ਤਾਂ ਜੋ ਵਾਤਾਵਰਨ ਅਤੇ ਮਿੱਟੀ ਦੀ ਸਿਹਤ ਬਚਾਈ ਜਾ ਸਕੇ। ਉਹਨਾਂ ਕਿਸਾਨਾਂ ਨੂੰ ਪਿੰਡ ਮੁਸ਼ਕਾਬਾਦ ਵਿਖੇ ਸਥਾਪਿਤ  ਆਧੁਨਿਕ ਫਾਰਮ 'ਫਾਰਮਰ ਐਗਰੀ ਮਾਰਟ' ਵਿਖੇ ਦੌਰਾ ਕਰਨ ਦੀ ਵੀ ਅਪੀਲ ਕੀਤੀ।

ਇਸ ਤੋਂ ਇਲਾਵਾ ਸ. ਦਵਿੰਦਰ ਸਿੰਘ ਮੁਸ਼ਕਾਬਾਦ ਵੱਲੋਂ ਫਸਲ ਬੀਜਣ ਤੋਂ ਮੰਡੀਕਰਨ ਤੱਕ ਦਾ ਇੱਕ ਢਾਂਚਾ ਤਿਆਰ ਕੀਤਾ ਗਿਆ ਹੈ ਅਤੇ ਮਿੱਟੀ ਦੀ ਲੋੜ ਅਨੁਸਾਰ ਖਾਦਾਂ ਅਤੇ ਹੋਰ ਲਘੂਤੱਤਾਂ ਦੀ ਵਰਤੋਂ ਕਰਦਿਆਂ ਕਿਸਾਨਾਂ ਦੀ 15 ਤੋਂ 20 ਫੀਸਦ ਉਪਜ ਵਿੱਚ ਵਾਧਾ ਕੀਤਾ ਗਿਆ ਹੈ।ਕਿਸਾਨ ਦਵਿੰਦਰ ਸਿੰਘ ਵੱਲੋਂ ਦੱਸੇ ਗਏ ਢੰਗ ਤਰੀਰਿਆਂ ਅਨੁਸਾਰ 1 ਏਕੜ ਵਿੱਚ ਨਵੀਂ ਤਕਨੀਕ ਅਪਣਾਕੇ/ਸਿਖ ਕੇ ਹੋਰ ਕਿਸਾਨ ਵੀਰ ਵੀ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਨਜੀਤ ਸਿੰਘ ਵੱਲੋਂ ਸਮੂਹ ਜਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਦਿੱਤੀਆਂ ਗਈਆਂ ਖੇਤੀ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਜ਼ਮੀਨ ਵਿੱਚ ਰਲਾਉਣ ਦੀ ਅਪੀਲ ਵੀ ਕੀਤੀ ਗਈ।

 

Tags: DC Patiala , Deputy Commissioner Patiala , Sakshi Sahni , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD