Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਖੇਡਾਂ ਵਤਨ ਪੰਜਾਬ ਦੀਆਂ: ਰੋਇੰਗ, ਕੈਕਿੰਗ ਕੈਨੋਇੰਗ ਦੇ ਸੂਬਾ ਪੱਧਰੀ ਮੁਕਾਬਲੇ ਸਫ਼ਲਤਾਪੂਰਵਕ ਸੰਪੰਨ

ਰੋਇੰਗ, ਕੈਕਿੰਗ ਅਤੇ ਕੈਨੋਇੰਗ ਖੇਡਾਂ ਵਿਚ ਰੂਪਨਗਰ ਚੈਂਪੀਅਨ, ਖੇਡਾਂ ਵਤਨ ਪੰਜਾਬ ਦੀਆਂ ਸਦਕਾ ਸੂਬੇ ’ਚ ਖੇਡ ਸੱਭਿਆਚਾਰ ਹੋਇਆ ਪ੍ਰਫੁੱਲਿਤ: ਵਿਧਾਇਕ ਦਿਨੇਸ਼ ਚੱਢਾ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar,  Sports News, Punjab Khed Mela 2022, Khedan Watan Punjab Diyan, Khedan Watan Punjab Diyan 2022

Web Admin

Web Admin

5 Dariya News

ਰੂਪਨਗਰ , 22 Oct 2022

Last updated on: Oct 22, 2022, 00:00 IST

ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਵੱਲੋਂ ਪਹਿਲਕਦਮੀ ਕਰਦਿਆਂ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਸੂਬੇ ’ਚ ਖੇਡ ਸੱਭਿਆਚਾਰ ਨੂੰ ਪ੍ਰਫ਼ੁੱਲਿਤ ਕਰਨ ਲਈ ਵੱਡਾ ਹੰਭਲਾ ਮਾਰਿਆ ਗਿਆ ਹੈ ਜੋ ਕਿ ਪਿਛਲੀਆਂ ਸਰਕਾਰਾਂ ਵੱਲੋਂ ਕਈ ਦਹਾਕਿਆਂ ਤੋਂ ਅਣਗੌਲਿਆ ਕੀਤਾ ਗਿਆ ਸੀ। ਇਹ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸਤਲੁਜ ਦਰਿਆ ਦੇ ਕੰਢੇ 'ਤੇ ਪਿੰਡ ਕਟਲੀ ਵਿਖੇ ਕਰਵਾਏ ਰੋਇੰਗ, ਕੈਕਿੰਗ ਤੇ ਕੈਨੋਇੰਗ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਸਮਾਪਤੀ ਸਮਾਗਮ ਮੌਕੇ ਕੀਤਾ।

ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਦੱਸਿਆ ਕਿ ਪੰਜਾਬ ਸਰਕਾਰ ਹਰ ਖੇਤਰ ਵਾਂਗ ਖੇਡਾਂ ਦੇ ਖੇਤਰ ਵਿੱਚ ਵੀ ਸ਼ਲਾਘਾਯੋਗ ਉਪਰਾਲੇ ਕਰ ਰਹੀ ਹੈ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਮੈਡਲ ਪਾ ਕੇ ਮੁਬਾਰਕਬਾਦ ਦਿੰਦਿਆਂ ਵੱਖ ਵੱਖ ਪੱਧਰ ਦੇ ਹੋਰਨਾਂ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਆਪਣੇ-ਆਪਣੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਸੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਕਿਹਾ ਕਿ ਕੌਮੀਂ ਤੇ ਕੌਮਾਂਤਰੀ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਰਦਰਸ਼ਨ ਲਈ ਆਪਣੇ ਅਭਿਆਸ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ। 

ਪੰਜਾਬ ਸਰਕਾਰ ਖਿਡਾਰੀਆਂ ਦੇ ਚੰਗੇਰੇ ਭਵਿੱਖ ਲਈ ਵਚਨਬੱਧ ਹੈ ਅਤੇ ਟੂਰਨਾਮੈਂਟ ਨੂੰ ਸਮਾਪਤ ਕਰਨ ਦਾ ਐਲਾਨ ਕੀਤਾ।ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਖੇਡ ਵਿਭਾਗ ਦਾ ਵੀ ਧੰਨਵਾਦ ਕੀਤਾ।ਇਸ ਮੌਕੇ ਉਨ੍ਹਾਂ ਕੋਚ ਜਗਜੀਵਨ ਸਿੰਘ ਅਤੇ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਉਹਨਾਂ ਕਿਹਾ ਕਿ ਇਹ ਖੇਡ ਮੁਕਾਬਾਲੇ ਛੋਟੋ ਸ਼ਹਿਰਾਂ, ਪਿੰਡਾਂ ਤੇ ਕਸਬਿਆਂ ਦੇ ਨੌਜਵਾਨਾਂ ਨੂੰ ਆਪਣੀ ਪ੍ਰਤੀਭਾ ਸਾਬਤ ਕਰਨ ਲਈ ਇੱਕ ਚੰਗਾ ਪਲੇਟਫਾਰਮ ਹੈ। 

ਪਹਿਲਾਂ ਜਿਹੜੇ ਨੌਜਾਵਾਨਾਂ ਵਿੱਚ ਚੰਗਾ ਹੁਨਰ ਸੀ ਉਹ ਕਿਸੇ ਨਾ ਕਿਸੇ ਕਾਰਨ ਕਰਕੇ ਪਿੱਛੇ ਰਹਿ ਜਾਂਦੇ ਸਨ। ਪਰ ਪੰਜਾਬ ਸਰਕਾਰ ਦਾ ਇਹ ਉਪਰਾਲਾ ਉਨ੍ਹਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ।ਇਸ ਮੌਕੇ ਕੋਚ ਜਗਜੀਵਨ ਸਿੰਘ ਨੇ ਦੱਸਿਆ ਕਿ ਇਸ ਸੂਬਾ ਪੱਧਰੀ ਮੁਕਾਬਲੇ ਵਿਚ ਕੁਝ ਇੰਟਰਨੈਸ਼ਨਲ ਪੱਧਰ ਦੇ ਖਿਡਾਰੀ ਜਿਨ੍ਹਾਂ ਵਿਚ  ਪ੍ਰਿਤਪਾਲ ਸਿੰਘ, ਮਨਦੀਪ ਸਿੰਘ, ਅਮਨਜੋਤ ਕੌਰ, ਹਰਪ੍ਰੀਤ ਕੌਰ, ਨਵਦੀਪ ਸਿੰਘ ਨੇ ਵੀ ਭਾਗ ਲਿਆ।

ਇਨ੍ਹਾਂ ਖੇਡਾਂ ਦੇ ਆਖਰੀ ਦਿਨ ਇਨਾਮ ਵੰਡ ਸਮਾਰੋਹ ਵਿੱਚ ਐਸਡੀਐਮ ਰੂਪਨਗਰ ਹਰਬੰਸ ਸਿੰਘ, ਡੀ ਐਸ ਓ ਰੁਪੇਸ਼ ਕੁਮਾਰ, ਸੁਰਜਨ ਸਿੰਘ ਪ੍ਰੈਜ਼ੀਡੈਂਟ ਜਿਊਰੀ ਅਤੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਪੰਜਾਬ ਰੋਇੰਗ ਐਸੋਸੀਏਸ਼ਨ, ਪ੍ਰਭਜੀਤ ਸਿੰਘ ਜਨਰਲ ਸਕੱਤਰ ਕੈਕਿੰਗ ਤੇ ਕੈਨੋਇੰਗ ਐਸੋਸੀਏਸ਼ਨ ਪੰਜਾਬ, ਦਵਿੰਦਰ ਸਿੰਘ ਜਟਾਣਾ, ਕਟਲੀ ਦੇ ਸਰਪੰਚ ਕਮਲ ਸਿੰਘ ਸੈਣੀ, ਡਾ. ਮਹੇਸ਼ ਜੇਤਲੀ, ਦਿਲਬਾਗ ਸਿੰਘ, ਕੁਲਦੀਪ ਸਿੰਘ, ਹੈਡਮਾਸਟਰ ਭੀਮ ਰਾਓ, ਭਾਗ ਸਿੰਘ ਮਦਾਨ, ਸ਼ਿਵ ਸੈਣੀ, ਹਰਵਿੰਦਰ ਸਿੰਘ, ਰਾਜੂ ਸਤਿਆਲ, ਅੰਗਰੇਜ ਸਿੰਘ, ਨਿਧਾਨ ਸਿੰਘ, ਕੋਚ ਰਵਿੰਦਰ,  ਜੀ ਐਸ ਚੀਮਾ, ਪ੍ਰਿੰਸੀਪਲ ਐਸ ਕੇ ਗੌਤਮ,  ਸੁਰਜੀਤ ਸਿੰਘ ਐੱਨਡੀਆਰਐੱਫ ਤੋਂ, ਗੁਰਜਿੰਦਰ ਸਿੰਘ ਚੀਮਾ, ਪ੍ਰਿੰਸੀਪਲ ਪੂਜਾ ਗੋਇਲ ਤੇ ਮੀਡੀਆ ਕੁਆਰਡੀਨੇਟਰ ਮਨਜਿੰਦਰ ਸਿੰਘ ਚੱਕਲ ਨੇ ਵਿਸ਼ੇਸਤ ਤੌਰ 'ਤੇ ਸ਼ਿਰਕਤ ਕਰਕੇ ਖਿਡਾਰੀਆਂ ਨੂੰ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ।

ਇਸ ਮੌਕੇ ਖਿਡਾਰੀਆਂ ਤੋਂ ਇਲਾਵਾ ਮਨਜੀਤ ਸਿੰਘ, ਸੁਖਵਿੰਦਰ ਸਿੰਘ, ਰਾਜੇਸ਼ ਕੁਮਾਰ, ਨਰਿੰਦਰ ਸੈਣੀ, ਵਰਿੰਦਰ ਸਿੰਘ, ਪੁਨੀਤ ਸਿੰਘ ਲਾਲੀ, ਮਨਜਿੰਦਰ ਸਿੰਘ, ਚਰਨਜੀਤ ਸਿੰਘ ਚੱਕਲ, ਤਜਿੰਦਰ ਸਿੰਘ, ਸਤਿਕਾਰ ਸਿੰਘ,  ਲੈਕਚਰਾਰ ਗੁਰਪ੍ਰੀਤ ਕੌਰ, ਗੁਰਮੀਤ ਕੌਰ, ਬੀਪੀਈਓ ਸਰਬਜੀਤ ਕੌਰ, ਮੋਹਿੰਦਰ ਪ੍ਰਤਾਪ ਸਿੰਘ, ਰਵਿੰਦਰਪਾਲ ਸਿੰਘ, ਡਾ ਹਰਮਨਦੀਪ ਕੌਰ, ਦਵਿੰਦਰਪਾਲ ਸਿੰਘ, ਦਿਲਬਾਗ ਸਿੰਘ,  ਆਫੀਸ਼ੀਅਲ ਮੁਕੇਸ਼ ਕੁਮਾਰ, ਰਵਿੰਦਰ ਕੌਰ ਤੇ ਓਂਕਾਰਦੀਪ ਕੌਰ ਆਦਿ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar , Sports News , Punjab Khed Mela 2022 , Khedan Watan Punjab Diyan , Khedan Watan Punjab Diyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD