Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਆਰ.ਪੀ.ਜੀ. ਹਮਲੇ ਸਬੰਧੀ ਮਾਮਲਾ : ਮੁੱਖ ਦੋਸ਼ੀ ਚੜਤ ਦੀ ਪੁੱਛ-ਗਿੱਛ ਦੇ ਅਧਾਰ ’ਤੇ ਇੱਕ ਏਕੇ-56 ਰਾਈਫਲ ਬਰਾਮਦਗੀ ਅਤੇ ਦੋ ਪਨਾਹਗ਼ਾਰਾਂ ਦੀ ਗਿ੍ਰਫਤਾਰੀ ਹੋਈ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

Crime News Punjab, Punjab Police, Police, Crime News, Rocket Propelled Grenade, RPG Attack, Syed Mohammad Touseef Chisty alias Chinky, Sunil Kumar alias Kala

Web Admin

Web Admin

5 Dariya News

ਚੰਡੀਗੜ੍ਹ , 22 Oct 2022

Last updated on: Oct 22, 2022, 00:00 IST

ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਦੇ ਮੁੱਖ ਦੋਸ਼ੀ ਚੜਤ ਸਿੰਘ ਨੂੰ ਮੁੰਬਈ ਤੋਂ ਗਿ੍ਰਫਤਾਰ ਕਰਨ ਤੋਂ ਕੁਝ ਹੀ ਸਮੇਂ ਬਾਅਦ ਪੰਜਾਬ ਪੁਲਿਸ ਨੇ ਉਕਤ ਦੋਸ਼ੀ ਦੇ ਖੁਲਾਸਿਆਂ ਦੇ ਅਧਾਰ ਤੇ ਇੱਕ ਏਕੇ-56 ਅਸਾਲਟ ਰਾਈਫਲ ਦੀ ਬਰਾਮਦਗੀ  ਅਤੇ ਉਸਦੇ ਦੋ ਸਹਿਯੋਗੀਆਂ ਨੂੰ ਗਿ੍ਰਫਤਾਰ ਕੀਤਾ ਹੈ, ਜੋ ਉਕਤ ਨੂੰ ਪਨਾਹ ਦਿੰਦੇ  ਸਨ। ਜ਼ਿਕਰਯੋਗ ਹੈ ਕਿ  9 ਮਈ, 2022 ਨੂੰ ਮੋਹਾਲੀ ਵਿੱਚ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਲਗਭਗ 19:45 ਵਜੇ ਇੱਕ ਆਰਪੀਜੀ ਹਮਲਾ ਕੀਤਾ ਗਿਆ ਸੀ।

ਗਿਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਈਅਦ ਮੁਹੰਮਦ ਤੌਸੀਫ ਚਿਸ਼ਤੀ ਉਰਫ ਚਿੰਕੀ ਵਾਸੀ ਅਜਮੇਰ, ਰਾਜਸਥਾਨ ਅਤੇ ਸੁਨੀਲ ਕੁਮਾਰ ਉਰਫ ਕਾਲਾ ਵਜੋਂ ਹੋਈ ਹੈ।ਇਹ ਕਾਰਵਾਈ , ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਦੁਆਰਾ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਅਮਲ ਵਿੱਚ ਲਿਆਂਦੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ  ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲਜਮ ਚੜਤ ਸਿੰਘ ਦੇ ਖੁਲਾਸੇ ‘ਤੇ ਪੁਲਿਸ ਟੀਮਾਂ ਨੇ ਇੱਕ ਏਕੇ-56 ਸਮੇਤ 100 ਕਾਰਤੂਸ ਅਤੇ ਇੱਕ .30 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ।ਉਨਾਂ ਦੱਸਿਆ ਕਿ ਚੜਤ ਸਿੰਘ ਦੀ  ਪੁੱਛਗਿੱਛ ਤੋਂ ਬਾਅਦ ਹੀ ਉਕਤ  ਮਾਮਲੇ ਨੂੰ ਸੁਲਝਾਉਂਦੇ ਹੋਏ ਪੁਲਿਸ ਟੀਮਾਂ ਨੇ ਰਾਜਸਥਾਨ ਦੇ ਅਜਮੇਰ ਤੋਂ ਸਈਦ ਮੁਹੰਮਦ ਤੌਸੀਫ ਚਿਸ਼ਤੀ ਉਰਫ ਚਿੰਕੀ ਨੂੰ ਗਿ੍ਰਫਤਾਰ ਕੀਤਾ ਹੈ।

ਡੀਜੀਪੀ ਨੇ ਕਿਹਾ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜਮ ਚਿੰਕੀ ਪਿਛਲੇ 5-7 ਸਾਲਾਂ ਤੋਂ ਲਖਬੀਰ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਲੰਡਾ ਦੇ ਨਿਰਦੇਸ਼ਾਂ ‘ਤੇ ਚਿੰਕੀ ਨੇ ਅਜਮੇਰ ਵਿੱਚ ਅਲ-ਖਾਦਿਮ ਨਾਮ ਦੇ ਇੱਕ ਗੈਸਟ ਹਾਊਸ ਵਿੱਚ ਚੜਤ ਲਈ ਠਹਿਰਨ ਦਾ ਪ੍ਰਬੰਧ ਕੀਤਾ ਸੀ। ਚੜਤ ਨੇ ਕਬੂਲਿਆ ਹੈ ਕਿ ਲੰਡਾ ਨੇ ਚਿੰਕੀ ਨੂੰ ਕਰੀਬ 3 ਤੋਂ 4 ਲੱਖ ਰੁਪਏ ਭੇਜੇ ਹਨ।

ਉਨਾਂ ਦੱਸਿਆ ਕਿ ਚੜਤ ਦੇ ਇੱਕ ਹੋਰ ਸਾਥੀ ਜਿਸਦੀ ਦੀ ਪਛਾਣ ਸੁਨੀਲ ਕੁਮਾਰ ਉਰਫ ਕਾਲਾ ਵਜੋਂ ਹੋਈ ਹੈ ਅਤੇ ਜਿਸ ਨੇ ਚੜਤ ਸਿੰਘ ਨੂੰ ਅਮਰੀਕਾ ਸਥਿਤ ਜਗਰੂਪ ਸਿੰਘ ਉਰਫ ਰੂਪ ਦੇ ਨਿਰਦੇਸ਼ਾਂ ‘ਤੇ ਛੁਪਣਗਾਹ ਮੁਹੱਈਆ ਕਰਵਾਈ ਸੀ, ਨੂੰ ਵੀ ਰੋਪੜ ਤੋਂ ਗਿ੍ਰਫਤਾਰ ਕਰ ਲਿਆ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਦਾ ਰਹਿਣ ਵਾਲਾ ਜਗਰੂਪ ਰੂਪ ਲਖਬੀਰ ਲੰਡਾ ਦਾ ਕਰੀਬੀ ਮੰਨਿਆ ਜਾਂਦਾ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਯਤਨਸ਼ੀਲ ਹੈ।ਜ਼ਿਕਰਯੋਗ ਹੈ ਕਿ ਮੁਲਜਮ ਚੜਤ  ਜੋ ਇੱਕ ਆਦਤਨ ਅਪਰਾਧੀ ਹੈ ਅਤੇ ਪੰਜਾਬ ਵਿੱਚ ਕਤਲ, ਇਰਾਦਾ ਕਤਲ ਅਤੇ ਅਸਲਾ ਐਕਟ ਤਹਿਤ ਕਈ ਘਿਨਾਉਣੇ ਅਪਰਾਧਾਂ ਦੇ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। 

ਉਸ ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਰਾਹੀਂ ਪਾਕਿਸਤਾਨ ਆਈਐੱਸਆਈ ਦੇ ਸਰਗਰਮ ਸਹਿਯੋਗ ਨਾਲ ਸਰਹੱਦ ਪਾਰੋਂ ਇੱਕ ਆਰਪੀਜੀ, ਇੱਕ ਏਕੇ-47 ਅਤੇ ਹੋਰ ਹਥਿਆਰ ਵੀ ਮੰਗਵਾਏ ਸਨ। ਮੁਲਜਮ ਇੱਕ ਕਤਲ ਕੇਸ ਵਿੱਚ ਉਮਰ ਕੈਦ ਦੀ ਸਜਾ ਕੱਟ ਰਿਹਾ ਸੀ ਅਤੇ ਆਰ.ਪੀ.ਜੀ. ਹਮਲੇ ਦੇ ਸਮੇਂ ਉਹ ਪੈਰੋਲ ’ਤੇ ਬਾਹਰ ਆਇਆ ਹੋਇਆ ਸੀ। 

ਆਪਣੀ ਪੈਰੋਲ ਦੀ ਮਿਆਦ ਦੇ ਦੌਰਾਨ, ਚੜਤ ਨੇ ਆਰਪੀਜੀ ਹਮਲੇ ਨੂੰ ਅੰਜਾਮ ਦੇਣ ਲਈ ਤਰਨਤਾਰਨ ਖੇਤਰ ਤੋਂ ਨਿਸਾਨ ਕੁੱਲਾ ਅਤੇ ਹੋਰਾਂ ਸਮੇਤ ਆਪਣੇ ਸਾਥੀਆਂ ਨੂੰ ਦੁਬਾਰਾ ਇਕੱਠਾ ਕੀਤਾ, ਜਿਸਦਾ ਉਦੇਸ਼ ਰਾਜ ਵਿੱਚ ਫਿਰਕੂ ਸਦਭਾਵਨਾ ਅਤੇ ਸਾਂਤੀ ਨੂੰ ਢਾਹ ਲਾਉਣਾ ਸੀ।  

 

Tags: Crime News Punjab , Punjab Police , Police , Crime News , Rocket Propelled Grenade , RPG Attack , Syed Mohammad Touseef Chisty alias Chinky , Sunil Kumar alias Kala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD