Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 10 ਲੱਖ ਨੌਜਵਾਨਾਂ ਨੂੰ ਕੇਂਦਰ ਸਰਕਾਰ ਵਿੱਚ ਨੌਕਰੀਆਂ ਪ੍ਰਦਾਨ ਕਰਨ ਲਈ "ਰੋਜ਼ਗਾਰ ਮੇਲੇ" ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi,Hardeep Singh Puri

Web Admin

Web Admin

5 Dariya News

ਪਟਿਆਲਾ , 22 Oct 2022

Last updated on: Oct 22, 2022, 00:00 IST

ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਵੱਲੋਂ ਅੱਜ ਦੇਸ਼ ਭਰ ਵਿੱਚ ਸਥਿਤ 50 ਕੇਂਦਰਾਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ 10 ਲੱਖ ਕੇਂਦਰ ਸਰਕਾਰ ਦੀਆਂ ਨੌਕਰੀਆਂ ਲਈ ਭਰਤੀ ਮੁਹਿੰਮ "ਰੋਜ਼ਗਾਰ ਮੇਲੇ" ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ ।ਸਮਾਗਮ ਦੌਰਾਨ 75,000 ਤੋਂ ਵੱਧ ਨਵ-ਨਿਯੁਕਤ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। 

ਇਸ ਮੌਕੇ 'ਤੇ ਮਾਨਯੋਗ ਪ੍ਰਧਾਨ ਮੰਤਰੀ ਨੇ ਇਨ੍ਹਾਂ ਨਵ-ਨਿਯੁਕਤ ਵਿਅਕਤੀਆਂ ਨੂੰ ਵਰਚੁਅਲ ਮੋਡ ਰਾਹੀਂ ਵੀ ਸੰਬੋਧਨ ਕੀਤਾ ਅਤੇ ਨਵ-ਨਿਯੁਕਤ ਸਰਕਾਰੀ ਕਰਮਚਾਰੀਆਂ ਨੂੰ ਸੇਵਾ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ।ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੀ ਨਿਰੰਤਰ ਵਚਨਬੱਧਤਾ ਨੂੰ ਪੂਰਾ ਕਰਨ ਲਈ "ਰੋਜ਼ਗਾਰ ਮੇਲਾ" ਇੱਕ ਮਹੱਤਵਪੂਰਨ ਕਦਮ ਹੈ। 

ਪ੍ਰਧਾਨ ਮੰਤਰੀ ਦੀਆਂ ਹਦਾਇਤਾਂ ਅਨੁਸਾਰ, ਸਾਰੇ ਮੰਤਰਾਲੇ ਅਤੇ ਵਿਭਾਗ ਮਿਸ਼ਨ ਮੋਡ ਵਿੱਚ ਮਨਜ਼ੂਰ ਅਸਾਮੀਆਂ ਦੇ ਵਿਰੁੱਧ ਮੌਜੂਦਾ ਖਾਲੀ ਅਸਾਮੀਆਂ ਨੂੰ ਭਰਨ ਲਈ ਕੰਮ ਕਰ ਰਹੇ ਹਨ।ਪੰਜਾਬ ਵਿੱਚ ਇਹ ਮੈਗਾ ਈਵੈਂਟ ਪਟਿਆਲਾ ਲੋਕੋਮੋਟਿਵ ਵਰਕਸ (PLW), ਪਟਿਆਲਾ ਅਤੇ ਰੇਲ ਕੋਚ ਫੈਕਟਰੀ (RCF), ਕਪੂਰਥਲਾ ਵਿਖੇ ਆਯੋਜਿਤ ਕੀਤਾ ਗਿਆ । 

ਪੀ.ਐਲ.ਡਬਲਯੂ., ਪਟਿਆਲਾ ਵਿਖੇ ਲਗਾਏ ਗਏ "ਰੋਜ਼ਗਾਰ ਮੇਲੇ" ਦੌਰਾਨ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਮਾਨਯੋਗ ਹਰਦੀਪ ਸਿੰਘ ਪੁਰੀ ਨੇ ਪੰਜਾਬ ਅਤੇ ਆਸ ਪਾਸ ਦੇ ਖੇਤਰਾਂ ਦੇ ਨਵੇਂ ਭਰਤੀ ਹੋਏ ਲੋਕਾਂ ਨੂੰ ਨਿਯੁਕਤੀ ਪੱਤਰ ਵੰਡੇ। ਇਨ੍ਹਾਂ ਨਵ-ਨਿਯੁਕਤ ਵਿਅਕਤੀਆਂ ਨੂੰ PLW ਪਟਿਆਲਾ, ESIC, ਡਾਕ ਵਿਭਾਗ, BSF, SSB ਅਤੇ ਵੱਖ-ਵੱਖ ਰਾਸ਼ਟਰੀ ਬੈਂਕਾਂ ਵਿੱਚ ਨਿਯੁਕਤੀ ਦਿੱਤੀ ਗਈ ।

ਇਹ ਭਰਤੀ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੁਆਰਾ ਖੁਦ ਅਤੇ ਭਰਤੀ ਏਜੰਸੀਆਂ ਜਿਵੇਂ ਕਿ UPSC, SSC, ਰੇਲਵੇ ਭਰਤੀ ਬੋਰਡ ਦੁਆਰਾ ਕੀਤੀ ਗਈ । ਤੇਜ਼ੀ ਨਾਲ ਭਰਤੀ ਲਈ ਚੋਣ ਪ੍ਰਕਿਰਿਆ ਨੂੰ ਸਰਲ ਅਤੇ ਤਕਨੀਕੀ ਤੌਰ 'ਤੇ ਕੁਸ਼ਲ ਬਣਾਇਆ ਗਿਆ ਹੈ।ਪੀ.ਐੱਲ.ਡਬਲਿਊ., ਪਟਿਆਲਾ ਵਿਖੇ ਇਕੱਠੇ ਹੋਏ ਨਵ-ਨਿਯੁਕਤ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਸੀ, ਜੋ ਸੈਲਫੀ ਖਿੱਚਦੇ ਅਤੇ ਇੰਟਰਵਿਊ ਦਿੰਦੇ ਦੇਖੇ ਗਏ। ਉਨ੍ਹਾਂ ਨੇ ਨਿਯੁਕਤੀ ਹਾਸਲ ਕਰਨ ਲਈ ਪ੍ਰਧਾਨ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Hardeep Singh Puri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD