Tuesday, 14 May 2024

 

 

ਖ਼ਾਸ ਖਬਰਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

 

ਪੰਜਾਬ ਪੁਲਿਸ ਨੇ ਤਰਨਤਾਰਨ ‘ਚ ਦੁਕਾਨਦਾਰ ਦਾ ਕਤਲ ਕਰਨ ਵਾਲੇ ਚਾਰ ਵਿਅਕਤੀਆਂ ਸਮੇਤ ਦੋ ਸ਼ੂਟਰਾਂ ਨੂੰ ਕੀਤਾ ਗਿ੍ਰਫਤਾਰ; 4 ਪਿਸਤੌਲ ਬਰਾਮਦ

ਗਿ੍ਰਫਤਾਰ ਵਿਅਕਤੀ ਕੈਨੇਡਾ ਆਧਾਰਿਤ ਲਖਬੀਰ ਲੰਡਾ ਅਤੇ ਯੂਰਪ ਆਧਾਰਿਤ ਸਤਪਾਲ ਸੱਤਾ ਦੇ ਨੇੜਲੇ ਸਾਥੀ: ਡੀਜੀਪੀ ਪੰਜਾਬ ਗੌਰਵ ਯਾਦਵ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 23 Oct 2022

 ਪੰਜਾਬ ਪੁਲਿਸ ਵੱਲੋਂ ਤਰਨਤਾਰਨ ਦੇ ਇੱਕ ਦੁਕਾਨਦਾਰ ਗੁਰਜੰਟ ਸਿੰਘ ਦੇ ਕਤਲ ਦੇ ਦੋਸ਼ ਵਿੱਚ ਦੋ ਸ਼ੂਟਰਾਂ ਸਮੇਤ ਚਾਰ ਵਿਅਕਤੀਆਂ ਨੂੰ ਗਿ੍ਰਫਤਾਰ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਗੈਂਗਸਟਰਾਂ ਵਿਰੁੱਧ ਚੱਲ ਰਹੀ ਜੰਗ ਨੂੰ ਇੱਕ ਹੋਰ ਸਫਲਤਾ ਹਾਸਲ ਹੋਈ ਹੈ।ਇਹ ਜਾਣਕਾਰੀ ਦਿੰਦਿਆਂ ਡੀਜੀਪੀ  ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗੁਰਜੰਟ ਸਿੰਘ ਦੀ 11 ਅਕਤੂਬਰ 2022 ਨੂੰ ਉਸਦੀ ਦੁਕਾਨ ‘ਤੇ ਦੋ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

 ਗਿ੍ਰਫਤਾਰ ਕੀਤੇ ਗਏ ਵਿਅਕਤੀ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਅਤੇ ਯੂਰਪ ਅਧਾਰਤ ਅੱਤਵਾਦੀ ਸਤਪਾਲ ਸਿੰਘ ਉਰਫ ਸੱਤਾ ਦੇ ਨਜਦੀਕੀ ਸਾਥੀ ਹਨ, ਜੋ ਅੱਗੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਾਲ ਸਬੰਧਤ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਸੂਟਰਾਂ ਦੀ ਪਛਾਣ ਤਰਨਤਾਰਨ ਦੇ ਪਿੰਡ ਸ਼ੇਰੋਂ ਦੇ ਗੁਰਕੀਰਤ ਸਿੰਘ ਉਰਫ ਘੁੱਗੀ ਅਤੇ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਦੇ ਅਜਮੀਤ ਸਿੰਘ ਵਜੋਂ ਹੋਈ ਹੈ। ਉਨਾਂ ਦੱਸਿਆ ਕਿ ਦੋ ਹੋਰ  ਵਿਅਕਤੀ , ਜੋ ਸ਼ੂਟਰਾਂ ਨੂੰ ਹਥਿਆਰ ਅਤੇ ਹੋਰ ਲੌਜਿਸਟਿਕ ਸਹਾਇਤਾ  ਪ੍ਰਦਾਨ ਕਰਦੇ ਸਨ, ਦੀ ਪਛਾਣ ਬਟਾਲਾ ਦੇ ਹਰਮਨਜੋਤ ਅਤੇ ਅਕਾਸ਼ਦੀਪ ਵਜੋਂ ਹੋਈ ਹੈ।

ਉਨਾਂ ਦੱਸਿਆ ਕਿ ਪੁਲੀਸ ਨੇ ਇਨਾਂ ਦੇ ਕੋਲੋਂ ਦੋ 9 ਐਮਐਮ ਅਤੇ ਦੋ .30 ਬੋਰ ਸਮੇਤ ਚਾਰ ਪਿਸਤੌਲ ਵੀ ਬਰਾਮਦ ਕੀਤੇ ਹਨ।ਇਹ ਕਾਰਵਾਈ  ਇਸ ਕੇਸ ਵਿਚ  ਦੋ ਾਬ  ਵਿਅਕਤੀਆਂ ਦੀ ਗਿ੍ਰਫਤਾਰੀ ਤੋਂ ਚਾਰ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ, ਜਿਨਾਂ ਦੀ ਪਛਾਣ ਤਰਨਤਾਰਨ ਦੇ ਪਿੰਡ ਸ਼ੇਰੋਂ ਦੇ ਰਵੀਸ਼ੇਰ ਸਿੰਘ ਉਰਫ ਰਵੀ ਅਤੇ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਦੇ ਵਰਿੰਦਰ ਸਿੰਘ ਉਰਫ ਭਿੰਡੀ ਵਜੋਂ ਹੋਈ ਹੈ, ਜਿਨਾਂ ਨੇ ਇਸ ਮਾਮਲੇ ਵਿੱਚ ਰੇਕੀ ਅਤੇ ਗੋਲੀਬਾਰੀ ਨੂੰ ਅੰਜਾਮ ਦਿੱਤਾ ਸੀ। 

ਪੁਲਿਸ ਨੇ ਉਨਾਂ ਦੇ ਕਬਜੇ ਵਿੱਚੋਂ ਇੱਕ .30 ਬੋਰ ਦਾ ਪਿਸਤੌਲ ਅਤੇ ਦੋ ਕਾਰਾਂ ਜਿਨਾਂ ਵਿੱਚ ਹੁੰਡਈ ਵਰਨਾ ਅਤੇ ਵੋਲਕਸਵੈਗਨ ਵੈਂਟੋ ਸ਼ਾਮਲ ਹਨ- ਜੋ ਕਿ ਅਪਰਾਧ ਵਿੱਚ ਵਰਤੀਆਂ ਗਈਆਂ ਸਨ, ਵੀ ਬਰਾਮਦ ਕੀਤੀਆਂ ਹਨ।ਸੀਪੀ ਅੰਮਿ੍ਰਤਸਰ ਅਰੁਣ ਪਾਲ ਸਿੰਘ ਨੇ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ ‘ਤੇ ਤਰਨਤਾਰਨ ਪੁਲਿਸ, ਕਮਿਸ਼ਨਰੇਟ ਪੁਲਿਸ ਅੰਮਿ੍ਰਤਸਰ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਚਾਰੋਂ ਮੁਲਜਮਾਂ ਨੂੰ ਗਿ੍ਰਫਤਾਰ ਕੀਤਾ  ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਵਿਅਕਤੀ ਲੰਡਾ ਅਤੇ ਰਿੰਦਾ ਦੇ ਇਸ਼ਾਰੇ ‘ਤੇ ਅੰਮਿ੍ਰਤਸਰ ਦੇ ਇਲਾਕੇ ‘ਚ ਇਕ ਹੋਰ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜਿਸ਼ ਰਚ ਰਹੇ ਸਨ।ਤਰਨਤਾਰਨ ਦੇ ਐਸਐਸਪੀ ਰਣਜੀਤ ਸਿੰਘ ਢਿੱਲੋਂ ਨੇ ਖੁਲਾਸਾ ਕੀਤਾ ਕਿ ਗੁਰਜੰਟ ਅਤੇ ਉਸਦੇ ਚਚੇਰੇ ਭਰਾ ਅਰਸ਼ਦੀਪ ਸਿੰਘ ਉਰਫ ਬਾਟੀ, ਜੋ ਕਿ ਸਤਨਾਮ ਸੱਤਾ ਅਤੇ ਲੰਡਾ ਦਾ ਕਰੀਬੀ ਹੈ, ਵਿਚਕਾਰ ਪਰਿਵਾਰਕ ਝਗੜਾ ਚੱਲ ਰਿਹਾ ਸੀ ਅਤੇ ਉਸ ਨੂੰ ਦਿੱਲੀ ਸਪੈਸ਼ਲ ਸੈੱਲ ਨੇ ਕੁਰੂਕਸ਼ੇਤਰ ਆਈਈਡੀ ਪਲਾਂਟਿੰਗ ਮਾਮਲੇ ਵਿੱਚ ਗਿ੍ਰਫਤਾਰ ਕੀਤਾ ਸੀ। 

ਲੰਡਾ ਅਤੇ ਸੱਤਾ ਨੇ ਗੁਰਜੰਟ, ਜੋ ਕਿ ਉਹਨਾਂ ਦੇ ਅਨੁਸਾਰ ਪੁਲਿਸ ਦਾ ਮੁਖਬਰ ਸੀ ਅਤੇ ਅਰਸਦੀਪ ਬਾਟੀ ਨੂੰ ਗਿ੍ਰਫਤਾਰ ਕਰਵਾਉਣ ਵਿੱਚ ਵੀ ਗੁਰਜੰਟ ਦੀ ਅਹਿਮ ਭੂਮਿਕਾ ਸੀ, ਦਾ ਕਤਲ ਕਰਕੇ  ਬਾਟੀ ਦੀ ਗਿ੍ਰਫਤਾਰੀ ਦਾ ਬਦਲਾ ਲਿਆ ।”ਜ਼ਿਕਰਯੋਗ ਹੈ ਕਿ ਥਾਣਾ ਸਦਰ ਤਰਨਤਾਰਨ ਵਿਖੇ ਆਈਪੀਸੀ ਦੀ ਧਾਰਾ 302, 506 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25/54/59 ਤਹਿਤ ਐਫਆਈਆਰ ਨੰਬਰ 200 ਮਿਤੀ 11.10.2022 ਨੂੰ ਮਾਮਲਾ ਪਹਿਲਾਂ ਹੀ  ਦਰਜ ਹੈ।     

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD