Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਦੀਵਾਲੀ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਾਲ ਲੈ ਕੇ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਦੀ ਕੀਤੀ ਸਫਾਈ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮਿ੍ਤਸਰ , 23 Oct 2022

Last updated on: Oct 23, 2022, 00:00 IST

ਸ੍ਰੀ ਅੰਮਿ੍ਤਸਰ ਸਾਹਿਬ ਦੀ ਵਿਸ਼ਵ ਪ੍ਸਿੱਧ ਦੀਵਾਲੀ ਮੌਕੇ ਸ੍ਰੀ ਹਰਮਿੰਦਰ ਸਾਹਿਬ ਨਤਮਸਤਕ ਹੋਣ ਵਾਲੀ ਸੰਗਤ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਕਤ ਹਲਕੇ ਦੇ ਵਿਧਾਇਕ ਡਾ ਅਜੇ ਗੁਪਤਾ ਅਤੇ ਜਿਲ੍ਹੇ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਮੁੱਖ ਰਸਤੇ ਦੀ ਸਫਾਈ ਕੀਤੀ। 

ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਕੁਮਾਰ ਸੌਰਭ ਰਾਜ, ਪੁਲਿਸ ਕਮਿਸ਼ਨਰ ਸ ਅਰੁਣਪਾਲ ਸਿੰਘ,  ਵਧੀਕ ਕਮਿਸ਼ਨਰ ਸ ਪਰਮਿੰਦਰ ਸਿੰਘ ਭੰਡਾਲ ਅਤੇ ਹੋਰ ਅਧਿਕਾਰੀ ਵੀ ਨਾਲ ਸਨ। ਉਨ੍ਹਾਂ ਆਪ ਗਲੀ ਵਿੱਚ ਖਿਲਰੇ ਕੂੜੇ ਨੂੰ ਚੁੱਕਿਆ ਅਤੇ ਲੋਕਾਂ ਨੂੰ ਸ਼ਹਿਰ ਦੀ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ।

 ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸ ਧਾਲੀਵਾਲ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਰੱਖਣੀ ਕੇਵਲ ਕਾਰਪੋਰੇਸ਼ਨ ਦੇ ਕਰਮਚਾਰੀਆਂ ਦਾ ਹੀ ਨਹੀਂ, ਬਲਕਿ ਸਾਡਾ ਸਾਰਿਆਂ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜੇਕਰ ਆਪਾਂ ਸਾਰੇ ਆਪਣੇ ਕੂੜੇ ਨੂੰ ਡਸਟਬਿਨ ਵਿੱਚ ਸੁੱਟੀਏ ਤਾਂ ਇੰਨਾ ਦਾ ਕੰਮ ਅਸਾਨ ਹੋਵੇਗਾ ਅਤੇ ਸ਼ਹਿਰ ਵੀ ਸਾਫ ਰਹੇਗਾ। 

ਉਨ੍ਹਾਂ ਕਿਹਾ ਕਿ ਇਸ ਗਲੀ ਵਿੱਚ ਕੋਈ ਰੇਹੜੀ ਫੜੀ ਨਹੀਂ ਲੱਗਣ ਦਿੱਤੀ ਜਾਵੇਗੀ। ਜੀ -20 ਸੰਮੇਲਨ ਦਾ ਹਵਾਲਾ ਦਿੰਦੇ ਸ ਧਾਲੀਵਾਲ ਨੇ ਕਿਹਾ ਕਿ ਇਸ ਸੰਮੇਲਨ ਲਈ ਅਸੀਂ ਸਫਾਈ ਦੇ ਨਾਲ ਨਾਲ ਹੋਰ ਵੀ ਬਹੁਤ ਸਾਰੇ ਕੰਮ ਕਰਨੇ ਹਨ, ਪਰ ਇਨ੍ਹਾਂ ਦਾ ਸਹੀ ਲਾਭ ਤਾਂ ਹੀ ਮਿਲ ਸਕਦਾ ਹੈ ਜੇਕਰ ਸ਼ਹਿਰ ਵਾਸੀ ਸਫਾਈ ਦਾ ਖੁਦ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਟਰੈਫਿਕ ਦੇ ਪ੍ਬੰਧ ਵੀ ਸੁਚਾਰੂ ਢੰਗ ਨਾਲ ਕਰਨ ਲਈ ਅਸੀਂ ਯੋਜਨਾ ਬੰਦੀ ਉਲੀਕ ਰਹੇ ਹਾਂ ਅਤੇ ਜਿਉਂ ਹੀ ਪਾਰਕਿੰਗ ਸਥਾਨ ਬਣ ਗਏ, ਅਸੀਂ ਗ਼ਲਤ ਢੰਗ ਨਾਲ ਸੜਕ ਕਿਨਾਰੇ ਵਾਹਨ ਲੱਗਣ ਦੀ ਆਗਿਆ ਨਹੀਂ ਦਿਆਂਗੇ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD