Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 27 ਨੂੰ ਦਿੱਤਾ ਦੀਵਾਲੀ ਦਾ ਤੋਹਫਾ, ਦੀਪ ਨਗਰ ’ਚ ਟਿਊਬਵੈਲ ਕੀਤਾ ਜਨਤਾ ਨੂੰ ਸਮਰਪਿਤ

25.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਨਾਲ ਇਲਾਕੇ ’ਚ ਪੀਣ ਵਾਲੇ ਸਾਫ਼ ਪਾਣੀ ਦੀ ਸਮੱਸਿਆ ਦਾ ਹੋਇਆ ਹੱਲ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 23 Oct 2022

Last updated on: Oct 23, 2022, 00:00 IST

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 27 ਦੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦੇ ਹੋਏ ਦੀਪ ਨਗਰ ਵਿਚ ਪੀਣ ਵਾਲੇ ਪਾਣੀ ਦੇ ਟਿਊਬਵੈਲ ਨੂੰ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ।  25.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਟਿਊਬਵੈਲ ਦੇ ਉਦਘਾਟਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਉਪਲਬੱਧ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। 

ਇਸ ਮੌਕੇ ਉਨ੍ਹਾਂ ਨਾਲ ਮੇਅਰ ਸ਼੍ਰੀ ਸੁਰਿੰਦਰ ਕੁਮਾਰ ਅਤੇ ਸੀਨੀਅਰ ਡਿਪਟੀ ਮੇਅਰ ਸ਼੍ਰੀਮਤੀ ਪ੍ਰਵੀਨ ਸੈਣੀ ਵੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਕਿਹਾ ਕਿ ਟਿਊਬਵੈਲ ਨਾਲ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਪੀਣ ਵਾਲੇ ਸਾਫ ਪਾਣੀ ਵਾਲੀ ਵੱਡੀ ਸਮੱਸਿਆ ਦਾ ਹੱਲ ਹੋਇਆ ਹੈ। ਉਨ੍ਹਾਂ ਕਿਹਾ ਕਿ ਇਥੇ ਦਾ ਬੋਰ ਪਿਛਲੇ ਡੇਢ ਸਾਲ ਤੋਂ ਫੇਲ ਸੀ, ਇਸ ਲਈ ਇਲਾਕੇ ਦੇ ਲੋਕਾਂ ਦੀ ਕਾਫ਼ੀ ਲੰਬੇ ਸਮੇਂ ਤੋਂ ਮੰਗ ਸੀ ਕਿ ਇਥੇ ਦਾ ਟਿਊਬਵੈਲ ਚਲਾਇਆ ਜਾਵੇ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਤੱਕ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦੇ ਲਈ ਕਿਸੇ ਵੀ ਤਰ੍ਹਾਂ ਨਾਲ ਫੰਡ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਸਰਕਾਰ ਦਾ ਮੁੱਖ ਮਕਸਦ ਹੈ ਕਿ ਸੂਬੇ ਦੇ ਹਰ ਘਰ ਨਲ ਤੇ ਹਰ ਘਰ ਜਲ ਦੀ ਸੁਵਿਧਾ ਪਹੁੰਚੇ, ਤਾਂ ਜੋ ਸਾਰਿਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲੇ। 

ਉਨ੍ਹਾਂ ਕਿਹਾ ਕਿ ਜਲ ਸਪਲਾਈ ਵਿਭਾਗ ਲੋਕਾਂ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਦਿਨ-ਰਾਤ ਕੰਮ ਕਰ ਰਿਹਾ ਹੈ ਅਤੇ ਜਿਥੇ ਤੁਰੰਤ ਕੰਮ ਦੀ ਜ਼ਰੂਰਤ ਹੈ, ਉਥੇ ਬਿਨਾਂ ਦੇਰੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਦੌਰਾਨ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ।ਇਸ ਮੌਕੇ ਐਕਸੀਅਨ ਜਲ ਸਪਲਾਈ ਵਿਭਾਗ ਸ਼੍ਰੀ ਸਿਮਰਨਜੀਤ ਸਿੰਘ ਖਾਂਬਾ, ਕੁਲਵਿੰਦਰ ਸਿੰਘ ਹੁੰਦਲ, ਗੰਗਾ ਪ੍ਰਸ਼ਾਦ ਤੋਂ ਇਲਾਵਾ ਮੁਹੱਲਾ ਨਿਵਾਸੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD