Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਿੰਡਾਂ ਵਿੱਚ ਬਣੀਆਂ ਪਾਰਕਾਂ ਦੇ ਰੱਖ-ਰਖਾਵ ਲਈ ਡਿਪਟੀ ਕਮਿਸ਼ਨਰ ਵੱਲੋਂ ਪੰਚਾਇਤ ਵਿਭਾਗ ਨੂੰ ਹਦਾਇਤਾਂ ਜਾਰੀ

ਪੇਂਡੂ ਸੰਪਰਕ ਸੜਕਾਂ ਦੇ ਬਰਮਾਂ ’ਤੇ ਮਿੱਟੀ ਪਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 26 Oct 2022

Last updated on: Oct 26, 2022, 00:00 IST

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ਵਿੱਚ ਬਣੀਆਂ 147 ਪਾਰਕਾਂ ਦਾ ਰੱਖ-ਰਖਾਵ ਵਧੀਆ ਢੰਗ ਨਾਲ ਕੀਤਾ ਜਾਵੇ ਤਾਂ ਲੋਕ ਇਨ੍ਹਾਂ ਪਾਰਕਾਂ ਦਾ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿਹਾਤੀ ਖੇਤਰਾਂ ਦੀ ਵਸੋਂ ਦੀ ਸਹੂਲਤ ਲਈ ਇਹ ਪਾਰਕਾਂ ਬਣਾਈਆਂ ਗਈਆਂ ਹਨ ਅਤੇ ਇਨ੍ਹਾਂ ਦਾ ਰੱਖ-ਰਖਾਵ ਅਤੇ ਦੇਖ-ਭਾਲ ਕਰਨੀ ਪੰਚਾਇਤ ਵਿਭਾਗ ਤੇ ਪੰਚਾਇਤਾਂ ਦੀ ਸਮੂਹਿਕ ਜਿੰਮੇਵਾਰੀ ਹੈ। 

ਉਨ੍ਹਾਂ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਸਾਰੀਆਂ ਪਰਾਕਾਂ ਦੀ ਸਫਾਈ ਅਤੇ ਸੁੰਦਰ ਦਿੱਖ ਦੇਣ ਦੇ ਨਾਲ ਹੋਰ ਲੋੜੀਂਦੀ ਕਾਰਵਾਈ ਕਰਕੇ ਇਸਦੀ ਰੀਪੋਰਟ ਪੇਸ਼ ਕੀਤੀ ਜਾਵੇ।ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅੱਜ ਆਪਣੇ ਦਫ਼ਤਰ ਵਿੱਚ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਭਾਗ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਮੀਟਿੰਗ ਕਰ ਰਹੇ ਸਨ। 

ਉਨ੍ਹਾਂ ਕਿਹਾ ਕਿ ਇਸ ਸਮੇਂ ਝੋਨੇ ਦੀ ਕਟਾਈ ਹੋਣ ਕਾਰਨ ਖੇਤ ਖਾਲੀ ਪਏ ਹਨ ਅਤੇ ਇਸ ਮੌਕੇ ਦਾ ਲਾਭ ਉਠਾਉਂਦੇ ਹੋਏ ਜ਼ਿਲ੍ਹੇ ਦੀਆਂ ਸਮੂਹ ਸੰਪਰਕ ਸੜਕਾਂ ਦੇ ਬਰਮਾਂ ’ਤੇ ਮਿੱਟੀ ਪਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡਾਂ ਵਿੱਚ ਬਣਾਈਆਂ ਵਿਲੇਜ ਡਿਫੈਂਸ ਕਮੇਟੀਆਂ ਦੀਆਂ ਰੈਗੂਲਰ ਮੀਟਿੰਗਾਂ ਕੀਤੀਆਂ ਜਾਣ ਅਤੇ ਇਨ੍ਹਾਂ ਮੀਟਿੰਗ ਵਿੱਚ ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਲ ਕਰਵਾਇਆ ਜਾਵੇ।

ਉਨ੍ਹਾਂ ਕਿਹਾ ਕਿ ਹਰ ਪਿੰਡ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਸਮੂਹ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਬਲਾਕਾਂ ਵਿੱਚ ਪੂਰੀ ਚੌਕਸੀ ਵਰਤਦੇ ਹੋਏ ਇਹ ਵੀ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਬਲਾਕ ਵਿੱਚ ਕਿਤੇ ਨਜ਼ਾਇਜ ਮਾਈਨਿੰਗ ਨਾ ਹੋਵੇ। 

ਇਸਦੇ ਨਾਲ ਹੀ ਪੇਂਡੂ ਖੇਤਰਾਂ ਵਿੱਚ ਕੱਟੀਆਂ ਜਾ ਰਹੀਆਂ ਨਜ਼ਾਇਜ ਕਲੋਨੀਆਂ ਨੂੰ ਵੀ ਰੋਕਿਆ ਜਾਵੇ ਅਤੇ ਇਸਦੀ ਰੀਪੋਰਟ ਡੀ.ਸੀ. ਦਫ਼ਤਰ ਨੂੰ ਭੇਜੀ ਜਾਵੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮਨਰੇਗਾ ਤਹਿਤ ਕੀਤੇ ਜਾਣ ਵਾਲੇ ਕੰਮਾਂ ਵਿੱਚ ਤੇਜੀ ਲਿਆਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਚਾਇਤਾਂ ਵੱਲੋਂ ਜਿਹੜੇ ਵਿਕਾਸ ਕਾਰਜ ਮੁਕੰਮਲ ਕਰ ਲਏ ਗਏ ਹਨ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਏ ਜਾਣ।  

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ ਨੇ ਪੰਚਾਇਤ ਵਿਭਾਗ ਦੀ ਪ੍ਰਗਤੀ ਰੀਪੋਰਟ ਪੇਸ਼ ਕਰਦਿਆਂ ਜ਼ਿਲ੍ਹੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ, ਅੰਕੜਾ ਵਿਭਾਗ ਦੇ ਅਧਿਕਾਰੀ ਸ੍ਰੀ ਅਸ਼ੋਕ ਕੁਮਾਰ ਅਤੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਬੀ.ਡੀ.ਪੀ.ਓਜ਼ ਹਾਜ਼ਰ ਸਨ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD