Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਆਪਸੀ ਤਾਲਮੇਲ ਅਤੇ ਟੀਮ ਵਾਂਗ ਕੰਮ ਕਰਨ ਸਾਰੇ ਵਿਭਾਗਾਂ ਦੇ ਅਧਿਕਾਰੀ : ਰਾਜ ਕਮਲ ਚੌਧਰੀ

ਪ੍ਰਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਤੇ ਜ਼ਿਲ੍ਹੇ ਦੇ ਪ੍ਰਭਾਰ ਸਕੱਤਰ ਨੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ

DC Hoshiarpur, Deputy Commissioner Hoshiarpur, Sandeep Hans, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 27 Oct 2022

ਪ੍ਰਮੁੱਖ ਸਕੱਤਰ (ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ) ਅਤੇ ਜ਼ਿਲ੍ਹੇ ਦੇ ਪ੍ਰਭਾਰ ਸਕੱਤਰ ਸ਼੍ਰੀ ਰਾਜ ਕਮਲ ਚੌਧਰੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਝੋਨੇ ਦੀ ਖਰੀਦ, ਆਮ ਆਦਮੀ ਕਲੀਨਿਕਾਂ ਦੇ ਕੰਮ-ਕਾਜ, ਸੇਵਾ ਕੇਂਦਰਾਂ ਦੇ ਕੰਮ-ਕਾਜ, ਪਰਾਲੀ ਦੇ ਸੁਚੱਜੇ ਪ੍ਰਬੰਧਨ, ਚੱਲ ਰਹੇ ਵਿਕਾਸ ਕੰਮਾਂ ਅਤੇ ਰਾਸ਼ਟਰੀ ਰਾਜ ਮਾਰਗ ਲਈ ਭੂਮੀ ਗ੍ਰਹਿਣ ਸਬੰਧੀ ਵਿਸ਼ਿਆਂ ’ਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੰਮਾਂ ਦੀ ਸਮੀਖਿਆ ਕੀਤੀ। 

ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਅਤੇ ਇਕ ਟੀਮ ਵਾਂਗ ਕੰਮ ਕਰਨ ਅਤੇ ਫੀਲਡ ਦੌਰੇ ਕਰਨ ਦੀ ਹਦਾਇਤ ਵੀ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ ਵੀ ਮੌਜੂਦ ਸਨ।ਪ੍ਰਮੁੱਖ ਸਕੱਤਰ ਨੇ ਝੋਨੇ ਦੀ ਖਰੀਦ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਅਤੇ ਵੱਖ-ਵੱਖ ਖਰੀਦ ਏਜੰਸੀਆਂ ਨੂੰ ਸੁਚਾਰੂ ਤੇ ਨਿਰਵਿਘਨ ਖਰੀਦ ਸਬੰਧੀ ਨਿਰਦੇਸ਼ ਜਾਰੀ ਕੀਤੇ। 

ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪ੍ਰਬੰਧਾਂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇੇ। ਉਨ੍ਹਾਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਕੀਤੀ ਗਈ ਖਰੀਦ ਦੀ ਸਮਖਿਆ ਕਰਦੇ ਹੋਏ ਲਿਫਟਿੰਗ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਫਸਲ ਦੀ ਖਰੀਦ ਦੇ ਨਾਲ-ਨਾਲ ਕਿਸਾਨਾਂ ਨੂੰ ਅਦਾਇਤੀ ਕਰਨ ਵਿਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ।

ਪ੍ਰਮੁੱਖ ਸਕੱਤਰ ਨੇ ਇਸ ਦੌਰਾਨ ਆਮ ਆਦਮੀ ਕਲੀਨਿਕਾਂ ਵਿਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦਾ ਮੁਲਾਂਕਣ ਕੀਤਾ ਅਤੇ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਆਮ ਆਦਮੀ ਕਲੀਨਿਕਾਂ ਵਿਚ ਉਪਲਬੱਧ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਨੂੰ ਸਮੇਂ-ਸਮੇਂ ਸਿਰ ਉਹ ਖੁਦ ਚੈਕ ਕਰਨ। ਪਰਾਲੀ ਸਾੜਨ ਦੀ ਰੋਕਥਾਮ ਨੂੰ ਲੈ ਕੇ ਉਨ੍ਹਾਂ ਨੇ ਖੇਤੀਬਾੜੀ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਉਚਿਤ ਕਾਰਵਾਈ ਕਰਨ ਦੀ ਹਦਾਇਤ ਕੀਤੀ। 

ਇਸ ਤੋਂ ਬਾਅਦ ਉਨ੍ਹਾਂ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕਰਦੇ ਹੋਏ ਜ਼ਿਲ੍ਹੇ ਦੇ ਰਾਸ਼ਟਰੀ ਰਾਜ ਮਾਰਗ ਲਈ ਭੂਮੀ ਅਧਿਗ੍ਰਹਿਣ ਸਬੰਧੀ ਵਿਸ਼ਿਆਂ ਸਬੰਧੀ ਵੀ ਅਧਿਕਾਰੀਆਂ ਨੂੰ ਬਿਨ੍ਹਾਂ ਦੇਰੀ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਵਿਕਾਸ ਕਾਰਜ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਆਉਂਦੀ ਹੈ, ਤਾਂ ਉਹ ਤੁਰੰਤ ਉਨ੍ਹਾਂ ਦੇ ਧਿਆਨ ਵਿਚ ਲਿਆਉਣ, ਤਾਂ ਜੋ ਮੁੱਖ ਮੰਤਰੀ ਦੇ ਧਿਆਨ ਵਿਚ ਲਿਆ ਕੇ ਉਸ ਸਮੱਸਿਆ ਦਾ ਹੱਲ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਇਸ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ, ਝੋਨੇ ਦੀ ਖਰੀਦ ਅਤੇ ਖਰਾਲੀ ਦੇ ਸੁਚਾਰੂ ਪ੍ਰਬੰਧਨ ਸਬੰਧੀ ਵਿਸਥਾਰ ਵਿਚ ਪ੍ਰਮੁੱਖ ਸਕੱਤਰ ਨੂੰ ਜਾਣੂ ਕਰਵਾਇਆ ਅਤੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਦੀਆਂ ਤਰਜ਼ੀਹਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਦੇ ਹੋਏ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਦਿੱਤੀਆਂ ਜਾਣਗੀਆਂ।

ਮੀਟਿੰਗ ਉਪਰੰਤ ਉਨ੍ਹਾਂ ਨੇ ਆਮ ਆਦਮੀ ਕਲੀਨਿਕ ਬਹਾਦਰਪੁਰ ਅਤੇ ਆਮ ਆਦਮੀ ਕਲੀਨਿਕ ਡਰੇਨੇਜ ਵਿਭਾਗ ਦਾ ਅਚਨਚੇਤ ਦੌਰਾ ਕਰਕੇ ਉਥੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦੀ ਸਮੀਖਿਆ ਕੀਤੀ। ਇਸ ਉਪਰੰਤ ਉਨ੍ਹਾਂ ਨੇ ਸੇਵਾ ਕੇਂਦਰਾਂ ਦੇ ਕੰਮ-ਕਾਜ ਦੀ ਸਮੀਖਿਆ ਕਰਦੇ ਹੋਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸੇਵਾ ਕੇਂਦਰ ਦਾ ਵੀ ਦੌਰਾ ਕਰਦੇ ਹੋਏ ਲੋਕਾਂ ਨੂੰ ਨਿਰਵਿਘਨ ਨਾਗਰਿਕ ਸੇਵਾਵਾਂ ਦੇਣ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਇਸ ਮੌਕੇ ਐਸ.ਡੀ.ਐਮ. ਦਸੂਹਾ ਸ਼੍ਰੀ ਓਜਸਵੀ ਅਲੰਕਾਰ, ਐਸ.ਡੀ.ਐਮ. ਮੁਕੇਰੀਆਂ ਸ਼੍ਰੀ ਕੰਵਲਜੀਤ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਪ੍ਰੀਤ ਇੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਗੁਰਮੀਤ ਸਿੰਘ ਮਾਨ, ਸਿਵਲ ਸਰਜਨ ਡਾ. ਪ੍ਰੀਤ ਮਹਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਗੁਰਦੇਵ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੁਦ ਸਨ।

 

Tags: DC Hoshiarpur , Deputy Commissioner Hoshiarpur , Sandeep Hans , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD