Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਾਤਾਵਰਣ ਦੀ ਸੰਭਾਲ ਲਈ ਸਭ ਦਾ ਸਹਿਯੋਗ ਜਰੂਰੀ : ਸੰਤ ਬਲਬੀਰ ਸਿੰਘ ਸੀਚੇਵਾਲ

ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਟੀਮ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦਾ ਕੀਤਾ ਦੌਰਾ

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 27 Oct 2022

Last updated on: Oct 27, 2022, 00:00 IST

ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਸਰਕਾਰ ਨੂੰ ਜੋ 02 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾਂ ਕੀਤਾ ਗਿਆ ਹੈ ਉਹ ਪੈਸਾ ਕਿਸੇ ਹੋਰ ਸੂਬੇ ਨੂੰ ਨਹੀਂ ਜਾਣਾ ਸਗੋਂ ਸਰਕਾਰ ਨੂੰ ਇਹ ਕਿਹਾ ਗਿਆ ਹੈ ਕਿ ਇਹ ਪੈਸਾ ਸਰਕਾਰ ਆਪਣੇ ਕੋਲ ਵੱਖਰੇ ਖਾਤੇ ਵਿੱਚ ਰੱਖੇ ਅਤੇ ਇਹ ਪੈਸਾ ਸਿਰਫ ਵਾਤਾਵਰਣ ਦੀ ਸੁਚੱਜੀ ਸੰਭਾਲ ਤੇ ਹੀ ਖਰਚ ਕੀਤਾ ਜਾਵੇ। 

ਇਹ ਜਾਣਕਾਰੀ ਮੈਂਬਰ ਰਾਜ ਸਭਾ, ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਨਿਗਰਾਨ ਕਮੇਟੀ ਦੇ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਰਹਿੰਦ ਵਿਖੇ ਬਣਾਏ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਦੌਰਾ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਵਰਨਣਯੋਗ ਹੈ ਕਿ ਸੰਤ ਸੀਚੇਵਾਲ ਅੱਜ ਨਿਗਰਾਨ ਕਮੇਟੀ ਦੇ ਚੇਅਰਮੈਨ ਤੇ  ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜਸਟਿਸ ਹਰਪ੍ਰੀਤ ਸਿੰਘ ਅਤੇ ਕਮੇਟੀ ਮੈਂਬਰ ਸਾਬਕਾ ਮੁੱਖ ਸਕੱਤਰ ਸ਼੍ਰੀ ਐਸ.ਸੀ. ਅਗਰਵਾਲ ਦੇ ਨਾਲ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦਾ ਦੌਰਾ ਕਰਨ ਲਈ ਪਹੁੰਚੇ ਹੋਏ ਸਨ। 

ਸੰਤ ਸੀਚੇਵਾਲ ਨੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਟੀਮ ਪੰਜਾਬ ਵਿੱਚ ਜਿਥੇ ਕਿਧਰੇ ਵੀ ਵਾਤਾਵਰਣ ਦੀ ਸੰਭਾਲ ਲਈ ਕੰਮ ਹੋਣ ਵਾਲੇ ਹਨ, ਦਾ ਦੌਰਾ ਕਰ ਰਹੀ ਹੈ ਅਤੇ ਕੀਤੇ ਜਾਣ ਵਾਲੇ ਕੰਮਾਂ ਬਾਰੇ ਆਪਣੀ ਰਿਪੋਰਟ ਤਿਆਰ ਕਰਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕਰ ਦਿੱਤੀ ਜਾਵੇਗੀ। ਸੰਤ ਸੀਚੇਵਾਲ ਨੇ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਕਾਰਨ ਅੱਜ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆਂ ਹੋਇਆ ਹੈ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਸਾਰੇ ਵਰਗਾਂ ਦੇ ਲੋਕਾਂ ਨੂੰ ਆਪਣੀ ਜਿੰਮੇਵਾਰੀ ਸਮਝ ਕੇ ਅੱਗੇ ਆਉਣਾ ਪਵੇਗਾ ਤਾਂ ਹੀ ਪੰਜਾਬ ਦੀ ਧਰਤੀ ਨੂੰ ਮੁੜ ਤੋਂ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕਦਾ ਹੈ।

ਪੱਤਰਕਾਰਾਂ ਵੱਲੋਂ ਦੀਵਾਲੀ ਮੌਕੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਕੀਤੇ ਗਏ ਉਪਰਾਲਿਆਂ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਕਮੇਟੀ ਮੈਂਬਰ ਅਤੇ ਸਾਬਕਾ ਮੁੱਖ ਸਕੱਤਰ ਸ਼੍ਰੀ ਐਸ.ਸੀ. ਅਗਰਵਾਲ ਨੇ ਕਿਹਾ ਕਿ ਪ੍ਰਸ਼ਾਸ਼ਨ ਵਿੱਚ ਰਹਿ ਕੇ ਕਈ ਤਰ੍ਹਾਂ ਦੀਆਂ ਚੁਣੋਤੀਆਂ ਪੇਸ਼ ਆ ਸਕਦੀਆਂ ਹਨ ਪ੍ਰੰਤੂ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਕੀਤੇ ਗਏ ਉਪਰਾਲਿਆਂ ਸਦਕਾ ਕਾਫੀ ਹੱਦ ਤੱਕ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਈ ਹੈ। 

ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਰੋਕਥਾਮ ਬੋਰਡ ਕੋਲ ਸਟਾਫ ਦੀ ਕਮੀਂ ਹੈ ਇਸ ਦੇ ਬਾਵਜੂਦ ਪ੍ਰਦੂਸ਼ਣ ਪਹਿਲਾਂ ਨਾਲੋਂ ਘੱਟ ਹੋਇਆ ਹੈ। ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਬੰਧੀ ਸਵਾਲ ਦੇ ਜਵਾਬ ਦਿੰਦਿਆਂ ਸ਼੍ਰੀ ਅਗਰਵਾਲ ਨੇ ਕਿਹਾ ਕਿ ਜਦੋਂ ਤੱਕ ਪਰਾਲੀ ਦਾ ਇਸਤੇਮਾਲ ਕਰਨ ਵਾਲੇ ਪ੍ਰੋਜੈਕਟ ਨਹੀਂ ਲਗਾਏ ਜਾਂਦੇ ਉਦੋਂ ਤੱਕ ਇਸ ਪ੍ਰਥਾ ਦਾ ਖਾਤਮਾ ਨਹੀਂ ਹੋ ਸਕਦਾ । 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾ ਸਦਕਾ ਸੂਬੇ ਵਿੱਚ ਪਰਾਲੀ ਦੀ ਵਰਤੋਂ ਵਾਲੇ ਕਈ ਪ੍ਰੋਜੈਕਟ ਲਗਾਏ ਜਾ ਰਹੇ ਹਨ ਜਿਸ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਤੋਂ ਛੁਟਕਾਰਾ ਮਿਲ ਸਕੇਗਾ।ਸ਼੍ਰੀ ਅਗਰਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਰਾਹੀਂ ਜੋ ਸਬਸਿਡੀ ਤੇ ਖੇਤੀ ਮਸ਼ੀਨਰੀ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ ਉਸ ਨਾਲ ਵੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਕਮੀਂ ਆਈ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਲੋਕਾਂ ਨੂੰ ਵੀ ਜਾਗਰੂਕ ਹੋਣਾ ਪਵੇਗਾ ਅਤੇ ਵਾਤਾਵਰਣ ਦੀ ਸੰਭਾਲ ਲਈ ਇਕੱਲੀ ਸਰਕਾਰ ਜਾਂ ਮਾਣਯੋਗ ਕੋਰਟਾਂ ਤੇ ਹੀ ਮਾਮਲਾ ਨਹੀਂ ਛੱਡਿਆ ਜਾ ਸਕਦਾ। ਇਹ ਤਾਂ ਹੀ ਸੰਭਵ ਹੋਵੇਗਾ ਜੇਕਰ ਹਰੇਕ ਨਾਗਰਿਕ ਵਾਤਾਵਰਣ ਦੀ ਸੰਭਾਲ ਲਈ ਆਪਣੀ ਜਿੰਮੇਵਾਰੀ ਸਮਝ ਕੇ ਅੱਗੇ ਆਵੇ। 

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਨ੍ਹਾਂ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣਾ ਚਾਹੀਦਾ  ਹੈ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਵੀ ਨਹੀਂ ਪਾਉਣੀਆਂ ਪੈਂਦੀਆਂ।ਡਪਿੰਗ ਗਰਾਊਂਡਾਂ ਦੀ ਸਾਫ ਸਫਾਈ ਸਬੰਧੀ ਗੱਲ ਕਰਦਿਆਂ ਸ਼੍ਰੀ ਅਗਰਵਾਲ ਨੇ ਕਿਹਾ ਕਿ ਪੰਜਾਬ ਵਿਚਲੇ ਸਾਰੇ ਡੰਪਾਂ ਦੀ ਸਫਾਈ ਦਾ ਇੱਕ ਵਿਆਪਕ ਪ੍ਰੋਗਰਾਮ ਬਣਿਆਂ ਹੋਇਆ ਹੈ ਅਤੇ ਜੇਕਰ ਉਹ ਪ੍ਰੋਗਰਾਮ ਤਰੀਕੇ ਨਾਲ ਚਲਾਇਆ ਜਾਂਦਾ ਤਾਂ ਹੁਣ ਤੱਕ ਸਾਰੇ ਡੰਪਿੰਗ ਗਰਾਊਂਡਾਂ ਦੀ ਸਫਾਈ ਹੋ ਚੁੱਕੀ ਹੋਣੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਡੰਪਿੰਗ ਗਰਾਊਂਡਾਂ ਦੀ ਸਾਫ ਸਫਾਈ ਨਾ ਹੋਣ ਕਾਰਨ ਵੀ ਜੁਰਮਾਨਾਂ ਲਗਾਇਆ ਗਿਆ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੋਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਿਨੇਸ਼ ਵਸ਼ਸ਼ਿਟ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਹਰਪ੍ਰੀਤ ਸਿੰਘ ਅਟਵਾਲ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜਨੀਅਰ ਜੁਗਲ ਕਿਸ਼ੋਰ, ਕਾਰਜ ਸਾਧਕ ਅਫਸਰ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਗੁਰਬਖਸ਼ੀਸ਼ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Sant Balbir Singh Seechewal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD