Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹੇ ਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕਰਨ ਲਈ ਇਤਿਹਾਸਕ ਥਾਵਾਂ ਦੀ ਦੇਖ-ਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ : ਮੁਹੰਮਦ ਇਸ਼ਫ਼ਾਕ

ਨਵੰਬਰ ਮਹੀਨੇ ਬਟਾਲਾ ਸ਼ਹਿਰ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਅਤੇ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 27 Oct 2022

Last updated on: Oct 27, 2022, 00:00 IST

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੀਆਂ ਸਾਰੀਆਂ ਇਤਿਹਾਸਕ ਮਹੱਤਤਾ ਵਾਲੀਆਂ ਥਾਵਾਂ ਦੀ ਦੇਖ-ਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਤਾਂ ਜੋ ਜ਼ਿਲ੍ਹੇ ਦੀ ਅਮੀਰ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਨੂੰ ਦੁਨੀਆਂ ਦੇ ਸਾਹਮਣੇ ਉਜਾਗਰ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਅੱਜ ਆਪਣੇ ਦਫ਼ਤਰ ਵਿੱਚ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਵਾਪਰੀਆਂ ਪ੍ਰਮੁੱਖ ਇਤਿਹਾਸਕ ਘਟਨਾਵਾਂ ਅਤੇ ਹੋਰ ਪ੍ਰਮੁੱਖ ਦਿਹਾੜਿਆਂ ਨੂੰ ਮਨਾਉਣ ਲਈ ਇੱਕ ਕੈਲੰਡਰ ਤਿਆਰ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਉਸ ਮੁਤਾਬਕ ਵਿਸ਼ੇਸ਼ ਪ੍ਰੋਗਰਾਮ ਕੀਤੇ ਜਾਣਗੇ। 

ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਨਵੰਬਰ ਮਹੀਨੇ ਵਿੱਚ ਬਟਾਲਾ ਸ਼ਹਿਰ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਅਤੇ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕੀਤੇ ਜਾਣਗੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਲਾਨੌਰ ਸਥਿਤ ਤਖ਼ਤ-ਏ-ਅਕਬਰੀ ਨੂੰ ਜਾਂਦੇ ਰਸਤੇ ਨੂੰ ਚੌੜਾ ਕੀਤਾ ਜਾਵੇਗਾ ਤਾਂ ਜੋ ਯਾਤਰੂ ਅਸਾਨੀ ਨਾਲ ਇਸ ਇਤਿਹਾਸਕ ਸਥਾਨ ਤੱਕ ਪਹੁੰਚ ਸਕਣ। 

ਇਸੇ ਤਰਾਂ ਗੁਰਦਾਸਪੁਰ ਤੋਂ ਕੇਸ਼ੋਪੁਰ ਤੱਕ ਸੜਕ ਨੂੰ ਵੀ ਚੌੜਿਆਂ ਕਰਨ ਦੀ ਤਜਵੀਜ ਰਾਜ ਸਰਕਾਰ ਨੂੰ ਭੇਜੀ ਗਈ ਹੈ। ਇਸ ਦੌਰਾਨ ਸ੍ਰੀ ਹਰਗੋਬਿੰਦਪੁਰ, ਡੇਰਾ ਬਾਬਾ ਨਾਨਕ, ਦੀਨਾਨਗਰ, ਫ਼ਤਹਿਗੜ੍ਹ ਚੂੜੀਆਂ, ਬਟਾਲਾ ਸਮੇਤ ਹੋਰ ਸ਼ਹਿਰਾਂ ਦੇ ਇਤਿਹਾਸਕ ਸਥਾਨਾਂ ਦੀ ਸਾਂਭ-ਸੰਭਾਲ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਬ ਦੇ ਰੱਖ-ਰਖਾਵ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ  ਸਮਾਰਕ ਵਿੱਚ ਇੱਕ ਸ਼ਹੀਦੀ ਗੈਲਰੀ ਸਥਾਪਤ ਕੀਤੀ ਜਾ ਰਹੀ ਹੈ ਜਿਸ ਵਿੱਚ ਛੋਟਾ ਘੱਲੂਘਾਰਾ ਦੀ ਘਟਨਾ ਨਾਲ ਸਬੰਧਤ ਚਿੱਤਰ ਲਗਾਏ ਜਾਣਗੇ। ਇਸਤੋਂ ਇਲਾਵਾ ਇਥੇ ਇੱਕ ਵਿਸ਼ੇਸ਼ ਗੈਲਰੀ ਜ਼ਿਲ੍ਹਾ ਗੁਰਦਾਸਪੁਰ ਦੇ ਹੋਏ ਸ਼ਹੀਦਾਂ ਨੂੰ ਵੀ ਸਮਰਪਿਤ ਕੀਤੀ ਗਈ ਹੈ। 

ਇਸਤੋਂ ਇਲਾਵਾ ਇਥੇ ਇੱਕ ਲਾਇਬ੍ਰੇਰੀ ਸਥਾਪਤ ਕੀਤੀ ਗਈ ਹੈ ਜਿਸ ਵਿੱਚ ਇਤਿਹਾਸ ਨਾਲ ਸਬੰਧਤ ਕਿਤਾਬਾਂ ਰੱਖੀਆਂ ਗਈਆਂ ਹਨ। ਮੀਟਿੰਗ ਦੌਰਾਨ ਇਸ ਸਮਾਰਕ ਦੀ ਖੂਬਸੂਰਤੀ ਵਿੱਚ ਵਾਧਾ ਕਰਨ ਲਈ ਨਵੀਂਆਂ ਲਾਈਟਾਂ ਲਗਾਉਣ ਦਾ ਫੈਸਲਾ ਵੀ ਕੀਤਾ ਗਿਆ।ਮੀਟਿੰਗ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਦ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਜਨਰਲ ਸਕੱਤਰ ਸ. ਤਜਿੰਦਰ ਪਾਲ ਸਿੰਘ ਸੰਧੂ, ਡੀ.ਡੀ.ਪੀ.ਓ. ਸੰਦੀਪ ਮਲਹੋਤਰਾ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਕੱਤਰ ਪ੍ਰੋ. ਰਾਜ ਕੁਮਾਰ ਸ਼ਰਮਾਂ ਸਮੇਤ ਹੋਰ ਅਧਿਕਾਰੀ ਤੇ ਸੁਸਾਇਟੀ ਮੈਂਬਰ ਹਾਜ਼ਰ ਸਨ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD