Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਵੱਲੋਂ ‘ਵਨ ਸਟਾਪ ਸੈਂਟਰ’ ਦੀ ਕਾਰਗੁਜ਼ਾਰੀ ਦਾ ਜਾਇਜਾ

ਵਨ ਸਟਾਪ ਸੈਂਟਰ ਦੀਆਂ ਸਹੂਲਤਾਂ ਬਾਰੇ ਆਮ ਪਬਲਿਕ ਨੂੰ ਜਾਗਰੂਕ ਕਰਨ ਦੀਆਂ ਹਦਾਇਤਾਂ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 28 Oct 2022

Last updated on: Oct 28, 2022, 00:00 IST

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਸਖੀ ਵਨ ਸਟਾਪ ਸੈਂਟਰ, ਗੁਰਦਾਸਪੁਰ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਸਕੱਤਰ ਮੈਡਮ ਨਵਦੀਪ ਕੌਰ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਦ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ, ਡੀ.ਐੱਸ.ਪੀ. ਬਟਾਲਾ ਪਰਵਿੰਦਰ ਕੌਰ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਜਤਿੰਦਰ ਮਹਾਜਨ, ਹਰਜੋਤ ਸਿੰਘ. ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਰਾਜੀਵ ਠਾਕੁਰ  ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਭਾਗ ਵੱਲੋਂ ਅੱਤਿਆਚਾਰ ਤੋਂ ਪੀੜਿਤ ਮਹਿਲਾਵਾਂ ਦੀ ਮੱਦਦ ਲਈ ਗੁਰਦਾਸਪੁਰ ਵਿਖੇ ਚੱਲ ਰਿਹਾ ‘ਵਨ ਸਟਾਪ ਸੈਂਟਰ (ਸਖੀ)’ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਇਸ ਸੈਂਟਰ ਦਾ ਮੁੱਖ ਉਦੇਸ਼ ਪਰਿਵਾਰ ਅਤੇ ਸਮਾਜ ਦੇ ਅੰਦਰ, ਪ੍ਰਾਈਵੇਟ ਅਤੇ ਪਬਲਿਕ ਸਥਾਨਾਂ ਵਿੱਚ ਹਿੰਸਾ ਤੋਂ ਪ੍ਰਭਾਵਿਤ ਔਰਤਾਂ (ਘਰੇਲੂ ਹਿੰਸਾ, ਜਿਨਸੀ ਸ਼ੋਸ਼ਣ, ਸਾਈਬਰ ਕਰਾਇਮ, ਰੇਪ ਆਦਿ ਤੋਂ ਪ੍ਰਭਾਵਿਤ) ਨੂੰ ਇੱਕੋ ਛੱਤ ਥੱਲੇ ਵਿਸ਼ੇਸ਼ ਸਹੂਲਤਾਂ ਦੇਣਾ ਹੈ। 

ਜਿਵੇਂ ਕਿ ਅੱਤਿਆਚਾਰ ਤੋਂ ਪੀੜਿਤ ਔਰਤਾਂ ਦੀ ਕਾਊਂਸਲਿੰਗ ਕਰਨੀ, ਕਾਨੂੰਨੀ ਸਲਾਹ ਦੇਣਾ, ਪੁਲਿਸ ਮੱਦਦ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਹਾਇਤਾ ਨਾਲ ਲੋੜਵੰਦ ਔਰਤਾਂ ਨੂੰ ਮੁਫ਼ਤ ਵਕੀਲ ਦਿਵਾਉਣਾ ਅਤੇ ਅਜਿਹੀਆਂ ਔਰਤਾਂ ਨੂੰ 5 ਦਿਨਾਂ ਲਈ ਸ਼ੈਲਟਰ ਵੀ ਪ੍ਰਦਾਨ ਕਰਵਾਉਣਾ ਹੈ।ਡਿਪਟੀ ਕਮਿਸ਼ਨਰ ਨੇ ‘ਵਨ ਸਟਾਪ ਸੈਂਟਰ’ (ਸਖੀ) ਦੀ ਕਾਰਗੁਜ਼ਾਰੀ ਦਾ ਜਾਇਜਾ ਲੈਂਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਨ ਸਟਾਪ ਸੈਂਟਰ ਦੀਆਂ ਸਹੂਲਤਾਂ ਬਾਰੇ ਆਮ ਪਬਲਿਕ ਨੂੰ ਜਾਗਰੂਕ ਕਰਨ ਤਾਂ ਜੋ ਇਹ ਸੈਂਟਰ ਪੀੜ੍ਹਤ ਔਰਤਾਂ ਲਈ ਇਹ ਸਹਾਰਾ ਬਣ ਸਕੇ। 

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੀੜ੍ਹਤ ਔਰਤਾਂ ਤੇ ਬੱਚਿਆਂ ਨੂੰ ਵੀ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕੀਤਾ ਜਾਵੇ। ਅਜਿਹੇ ਕੇਸਾਂ ਨੂੰ ਡੀਲ ਕਰ ਰਹੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਵਿਸ਼ੇਸ਼ ਸੈਮੀਨਾਰ ਲਗਾਏ ਜਾਣ। ਉਨ੍ਹਾਂ ਕਿਹਾ ਕਿ ‘ਵਨ ਸਟਾਪ ਸੈਂਟਰ’ (ਸਖੀ) ਵਿੱਚ ਆਏ ਹਰ ਕੇਸ ਦੀ ਪੂਰੀ ਤਰਾਂ ਪੈਰਵੀ ਕੀਤੀ ਜਾਵੇ ਅਤੇ ਪੀੜ੍ਹਤ ਔਰਤਾਂ ਅਤੇ ਬੱਚਿਆਂ ਨੂੰ ਇਨਸਾਫ਼ ਦਿਵਾਇਆ ਜਾਵੇ। ਮੀਟਿੰਗ ਦੌਰਾਨ ‘ਵਨ ਸਟਾਪ ਸੈਂਟਰ’ (ਸਖੀ) ਦੇ ਪ੍ਰਬੰਧਕੀ ਕੰਮਾਂ ਉੱਪਰ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

    

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD