Wednesday, 15 May 2024

 

 

ਖ਼ਾਸ ਖਬਰਾਂ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ

 

39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ

ਆਰਮੀ ਇਲੈਵਨ, ਭਾਰਤੀ ਏਅਰ ਫੋਰਸ ਵਲੋਂ ਲੀਗ ਦੌਰ ਵਿੱਚ ਜਿੱਤਾਂ ਦਰਜ, ਭਾਰਤੀ ਨੇਵੀ ਅਤੇ ਏਐਸਸੀ ਦੀਆਂ ਟੀਮਾਂ ਲੀਗ ਦੌਰ ਵਿੱਚ ਪਹੁੰਚੀਆਂ

Sports News, 39th Indian Oil Servo Surjit Hockey Tournament, ASC Bangaluru, Indian Navy, Hockey

Web Admin

Web Admin

5 Dariya News

ਜਲੰਧਰ , 28 Oct 2022

ਆਰਮੀ ਇਲੈਵਨ ਨੇ ਪੰਜਾਬ ਐਂਡ ਸਿੰਧ ਬੈਂਕ ਨੂੰ 3-1 ਦੇ ਫਰਕ ਨਾਲ ਹਰਾ ਕੇ ਪੂਲ ਬੀ ਦੇ ਲੀਗ ਮੈਚ ਵਿੱਚ ਜਿੱਤ ਦਰਜ ਕਰਦੇ ਹੋਏ ਤਿੰਨ ਅੰਕ ਹਾਸਲ ਕਰ ਲਏ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਚਲ ਰਹੇ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਦੂਜੇ ਦਿਨ ਦੋ ਲੀਗ ਦੌਰ ਦੇ ਅਤੇ ਦੋ ਨਾਕ ਆਊਟ ਦੌਰ ਦੇ ਮੈਚ ਖੇਡੇ ਗਏ। 

ਲੀਗ ਦੌਰ ਦੇ ਦੂਜੇ ਮੈਚ ਵਿੱਚ ਪੂਲ਼ ਏ ਵਿੱਚ ਭਾਰਤੀ ਏਅਰ ਫੋਰਸ ਨੇ ਭਾਰਤੀ ਰੇਲਵੇ ਨੂੰ 3-1 ਨਾਲ ਹਰਾ ਕੇ ਤਿੰਨ ਅੰਕ ਹਾਸਲ ਕੀਤੇ। ਜਦਕਿ ਏਐਸਸੀ ਬੰਗਲੌਰ ਅਤੇ ਇੰਡੀਅਨ ਨੇਵੀ ਦੀਆਂ ਟੀਮਾਂ ਆਪਣੇ ਆਪਣੇ ਮੈਚ ਜਿੱਤ ਕੇ ਲੀਗ ਦੌਰ ਵਿੱਚ ਪ੍ਰਵੇਸ਼ ਕਰ ਗਈਆਂ। ਪੂਲ ਏ ਦਾ ਲੀਗ ਮੈਚ ਪੰਜਾਬ ਐਂਡ ਸਿੰਧ ਬੈਂਕ ਅਤੇ ਆਰਮੀ ਇਲੈਵਨ ਦੇ ਦਰਮਿਆਨ ਖੇਡਿਆ ਗਿਆ। 

ਖੇਡ ਦੇ 6ਵੇ ਮਿੰਟ ਵਿਚ ਆਰਮੀ ਦੇ ਸਰੀਨ ਈ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 1-0 ਕੀਤਾ। ਅਗਲੇ ਹੀ ਮਿੰਟ ਬੈਂਕ ਦੇ ਜਰਮਨਜੀਤ ਸਿੰਘ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 1-1 ਕਰਕੇ ਬਰਾਬਰੀ ਕੀਤੀ। ਅੱਧੇ ਸਮੇਂ ਤੱਕ ਦੋਵੇਂ ਟੀਮਾਂ 1-1 ਨਾਲ ਬਰਾਬਰ ਸਨ। ਚੌਥੇ ਕਵਾਰਟਰ ਦੇ 54ਵੇਂ ਮਿੰਟ ਵਿੱਚ ਆਰਮੀ ਦੇ ਜਗਜੋਤ ਸਿੰਘ ਨੇ ਮੈਦਾਨੀ ਗੋਲ ਕਰਕੇ ਸਕੋਰ 2-1 ਕੀਤਾ। ਖੇਡ ਦੇ 58ਵੇਂ ਮਿੰਟ ਵਿੱਚ ਆਰਮੀ ਦੇ ਪ੍ਰਤਾਪ ਸ਼ਿੰਦੇ ਨੇ ਗੋਲ ਕਰਕੇ ਸਕੋਰ 3-1 ਕਰਕੇ ਮੈਚ ਆਪਣੇ ਨਾਂਅ ਕੀਤਾ।

ਦਿਨ ਦੇ ਪਹਿਲੇ ਮੈਚ ਵਿੱਚ ਏ.ਐਸ.ਸੀ. ਬੰਗਲੁਰੂ ਨੇ ਕੈਗ ਨਵੀਂ ਦਿੱਲੀ ਨੂੰ 1-0 ਨਾਲ ਹਰਾਇਆ। ਖੇਡ ਦੇ 28 ਮਿੰਟ ਵਿੱਚ ਮਿਲੇ ਪਹਿਲੇ ਪੈਨਲਟੀ ਕਾਰਨਰ ਨੂੰ ਏ.ਐਸ.ਸੀ. ਦੇ ਕਪਤਾਨ ਗੁਰਪ੍ਰੀਤ ਸਿੰਘ ਨੇ ਗੋਲ ਵਿਚ ਤਬਦੀਲ ਕਰਕੇ ਆਪਣੀ ਟੀਮ ਨੂੰ 1-0 ਦੇ ਫਰਕ ਨਾਲ ਅੱਗੇ ਕਰ ਦਿੱਤਾ ਜੋਂ ਆਖਰੀ ਸਮੇਂ ਤਕ ਬਰਕਰਾਰ ਰਹੀ ।

ਦਿਨ ਦਾ ਦੂਸਰਾ ਮੈਚ ਇੰਡੀਅਨ ਨੇਵੀ ਮੁੰਬਈ ਅਤੇ ਆਰਮੀ (ਗਰੀਨ) ਵਿਚ ਖੇਡਿਆ ਗਿਆ ਜਿਸ ਵਿਚ ਦੋਵੇਂ ਹੀ ਟੀਮਾਂ ਨੇ ਸ਼ਾਨਦਾਰ ਤੇ ਤੇਜ ਤਰਾਰ ਹਾਕੀ ਦਾ ਪ੍ਰਦਰਸ਼ਨ ਕੀਤਾ। ਮੈਚ ਦੇ ਨਿਰਧਾਰਿਤ ਸਮੇਂ ਵਿੱਚ ਵਿਚ ਦੋਵੇਂ ਟੀਮਾਂ ਨੇ 3-3 ਗੋਲ ਕੀਤੇ ਜਦੋਂ ਕਿ ਥਲ ਸੈਨਾ ਦੇ ਸੁਸ਼ੀਲ ਧੰਨਵਰ ਮਿਲੀ ਪਨੇਲਟੀ ਸਟਰੋਕ ਨੂੰ ਗੋਲ ਵਿਚ ਤਬਦੀਲ ਕਰਨ ਵਿਚ ਅਸਫ਼ਲ ਰਿਹਾ । 

ਨਿਰਧਾਰਿਤ ਸਮੇਂ ਵਿੱਚ ਭਾਰਤੀ ਜਲ ਸੈਨਾ ਮੁੰਬਈ ਦੇ ਨਿਤੇਸ਼, ਸੁਸ਼ੀਲ ਧਨਵਰ ਅਤੇ ਸੁਸ਼ੀਲ ਅਤੇ ਆਰਮੀ (ਗਰੀਨ) ਦੇ ਸਿਮਰਨਦੀਪ ਸਿੰਘ, ਮਿਲਿਨ ਟੋਪੋ ਅਤੇ ਜੋਬਨਪ੍ਰੀਤ ਸਿੰਘ ਨੇ 3-3 ਗੋਲ ਕੀਤੇ । ਮੈਚ ਦਾ ਫੈਸਲਾ ਪੇਨਾਲਟੀ ਸ਼ੂਟ ਰਾਹੀਂ ਕੀਤਾ ਗਿਆ ਜਿਸ ਵਿਚ ਇੰਡੀਅਨ ਨੇਵੀ ਮੁੰਬਈ ਨੇ ਆਰਮੀ (ਗਰੀਨ) ਨੂੰ 7-5 ਨਾਲ ਹਰਾਕੇ ਜਿੱਤ ਹਾਸਿਲ ਕੀਤੀ ।

 ਪੂਲ-ਏ ਦੇ ਲੀਗ ਪੜਾਅ ਦੇ ਮੈਚ ਵਿੱਚ ਭਾਰਤੀ ਹਵਾਈ ਸੈਨਾ, ਮੁੰਬਈ ਨੇ ਪਿਛਲੇ ਸਾਲ ਦੀ ਚੈਂਪੀਅਨ ਭਾਰਤੀ ਰੇਲਵੇ, ਦਿੱਲੀ ਨੂੰ 3-1 ਨਾਲ ਹਰਾਕੇ ਪੂਰੇ ਅੰਕ ਹਾਸਿਲ ਕੀਤੇ ਹਨ । ਭਾਰਤੀ ਰੇਲਵੇ ਨੂੰ ਖੇਡ ਦੇ 30 ਮਿੰਟ ਵਿੱਚ ਮਿਲੇ ਪੈਨਲਟੀ ਕਾਰਨਰ ਨੂੰ ਡਿਫੈਂਡਰ ਪਰਮਪ੍ਰੀਤ ਸਿੰਘ ਨੇ ਗੋਲ ਵਿੱਚ ਬਦਲ ਕੇ ਆਪਣੀ ਟੀਮ ਨੂੰ ਅੱਗੇ ਕਰ ਦਿੱਤਾ। ਅੱਧੇ ਸਮੇਂ ਤੱਕ ਭਾਰਤੀ ਰੇਲਵੇ 1-0 ਨਾਲ ਅੱਗੇ ਖੇਡ ਰਹੀ ਸੀ।

ਅੱਧੇ ਸਮੇਂ ਤੋਂ ਬਾਦ ਹਵਾਈ ਸੈਨਾ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਖੇਡ ਦੇ 42ਵੇਂ ਮਿੰਟ ਵਿਚ ਮਿਲੇ ਪੈਨਲਟੀ ਸਟਰੋਕ ਨੂੰ ਉਹਨਾਂ ਦੇ ਕਪਤਾਨ ਲਵਪ੍ਰੀਤ ਸਿੰਘ ਵੱਲੋਂ ਗੋਲ ਕਰਕੇ ਆਪਣੀ ਟੀਮ ਨੂੰ 1-1 ਬਰਾਬਰੀ ਉਪਰ ਕਰ ਦਿੱਤਾ । ਹਵਾਈ ਫੌਜ ਦੇ ਫਾਰਵਰਡ ਮਨੀਦ ਕੇਰਕਟਾ ਨੇ ਖੇਡ ਦੇ 46ਵੇਂ ਮਿੰਟ ਵਿੱਚ ਸ਼ਾਨਦਾਰ ਮੈਦਾਨੀ ਗੋਲ ਕਰਕੇ ਆਪਣੀ ਟੀਮ ਨੂੰ 2-1 ਦੀ ਲੀਡ ਦਿਵਾਈ ਜਦਕਿ ਖੇਡ ਦੇ ਆਖਰੀ ਸਮੇਂ ਵਿੱਚ ਫਾਰਵਰਡ ਰਾਹੁਲ ਕੁਮਾਰ ਨੇ ਸ਼ਾਨਦਾਰ ਮੈਦਾਨੀ ਗੋਲ ਕਰਕੇ ਹਵਾਈ ਫੌਜ ਟੀਮ ਨੂੰ 3-1 ਨਾਲ ਜਿੱਤ ਦਿਵਾਈ।

ਅੱਜ ਦੇ ਮੈਚਾਂ ਦੇ ਮੁੱਖ ਮਹਿਮਾਨ ਉਲੰਪੀਅਨ ਬਲਵਿੰਦਰ ਸਿੰਘ ਸੰਮੀ,ਸੁਖਜੀਤ ਕੌਰ ਅੰਤਰਰਾਸ਼ਟਰੀ ਖਿਡਾਰਣ, ਜੇ ਐਸ ਮਾਨ ਡੀਜੀਐਮ ਪੰਜਾਬ ਐਂਡ ਸਿੰਧ ਬੈਂਕ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ। ਇਨ੍ਹਾਂ ਮੈਚਾਂ ਦੌਰਾਨ ਅਮਰੀਕ ਸਿੰਘ ਪੁਆਰ, ਰਮਨੀਕ ਰੰਧਾਵਾ ਮੀਤ ਪ੍ਰਧਾਨ, ਲਖਵਿੰਦਰ ਪਾਲ ਸਿੰਘ ਖਹਿਰਾ, ਗੁਰਵਿੰਦਰ ਸਿੰਘ ਗੁੱਲੂ, ਇਕਬਾਲ ਸਿੰਘ ਸੰਧੂ, ਰਣਬੀਰ ਟੁੱਟ, ਉਲੰਪੀਅਨ ਸੰਜੀਵ ਕੁਮਾਰ, ਬਲਜੀਤ ਰੰਧਾਵਾ ਕੈਨੇਡਾ, ਤਰਲੋਕ ਸਿੰਘ ਭੁੱਲਰ ਕੈਨੇਡਾ, ਗੌਰਵ ਅਗਰਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਹਨ।

29 ਅਕਤੂਬਰ ਦੇ ਮੈਚ

ਏਐਸਸੀ ਬਨਾਮ ਇੰਡੀਅਨ ਨੇਵੀ    2-15 ਵਜੇ

ਪੰਜਾਬ ਨੈਸ਼ਨਲ ਬੈਂਕ ਬਨਾਮ ਆਰਮੀ ਇਲੈਵਨ 4-00 ਵਜੇ

ਇੰਡੀਅਨ ਆਇਲ ਬਨਾਮ ਇੰਡੀਅਨ ਏਅਰ ਫੋਰਸ 5-45 ਵਜੇ

 

Tags: Sports News , 39th Indian Oil Servo Surjit Hockey Tournament , ASC Bangaluru , Indian Navy , Hockey

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD