Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਵਿੱਚ ਡੇਂਗੂ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਵਿਸ਼ੇਸ਼ ਮੀਟਿੰਗ ਕੀਤੀ

ਸਿਹਤ ਵਿਭਾਗ ਨੂੰ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਫੌਗਿੰਗ ਯਕੀਨੀ ਬਣਾਉਣ ਦੀ ਦਿੱਤੀ ਹਦਾਇਤ

DC Ropar, Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 28 Oct 2022

Last updated on: Oct 28, 2022, 00:00 IST

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਵਿੱਚ ਡੇਂਗੂ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਇੱਕ ਵਿਸ਼ੇਸ਼ ਮੀਟਿੰਗ ਰੱਖੀ ਗਈ। ਜਿਸ ਦੀ ਅਗਵਾਈ ਕਰਦਿਆਂ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਡੇਂਗੂ ਦੀ ਰੋਕਥਾਮ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ।ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਅਕਤੂਬਰ ਤੱਕ 613 ਡੇਂਗੂ ਦੇ ਕੇਸ ਸਾਹਮਣੇ ਆਏ ਹਨ ਜਦਕਿ ਪਿਛਲੇ ਸਾਲ ਅਕਤੂਬਰ ਤੱਕ 513 ਕੇਸ ਸਨ। 

ਉਹਨਾਂ ਕਿਹਾ ਕਿ ਨਗਰ ਕੌਂਸਲਾਂ ਸ਼ਹਿਰਾਂ ਵਿੱਚ ਅਤੇ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਪਿੰਡਾਂ ਵਿੱਚ ਦਵਾਈਆਂ ਦਾ ਛਿੜਕਾਅ ਅਤੇ ਫੌਗਿੰਗ ਲਗਾਤਾਰ ਜਾਰੀ ਰੱਖਣ। ਜੇਕਰ ਕਿਸੇ ਇਲਾਕੇ ਵਿੱਚ ਡੇਂਗੂ ਦੇ ਮਾਮਲੇ ਜ਼ਿਆਦਾ ਸਾਹਮਣੇ ਆਉਂਦੇ ਹਨ ਤਾਂ ਉਸ ਇਲਾਕੇ ਨੂੰ ਤਵੱਜੋ ਦਿੱਤੀ ਜਾਵੇ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇ।

ਡਾ. ਪ੍ਰੀਤੀ ਯਾਦਵ ਨੇ ਡੇਂਗੂ ਬਿਮਾਰੀ ਦੀ ਸਮੀਖਿਆ ਕਰਨ ਲਈ ਹਦਾਇਤ ਕੀਤੀ ਕਿ ਜਿਹੜੇ ਘਰਾਂ ਵਿੱਚ ਡੇਂਗੂ ਮੱਛਰ ਦਾ ਲਾਰਵਾ ਮਿਲਦਾ ਹੈ, ਉਸਦਾ ਚਲਾਨ ਜਰੂਰ ਕੱਟਿਆ ਜਾਵੇ। ਉਨ੍ਹਾਂ ਪਿੰਡ ਮੀਆਂਪੁਰ ਤੇ ਮੰਦਵਾੜਾ ਵਿੱਚ ਸਬੰਧਿਤ ਸਰਪੰਚਾਂ ਤੇ ਪੰਚਾਇਤਾਂ ਨਾਮ ਮਿਲ ਕੇ ਫੌਗਿੰਗ ਕਰਾਉਣ ਅਤੇ ਪਾਣੀ ਦੇ ਨਿਕਾਸ ਸਬੰਧੀ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। 

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਪਿੰਡਾਂ ਵਿੱਚ ਹੋਣ ਵਾਲੇ ਆਮ ਇਜਲਾਸਾਂ ਵਿੱਚ ਵੱਧ ਤੋਂ ਵੱਧ ਪਿੰਡਾਂ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾਵੇ।ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਨੂੰ ਜ਼ਮੀਨੀ ਪੱਧਰ 'ਤੇ ਸੁਚਾਰੂ ਰੱਖਣ ਸਬੰਧੀ 

ਜੇਕਰ ਕਿਸੇ ਅਧਿਕਾਰੀ ਜਾਂ ਮੁਲਾਜ਼ਮ ਵੱਲੋਂ ਕੋਈ ਅਣਗਿਹਲੀ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵਲੋਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ, ਜ਼ਿਲ੍ਹਾ ਸਿਖਿਆ ਅਫਸਰਾਂ, ਨਗਰ ਕੌਂਸਲ ਦੇ ਅਧਿਕਾਰੀਆਂ ਸੀ.ਡੀ.ਪੀ.ਓਜ਼ ਅਤੇ ਪੰਜਾਬ ਰੋਡਵੇਜ਼ ਦੇ ਅਧਿਕਾਰੀ/ਕਰਮਚਾਰੀਆਂ ਨੂੰ ਕਿਹਾ ਗਿਆ ਕਿ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਫੌਗਿੰਗ ਯਕੀਨੀ ਬਣਾਈ ਜਾਵੇ।

ਇਸ ਤੋਂ ਇਲਾਵਾ ਸਾਫ਼ ਸਫ਼ਾਈ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਰਿਹਾਇਸ਼ੀ ਖੇਤਰਾਂ ਅਤੇ ਨਿਰਮਾਣ ਅਧੀਨ ਇਮਾਰਤਾਂ ਦੇ ਆਸ-ਪਾਸ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੀਣ ਵਾਲੇ ਪਾਣੀ, ਸੀਵਰੇਜ ਸਿਸਟਮ ਦੀਆਂ ਪਾਇਪਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ। 

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਬੱਚਿਆਂ ਨੂੰ ਸਵੇਰ ਦੀ ਸਭਾ ਦੌਰਾਨ ਡੇਂਗੂ ਤੋਂ ਬਚਾਅ ਸਬੰਧੀ ਪ੍ਰੇਰਿਤ ਕੀਤਾ ਜਾਵੇ ਅਤੇ ਪੂਰੀਆਂ ਬਾਹਾਂ ਦੇ ਕੱਪੜੇ ਪਾ ਕੇ ਰੱਖਣ ਦੀ ਹਦਾਇਤ ਕੀਤੀ ਜਾਵੇ। ਇਸ ਦੇ ਨਾਲ ਨਾਲ ਹੋਰ ਵੱਖੋ ਵੱਖ ਤਰੀਕਿਆਂ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮੌਕੇ ਐਸ ਡੀ ਐਮ, ਸ਼੍ਰੀ ਅਨੰਦਪੁਰ ਸਾਹਿਬ ਸ਼੍ਰੀਮਤੀ ਮਨੀਸ਼ਾ ਰਾਣਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਹਰਜੋਤ ਕੌਰ, ਐਸ.ਡੀ.ਐਮ ਰੂਪਨਗਰ ਸ. ਹਰਬੰਸ ਸਿੰਘ, ਐਸ.ਐਮ.ਓ ਡਾ. ਤਰਸੇਮ ਸਿੰਘ, ਕਾਰਜ ਸਾਧਕ ਅਫ਼ਸਰ ਸ. ਅਮਨਦੀਪ ਸਿੰਘ, ਡੀ ਐੱਸ ਪੀ ਗੁਰਮੀਤ ਸਿੰਘ, ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼, ਐਸ.ਐਮ.ਓ.ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: DC Ropar , Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD