Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਹਿਰ ਦੀਆਂ ਸੜਕਾਂ ਉਤੇ ਵੱਡ ਅਕਾਰੀ ਸਾਈਨ ਬੋਰਡ ਲਗਾਏ ਜਾਣ : ਗੁਰਜੀਤ ਸਿੰਘ ਔਜਲਾ

ਵਿਭਾਗ ਸਾਰੇ ਕੰਮ ਇਕ ਹੀ ਠੇਕੇਦਾਰ ਨੂੰ ਦੇ ਕੇ ਕੰਮਾਂ ਵਿੱਚ ਦੇਰੀ ਨਾ ਕਰਨ-ਡਿੰਪਾ

Gurjeet Singh Aujla, Punjab, Congress, Amritsar, Punjab Congress, Jasbir Singh Gill, Jasbir Singh Gill Dimpa

Web Admin

Web Admin

5 Dariya News

ਅੰਮ੍ਰਿਤਸਰ , 28 Oct 2022

Last updated on: Oct 28, 2022, 00:00 IST

ਸ਼ਹਿਰ ਦੀਆਂ ਸੜਕਾਂ ਉਤੇ ਸ਼ਹਿਰ ਦੇ ਪ੍ਰਮੁੱਖ ਸਥਾਨਾਂ ਨੂੰ ਦਰਸਾਉਂਦੇ ਵੱਡ ਅਕਾਰੀ ਬੋਰਡ ਲਗਾਏ ਜਾਣ, ਤਾਂ ਜੋ ਇਥੇ ਆ ਰਹੇ ਸ਼ਰਧਾਲੂਆਂ ਨੂੰ ਰਸਤਾ ਲੱਭਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਅੱਜ  ਵਿਕਾਸ ਕੰਮਾਂ ਦਾ ਰੀਵਿਊ ਕਰਨ ਲਈ ਜਿਲ੍ਹਾ ਵਿਕਾਸ ਤੇ  ਕੁਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। 

ਸ੍ਰ ਔਜਲਾ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਜੋਰ ਦੇ ਕੇ ਕਿਹਾ ਕਿ ਸ਼ਹਿਰ ਵਿੱਚ ਸਫਾਈ ਦਾ ਸਥਾਈ ਪ੍ਰਬੰਧ ਯਕੀਨੀ ਬਣਾਇਆ ਜਾਵੇ । ਉਨ੍ਹਾਂ ਕਿਹਾ ਕਿ ਸ਼ਹਿਰ ਵਿਖੇ ਰੋਜਾਨਾ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ, ਉਨ੍ਹਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏੇ ਹੈਰੀਟੇਜ ਸਟਰੀਟ ਸਮੇਤ ਪ੍ਰਮੁੱਖ ਸਥਾਨਾਂ ਤੋਂ ਨਜਾਇਜ ਕਬਜੇ ਹਟਾਏ ਜਾਣ। ਸ੍ਰ ਔਜਲਾ ਨੇ ਰੀਵਿਊ ਮੀਟਿੰਗ ਦੌਰਾਨ ਸਾਰੇ ਅਧਿਕਾਰੀਆਂ ਕੋਲੋਂ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ। 

ਉਨ੍ਹਾਂ ਕਿਹਾ ਕਿ ਕਿਸੇ ਵੱਡੇ ਪ੍ਰੋਗਰਾਮ ਲਈ ਤਾਂ ਤੁਸੀਂ ਸਾਰੇ ਪ੍ਰਬੰਧ ਕਰ ਲੈਂਦੇ ਹੋ, ਪਰ ਇਸ ਨਾਲ ਸ਼ਹਿਰ ਦੀ ਵਿਗੜਦੀ ਸ਼ਾਖ ਨੂੰ ਬਹਾਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਬਣ ਰਹੀਆਂ ਸੜਕਾਂ ਅਤੇ ਹੋਰ ਵਿਕਾਸ ਕੰਮਾਂ ਦੀ ਗੁਣਵੱਤਾ ਦੀ ਜਾਂਚ ਕਰਵਾਈ ਜਾਵੇਗੀ ਅਤੇ ਜੋ ਵੀ ਦੋਸੀ ਪਾਇਆ ਗਿਆ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਲੋਕ ਸਭਾ ਮੈਂਬਰ ਸ ਜਸਬੀਰ ਸਿੰਘ ਡਿੰਪਾ , ਜੋ ਕਿ ਕਮੇਟੀ ਦੇ ਉਪ ਚੇਅਰਮੈਨ ਵੀ ਹਨ, ਨੇ ਮੀਟਿੰਗ ਦੌਰਾਨ ਨੈਸ਼ਨਲ ਹਾਈਵੇ ਦੇ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕਰਵਾਏ ਜਾ ਰਹੇ ਬਹੁਤੇ ਕੰਮ ਇਕ ਠੇਕੇਦਾਰ ਨੂੰ ਦਿੱਤੇ ਹੋਏ ਹਨ, ਜਿਸ ਨਾਲ ਜਿੱਥੇ ਅਧਿਕਾਰੀਆਂ ਦੀ ਮਿਲੀ ਭੁਗਤ ਦਾ ਸ਼ੱਕ ਜਾਹਿਰ ਹੁੰਦਾ ਹੈ, ਉਥੇ ਕੰਮ ਵਿੱਚ ਦੇਰੀ ਅਤੇ ਕੰਮ ਦੀ ਗੁਣਵੱਤਾ ਵੀ ਪ੍ਰਭਾਵਿਤ ਹੁੰਦੀ ਹੈ, ਜਿਸ ਦੀ ਜਾਂਚ ਕਰਵਾਈ ਜਾਵੇ।

ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਦੀ ਨਗਰੀ ਦੀ ਸੇਵਾ ਲਈ ਦਿਨ ਰਾਤ ਕੰਮ ਕਰਨ ਤਾਂ ਜੋ ਅੰਮ੍ਰਿਤਸਰ ਦੀ ਦਿੱਖ ਨੂੰ ਸੁੰਦਰ ਬਣਾਇਆ ਜਾ ਸਕੇ। ਇਸ ਮੌਕੇ ਵਿਧਾਇਕ ਸ੍ਰੀ ਕੰਵਰ ਵਿਜੈ ਪ੍ਰਤਾਪ ਸਿੰਘ ਨੇ ਅਧਿਕਾਰੀਆਂ ਨੰਵ ਸਪੱਸਟ ਕੀਤਾ ਕਿ ਉਕਤ ਮੀਟਿੰਗ ਕਰ ਰਹੇ ਸੰਸਦ ਮੈਂਬਰ ਚਾਹੇ ਕਾਂਗਰਸ ਪਾਰਟੀ ਦੇ ਹਨ, ਪਰ ਲੋਕਾਂ ਦੇ ਕੰਮਾਂ ਲਈ ਤੁਸੀਂ ਇਹ ਓਟ ਬਿਲਕੁਲ ਨਹੀਂ ਲੈ ਸਕਦੇ ਕਿ ਕੋਈ ਨਾ ਇਨ੍ਹਾਂ ਦੀ ਕਿਹੜੀ ਹੁਣ ਸਰਕਾਰ ਹੈ। 

ਉਨ੍ਹਾਂ ਕਿਹਾ ਕਿ ਜਨਤਾ ਦੇ ਕੰਮਾਂ ਲਈ ਅਸੀਂ ਸਾਰੇ ਇਕ ਸੁਰ ਹਾਂ ਅਤੇ ਤੁਸੀਂ ਇਸ ਮੀਟਿੰਗ, ਜੋ ਕਿ ਸੰਸਦ ਮੈਂਬਰ ਨੇ ਹੀ ਲੈਣੀ ਹੁੰਦੀ ਹੈ, ਨੂੰ ਹਲਕੇ ਵਿੱਚ ਨਹੀਂ ਲੈਣਾ। ਉਨ੍ਹਾਂ ਗਰੀਨਲੈਂਡ ਇਲਾਕੇ ਵਿੱਚ ਕਾਰਪੋਰੇਸਨ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੀ ਜਾਂਚ ਕਰਵਾਉਣ ਲਈ ਵੀ ਕਿਹਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਮੀਟਿੰਗ ਦੀ ਕਾਰਵਾਈ ਚਲਾਉਂਦੇ ਦੱਸਿਆ ਕਿ ਸ਼ਹਿਰ ਦੀਆਂ ਸੜਕਾਂ ਵਿਚਾਲੇ ਆਉਂਦੇ ਸੀਵਰੇਜ ਦੋ ਕਿ ਅਕਸਰ ਸੜਕ ਪੁੱਟਣ ਜਾਂ ਟੁੱਟਣ ਦਾ ਕੰਮ ਕਰਦੇ ਹਨ, ਦੇ ਸਥਾਈ ਹੱਲ ਲਈ ਵੱਖ ਵੱਖ ਵਿਭਾਗਾਂ ਦੇ ਇੰਜੀਨੀਅਰਾਂ ਦੀ ਕਮੇਟੀ ਬਣਾਈ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਸਿੰਘ ਮੁੱਧਲ, ਸਿਵਲ ਸਰਜਨ ਡਾ: ਚਰਨਜੀਤ ਸਿੰਘ, ਜਾਇੰਟ ਕਮਿਸ਼ਨਰ ਨਗਰ ਨਿਗਮ ਸ੍ਰ ਹਰਦੀਪ ਸਿੰਘ, ਜਿਲ੍ਹਾ ਸਿਖਿਆ ਅਫਸਰ ਪ੍ਰਾਇਮਰੀ ਸ੍ਰੀ ਰਾਜੇਸ਼ ਸ਼ਰਮਾ, ਜਿਲ੍ਹਾ ਸਮਾਜ ਭਲਾਈ ਅਫਸਰ ਸ੍ਰੀ ਅਸੀਸ਼ ਇੰਦਰ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Gurjeet Singh Aujla , Punjab , Congress , Amritsar , Punjab Congress , Jasbir Singh Gill , Jasbir Singh Gill Dimpa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD