Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰਤ ਸਰਕਾਰ ਵੱਲੋਂ ਨਿਰਧਾਰਤ 1.91 ਲੱਖ ਮੀਟਰਕ ਟਨ ਝੋਨਾ ਖਰੀਦ ਦਾ ਟੀਚਾ ਜਲਦ ਪੂਰਾ ਕੀਤਾ ਜਾਵੇਗਾ : ਲਾਲ ਚੰਦ ਕਟਾਰੂਚੱਕ

ਕਿਹਾ! ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ

Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Moga

Web Admin

Web Admin

5 Dariya News

ਮੋਗਾ , 28 Oct 2022

Last updated on: Oct 28, 2022, 00:00 IST

ਲਾਲ ਚੰਦ ਕਟਾਰੂਚੱਕ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਨੇ ਅੱਜ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ, ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਅਤੇ ਸਮੇਤ ਜਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਨੇ ਅੱਜ ਮੋਗਾ ਵਿਖੇ ਮੁੱਖ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ।

ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1.91 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ ਨਿਰਧਾਰਿਤ ਕੀਤੇ ਟੀਚੇ ਨੂੰ ਜਲਦ ਪੂਰਾ ਕੀਤਾ ਜਾਵੇਗਾ।ਇਸ ਮੌਕੇ ਉਹਨਾਂ ਜਿਲ੍ਹਾ ਪ੍ਰਸ਼ਾਸਨ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿਤੀ ਜਾਵੇ। 

ਉਹਨਾਂ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨਾਜ ਮੰਡੀਆਂ ਵਿਚ ਪੀਣ ਵਾਲੇ ਪਾਣੀ, ਰੌਸ਼ਨੀ ਅਤੇ ਸਾਫ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ।ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮਨਸ਼ਾ ਹੈ ਕਿ ਕਿਸਾਨਾਂ ਨੂੰ ਅਨਾਜ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇ ਇਸ ਲਈ ਹੀ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਅਦੇਸ਼ਾਂ ਅਨੁਸਾਰ ਵੱਖ ਵੱਖ ਮੰਤਰੀ ਸਹਿਬਾਨ ਵੱਲੋਂ ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਪਹੁੰਚ ਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਜਾ ਰਿਹਾ ਹੈ। 

ਉਹਨਾਂ ਦੱਸਿਆ ਕਿ ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਨਹੀਂ ਆ ਰਹੀ।ਉਹਨਾਂ ਕਿਸਾਨਾਂ, ਮਜਦੂਰਾਂ ਅਤੇ ਆੜਤੀਆਂ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਅਨਾਜ ਮੰਡੀ ਵਿੱਚ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਿਲ ਜਾਂ ਪ੍ਰੇਸ਼ਾਨੀ ਪੇਸ਼ ਆਉੱਦੀ ਹੈ ਤਾਂ ਉਹ ਜਿਲ੍ਹੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਜਾਂ ਸਬੰਧਿਤ ਹਲਕੇ ਦੇ ਵਿਧਾਇਕਾਂ ਨਾਲ ਰਾਬਤਾ ਕਾਇਮ ਕਰਕੇ ਆਪਣੀਆਂ ਸਮੱਸਿਆਵਾਂ ਦੱਸ ਕੇ ਹੱਲ ਕਰਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਮਿਤੀ 28 ਅਕਤੂਬਰ ਤੱਕ 391316 ਮੀਟ੍ਰਿਕ ਟਨ ਫਸਲ ਦੀ ਮੰਡੀਆਂ ਵਿੱਚ ਆਮਦ ਹੋ ਚੁੱਕੀ ਹੈ ਜਿਸ ਵਿਚੋਂ 361443 ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ। 232816 ਮੀਟ੍ਰਿਕ ਟਨ ਝੋਨੇ ਦੀ 72 ਘੰਟੇ ਵਿਚ ਲਿਫਟਿੰਗ ਵੀ ਹੋ ਚੁੱਕੀ ਹੈ ਜੌ ਕਿ 113 ਫੀਸਦੀ ਬਣਦੀ ਹੈ।

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD