Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਥਾਨਕ ਅਨਾਜ ਮੰਡੀ ਦਾ ਦੌਰਾ

Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Faridkot

Web Admin

Web Admin

5 Dariya News

ਫਰੀਦਕੋਟ , 28 Oct 2022

Last updated on: Oct 28, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਝੋਨੇ ਦੀ ਫ਼ਸਲ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਥਾਨਕ ਦਾਣਾ ਮੰਡੀ ਦਾ ਦੌਰਾ ਕਰਨ ਉਪਰੰਤ ਕੀਤਾ ਗਿਆ। 

ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ ਕਾਰਨ ਸੂਬੇ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਬਹੁਤ ਵਧੀਆ ਤਰੀਕੇ ਨਾਲ ਚੱਲ ਰਿਹਾ ਹੈ ਅਤੇ ਕਿਸਾਨਾਂ ਆਦਿ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। 

ਉਨ੍ਹਾਂ ਕਿਹਾ ਕਿ ਕਿਸਾਨ ਦੁਪਹਿਰ ਦੇ 12 ਵਜੇ ਤੱਕ ਆਪਣੀ ਫ਼ਸਲ ਵੇਚ ਕੇ ਜਾ ਰਿਹਾ ਹੈ ਕਿ ਅਤੇ ਸੂਬਾ ਸਰਕਾਰ ਵੱਲੋਂ ਉਸੇ ਦਿਨ ਹੀ ਸ਼ਾਮ ਦੇ 4 ਵਜੇ ਤੱਕ (ਸਿਰਫ਼ ਚਾਰ ਘੰਟਿਆਂ ਵਿੱਚ) ਝੋਨੇ ਦੀ ਫ਼ਸਲ ਦੀ ਅਦਾਇਗੀ ਕਿਸਾਨ ਦੇ ਖਾਤੇ ਵਿੱਚ ਪਾਈ ਜਾ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਦਾਣਾ ਮੰਡੀ ਵਿੱਚ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਕਿਸਾਨਾਂ ਵੱਲੋਂ ਸੂਬਾ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਅਤੇ ਲੋੜੀਂਦੇ ਪ੍ਰਬੰਧਾਂ ਤੇ ਵੀ ਤਸੱਲੀ ਪ੍ਰਗਟ ਕੀਤੀ ਗਈ। 

ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 300267 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ ਜਿਸ ਵਿਚੋਂ 287266 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ। । ਉਨ੍ਹਾ ਦੱਸਿਆ ਕਿ ਹੁਣ ਤੱਕ ਜਿਲਾ ਫਰੀਦਕੋਟ ਦੇ ਕਿਸਾਨਾਂ ਨੂੰ 453.08 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। 

 ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਉਨਾਂ ਦੀ ਸਰਕਾਰ ਵੱਲੋਂ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਵਰਗ ਜਿਨ੍ਹਾਂ ’ਚ ਸ਼ੈਲਰ ਮਾਲਕ, ਆੜਤੀ, ਮਜ਼ਦੂਰ, ਟਰਾਂਸਪੋਰਟਰ ਆਦਿ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਵੀ ਕੀਤੀ ਗਈ ਕਿ ਝੋਨੇ ਦੀ ਚੰਗੀ ਤਰ੍ਹਾਂ ਪੱਕੀ ਫ਼ਸਲ ਦੀ ਹੀ ਵਾਢੀ ਕੀਤੀ ਜਾਵੇ ਤਾਂ ਜੋ ਇਸ ’ਚ ਨਮੀਂ ਦੀ ਮਾਤਰਾ ਜ਼ਿਆਦਾ ਨਾ ਹੋਵੇ ਤੇ ਖ਼ਰੀਦ ਏਜੰਸੀਆਂ ਵੱਲੋਂ ਇਸਨੂੰ ਬਿਨਾਂ ਕਿਸੇ ਦੇਰੀ ਤੋਂ ਖ਼ਰੀਦਿਆ ਜਾ ਸਕੇ। 

 ਇਸ ਮੌਕੇ ਐਸ.ਡੀ.ਐਮ. ਮੈਡਮ ਬਲਜੀਤ ਕੌਰ, ਡਿਪਟੀ ਡਾਇਰੈਕਟਰ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਜਸਪ੍ਰੀਤ ਸਿੰਘ ਕਾਹਲੋ, ਡੀ.ਐਫ.ਐਸ.ਸੀ. ਸ੍ਰੀ ਕੁਲਵੰਤ ਸਿੰਘ. ਜਿਲਾ ਮੰਡੀ ਅਫਸਰ ਸ੍ਰੀ ਪ੍ਰੀਤਕੰਵਰ ਸਿੰਘ ਬਰਾੜ, ਏ.ਐਫ.ਐਸ.ਓ ਸ੍ਰੀ ਗੁਰਚਰਨ ਪਾਲ, ਸ੍ਰੀ ਸੁਖਜੀਤ ਸਿੰਘ ਢਿੱਲਵਾਂ ਜਿਲਾ ਪ੍ਰਧਾਨ ਆਮ ਆਦਮੀ ਪਾਰਟੀ, ਗੁਰਤੇਜ ਸਿੰਘ ਖੋਸਾ ਜਿਲ੍ਹਾ ਸਕੱਤਰ, ਰਵੀ ਬੁਗਰਾ ਜਿਲ੍ਹਾ ਪ੍ਰਧਾਨ ਵਪਾਰ ਮੰਡਲ ਮਨਪ੍ਰੀਤ ਸਿੰਘ ਧਾਲੀਵਾਲ, ਅਮਨਦੀਪ ਸਿੰਘ ਬਾਬਾ, ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD