Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ

ਭਾਰਤੀ ਰੇਲਵੇ ਅਤੇ ਪੰਜਾਬ ਐਂਡ ਸਿੰਧ ਬੈਂਕ ਵਲੋਂ ਜਿੱਤਾਂ ਦਰਜ

Sports News, 39th Indian Oil Servo Surjit Hockey Tournament, Hockey, Olympian Surjit Hockey Stadium

Web Admin

Web Admin

5 Dariya News

ਜਲੰਧਰ , 30 Oct 2022

Last updated on: Oct 30, 2022, 00:00 IST

ਪਿਛਲੇ ਸਾਲ ਦੀ ਉਪ ਜੇਤੂ ਪੰਜਾਬ ਐਂਡ ਸਿੰਧ ਬੈਂਕ ਨੇ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੂੰ 3-2 ਦੇ ਫਰਕ ਨਾਲ ਹਰਾ ਕੇ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਲੀਗ ਦੌਰ ਵਿੱਚ ਤਿੰਨ ਹਾਸਲ ਕਰ ਲਏ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਟੂਰਨਾਮੈਂਟ ਦੇ ਚੌਥੇ ਦਿਨ ਦੇ ਦੂਜੇ ਮੈਚ ਵਿਚ ਪਿਛਲੇ ਸਾਲ ਦੀ ਜੇਤੂ ਭਾਰਤੀ ਰੇਲਵੇ ਨੇ ਪੰਜਾਬ ਪੁਲਿਸ ਨੂੰ  3-2 ਦੇ ਫਰਕ ਨਾਲ ਹਰਾ ਕੇ ਤਿੰਨ ਅੰਕ ਹਾਸਲ ਕੀਤੇ।

ਚੌਥੇ ਦਿਨ ਦੇ ਪਹਿਲੇ ਮੈਚ ਵਿੱਚ ਪੰਜਾਬ ਐਂਡ ਸਿੰਧ ਬੈਂਕ ਨੇ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੂੰ 3-2 ਦੇ ਫਰਕ ਨਾਲ ਮਾਤ ਦਿੱਤੀ। ਖੇਡ ਦੇ 6ਵੇਂ ਮਿੰਟ ਵਿੱਚ ਪੰਜਾਬ ਨੈਸ਼ਨਲ ਬੈਂਕ ਦਿੱਲੀ ਦੇ ਦੀਪਕ ਨੇ ਮੈਦਾਨੀ ਗੋਲ ਕਰਕੇ 1-0 ਕੀਤਾ। ਪੰਜਾਬ ਐਂਡ ਸਿੰਧ ਬੈਂਕ ਨੇ ਗੋਲ ਕਰਨ ਦੇ ਕਈ ਮੌਕੇ ਗਵਾਏ। ਅੱਧੇ ਸਮੇਂ ਤੱਕ ਪੰਜਾਬ ਨੈਸ਼ਨਲ ਬੈਂਕ 1-0 ਨਾਲ ਅੱਗੇ ਸੀ।ਖੇਡ ਦੇ ਦੂਜੇ ਅੱਧ ਦੇ 32ਵੇਂ ਮਿੰਟ ਵਿੱਚ ਪੰਜਾਬ ਐਂਡ ਸਿੰਧ ਬੈਂਕ ਦੇ ਪ੍ਰਭਜੋਤ ਸਿੰਘ ਨੇ ਮੈਦਾਨੀ ਗੋਲ ਕਰਕੇ ਬਰਾਬਰੀ ਕੀਤੀ।

ਖੇਡ ਦੇ 52ਵੇਂ ਮਿੰਟ ਵਿੱਚ ਪੰਜਾਬ ਨੈਸ਼ਨਲ ਬੈਂਕ ਦੇ ਭਗਤ ਸਿੰਘ ਢਿਲੋਂ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 2-1 ਕੀਤਾ। ਖੇਡ ਦੇ 54ਵੇਂ ਮਿੰਟ ਵਿਚ ਪੰਜਾਬ ਐਂਡ ਸਿੰਧ ਬੈਂਕ ਦੇ ਅਰਸ਼ਦੀਪ ਸਿੰਘ ਨੇ ਗੋਲ ਕਰਕੇ ਸਕੋਰ 2-2 ਕਰ ਦਿੱਤਾ। ਖੇਡ ਦੇ 57ਵੇਂ ਮਿੰਟ ਵਿੱਚ ਪੰਜਾਬ ਐਂਡ ਸਿੰਧ ਬੈਂਕ ਦੇ ਗੌਤਮ ਪਾਲ ਸਿੰਘ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਸਕੋਰ 3-2 ਕੀਤਾ। ਪੰਜਾਬ ਐਂਡ ਸਿੰਧ ਬੈਕ ਨੇ ਮੈਚ ਜਿੱਤ ਕੇ ਤਿੰਨ ਅੰਕ ਹਾਸਲ ਕੀਤੇ ਜਦਕਿ ਸਿੰਧ ਬੈਂਕ ਨੂੰ ਪਹਿਲੇ ਮੈਚ ਵਿੱਚ ਆਰਮੀ ਇਲੈਵਨ ਹੱਥੋਂ ਹਾਰ ਚੁੱਕੀ ਹੈ।ਦੂਜੇ ਮੈਚ ਵਿੱਚ ਪਿਛਲੇ ਸਾਲ ਦੀ ਜੇਤੂ ਭਾਰਤੀ ਰੇਲਵੇ ਅਤੇ ਪੰਜਾਬ ਪੁਲਿਸ ਨੇ ਬੇਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ। 

ਖੇਡ ਦੇ 5ਵੇਂ ਮਿੰਟ ਵਿੱਚ ਰੇਲਵੇ ਦੇ ਹਰਸਾਹਿਬ ਸਿੰਘ ਨੇ ਮੈਦਾਨੀ ਗੋਲ ਕਰਕੇ ਸਕੋਰ 1-0 ਕੀਤਾ। 

ਖੇਡ ਦੇ 13ਵੇਂ ਮਿੰਟ ਵਿੱਚ ਪੰਜਾਬ ਪੁਲਿਸ ਦੇ ਸ਼ਮਸ਼ੇਰ ਸਿੰਘ ਨੇ ਮੈਦਾਨੀ ਗੋਲ ਕਰਕੇ ਬਰਾਬਰੀ ਕੀਤੀ। ਅੱਧੇ ਸਮੇਂ ਤੱਕ ਦੋਵੇਂ ਟੀਮਾਂ 1-1 ਨਾਲ ਬਰਾਬਰੀ ਤੇ ਸਨ। ਤੀਜੇ ਕਵਾਰਟਰ ਦੇ 37ਵੇਂ ਮਿੰਟ ਵਿੱਚ ਭਾਰਤੀ ਰੇਲਵੇ ਦੇ ਜੋਗਿੰਦਰ ਸਿੰਘ ਨੇ ਪੈਨਲਟੀ ਸਟਰੋਕ ਨੂੰ ਗੋਲ ਵਿੱਚ ਬਦਲ ਕੇ ਸਕੋਰ 2-1 ਕੀਤਾ। ਖੇਡ ਦੇ ਆਖਰੀ ਮਿੰਟ ਵਿਚ ਪੰਜਾਬ ਪੁਲਿਸ ਦੇ ਪਰਮਵੀਰ ਸਿੰਘ ਨੇ ਗੋਲ ਕਰਕੇ ਬਰਾਬਰੀ ਕੀਤੀ। 

ਇਸੇ ਮਿੰਟ ਵਿੱਚ ਰੇਲਵੇ ਦੇ ਜੋਗਿੰਦਰ ਸਿੰਘ ਨੇ ਪੈਨਲਟੀ ਕਾਰਨਰ ਰਾਂਹੀ ਗੋਲ ਕਰਕੇ ਸਕੋਰ 3-2 ਕਰਕੇ ਮੈਚ ਜਿੱਤ ਲਿਆ। ਭਾਰਤੀ ਰੇਲਵੇ ਦੇ ਖਾਤੇ ਵਿੱਚ ਦੋ ਲੀਗ ਮੈਚਾਂ ਤੋਂ ਬਾਅਦ ਤਿੰਨ ਅੰਕ ਹੋ ਗਏ ਹਨ ਜਦਕਿ ਰੇਲਵੇ ਆਪਣਾ ਪਹਿਲਾ ਲੀਗ ਮੈਚ ਭਾਰਤੀ ਏਅਰ ਫੋਰਸ ਤੋਂ ਹਾਰ ਚੁੱਕੀ ਹੈ।ਅੱਜ ਦੇ ਮੈਚਾਂ ਦੇ ਮੁੱਖ ਮਹਿਮਾਨ ਉਲੰਪੀਅਨ ਬਲਜੀਤ ਸਿੰਘ ਢਿਲੋਂ, ਉਲੰਪੀਅਨ ਹਰਪ੍ਰੀਤ ਸਿੰਘ ਮੰਡੇਰ, ਚਰਨਜੀਤ ਸਿੰਘ ਚੰਨੀ (ਸੀਟੀ ਗਰੁੱਪ), ਗੁਰਿੰਦਰ ਸਿੰਘ ਢਿਲੋਂ ਆਈਜੀ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ। 

ਇਸ ਮੌਕੇ ਤੇ ਹਰਿੰਦਰ ਸਿੰਘ ਡਿੰਪੀ, ਤਰਲੋਕ ਸਿੰਘ ਭੁੱਲਰ ਕੈਨੇਡਾ, ਬਲਜੀਤ ਸਿੰਘ ਰੰਧਾਵਾ ਕੈਨੇਡਾ, ਰਣਬੀਰ ਸਿੰਘ ਟੁੱਟ, ਇਕਬਾਲ ਸਿੰਘ ਸੰਧੂ, ਸੁਰਿੰਦਰ ਸਿੰਘ ਭਾਪਾ, ਗੁਰਵਿੰਦਰ ਸਿੰਘ ਗੁਲੂ, ਰਾਮ ਪ੍ਰਤਾਪ, ਲਖਵਿੰਦਰ ਪਾਲ ਸਿੰਘ ਖਹਿਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

31 ਅਕਤੂਬਰ ਦੇ ਮੈਚ

ਆਰਮੀ ਇਲੈਵਨ ਬਨਾਮ ਏਐਸਸੀ   4-00 ਵਜੇ

ਪੰਜਾਬ ਪੁਲਿਸ ਬਨਾਮ ਇੰਡੀਅਨ ਆਇਲ ਮੁੰਬਈ – 5-45 ਵਜੇ

 

 

Tags: Sports News , 39th Indian Oil Servo Surjit Hockey Tournament , Hockey , Olympian Surjit Hockey Stadium

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD