Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਏਜੰਡਾ ਕੀਤਾ ਤਿਆਰ

ਪੰਜਾਬ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 30 Oct 2022

Last updated on: Oct 30, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਯੋਜਨਾ ਤਿਆਰ ਕੀਤੀ ਹੈ।ਪਰਾਲੀ ਸਾੜਨ ਵਿਰੁੱਧ ਮੁਹਿੰਮ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਨੇ ਇਸ ਰੁਝਾਨ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਕੀਤੇ ਜਾ ਰਹੇ ਯਤਨਾਂ ਦਾ ਨਿੱਜੀ ਤੌਰ 'ਤੇ ਜਾਇਜ਼ਾ ਲੈਣ ਦਾ ਫੈਸਲਾ ਕੀਤਾ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਯੋਜਨਾ ਨੂੰ ਮਿਸ਼ਨਰੀ ਉਤਸ਼ਾਹ ਨਾਲ ਨਤੀਜਾਮੁਖੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। 

ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਪਰਾਲੀ ਦੇ ਖੇਤਾਂ ਵਿੱਚ ਨਿਬੇੜੇ ਲਈ 30,000 ਮਸ਼ੀਨਾਂ ਵੰਡੀਆਂ ਹਨ, ਜਿਸ ਨਾਲ ਅਜਿਹੀਆਂ ਮਸ਼ੀਨਾਂ ਦੀ ਕੁੱਲ ਗਿਣਤੀ 1.2 ਲੱਖ ਹੋ ਗਈ ਹੈ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਦੇ ਸਾਰੇ ਕਿਸਾਨਾਂ ਨੂੰ ਪਿੰਡ-ਵਾਰ ਸੀਆਰਐਮ ਮਸ਼ੀਨ ਦੀ ਕਿਸਮ ਅਤੇ ਮਾਲਕਾਂ ਦੇ ਸੰਪਰਕ ਨੰਬਰ ਦਿੱਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਵਿਰੁੱਧ ਸੂਬੇ ਭਰ ਵਿੱਚ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਸੰਵੇਦਨਸ਼ੀਲ ਖੇਤਰਾਂ ਵਿੱਚ ਮੀਟਿੰਗਾਂ, ਗੁਰਦੁਆਰਿਆਂ ਤੋਂ ਐਲਾਨ, ਸਰਪੰਚਾਂ, ਕਿਸਾਨ ਯੂਨੀਅਨਾਂ ਅਤੇ ਹੋਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। 

ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਪਰਾਲੀ ਸਾੜਨ ਦੇ ਖਤਰਨਾਕ ਰੁਝਾਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਿੱਚ ਸਿਹਤ ਅਤੇ ਸਿੱਖਿਆ ਵਿਭਾਗ ਦੀ ਵਿਆਪਕ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਿਭਾਗਾਂ ਨੂੰ ਪਰਾਲੀ ਨਾ ਸਾੜਨ ਲਈ ਪੰਚਾਇਤਾਂ ਅਤੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਇਸ ਰੁਝਾਨ ਨੂੰ ਠੱਲ੍ਹਣ ਵਾਲੇ ਕਿਸਾਨਾਂ ਅਤੇ ਪੰਚਾਇਤਾਂ ਦੀ ਸਨਮਾਨ ਯਕੀਨੀ ਬਣਾਉਣ ਲਈ ਵੀ ਕਿਹਾ ਹੈ। 

ਇਸੇ ਤਰ੍ਹਾਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਰੋਜ਼ਾਨਾ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਤੁਰੰਤ ਕਾਰਵਾਈ ਕਰਨ ਲਈ ਇੰਟਰਨੈੱਟ ਰਾਹੀਂ ਛੇਤੀ ਡੇਟਾ ਪ੍ਰਦਾਨ ਕਰਨ ਲਈ ਵੀ ਕਿਹਾ ਹੈ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਪਰਾਲੀ ਨੂੰ ਅੱਗ ਲਗਾ ਕੇ ਸੂਬੇ ਦਾ ਵਾਤਾਵਰਨ ਦੂਸ਼ਿਤ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਨੇਕ ਕਾਰਜ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਵਿੱਚ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਲਈ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਹਰੇਕ ਨਾਗਰਿਕ ਨੂੰ ਰਾਜ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।    

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD