Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਜਪਾ ਦੇ 27 ਸਾਲਾਂ ਦੇ ਮਾੜੇ ਸ਼ਾਸਨ ਨੂੰ ਖਤਮ ਕਰਕੇ ਗੁਜਰਾਤ 'ਚ ਬਦਲਾਅ ਲਿਆਉਣ ਦਾ ਸਮਾਂ ਆ ਗਿਆ ਹੈ : ਭਗਵੰਤ ਮਾਨ

75 ਸਾਲਾਂ ਵਿੱਚ ਸਾਡੇ ਘਰਾਂ ਵਿੱਚ ਆਜ਼ਾਦੀ ਨਹੀਂ ਪਹੁੰਚੀ, ਇਹ ਦਹਾਕਿਆਂ ਤੋਂ ਦੇਸ਼ ਨੂੰ ਲੁੱਟਣ ਵਾਲੇ ਸਿਆਸਤਦਾਨਾਂ ਤੱਕ ਹੀ ਸੀਮਤ ਰਹੀ: ਮਾਨ

Arvind Kejriwal, Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ/ਗੁਜਰਾਤ , 30 Oct 2022

Last updated on: Oct 30, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਗੁਜਰਾਤ ਵਿੱਚੋਂ ਜ਼ਾਲਮ ਅਤੇ ਭ੍ਰਿਸ਼ਟ ਭਾਜਪਾ ਆਗੂਆਂ, ਜਿਨ੍ਹਾਂ ਨੇ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਦਹਾਕਿਆਂ ਤੋਂ ਸੂਬੇ ਦੀ ਆਰਥਿਕਤਾ ਨੂੰ ਨਸ਼ਟ ਕੀਤਾ, ਨੂੰ ਸੱਤਾ ਤੋਂ ਲਾਂਭੇ ਕਰਕੇ ਗੁਜਰਾਤ ਦੀ ਰਾਜਨੀਤੀ ਵਿੱਚ ਬਦਲਾਅ ਲਿਆਇਆ ਜਾਵੇ।ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪਾਲੀਟਾਨਾ ਅਤੇ ਧੋਰਾਜੀ ਵਿਖੇ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ ਕੀਤਾ ਕਿ ਭ੍ਰਿਸ਼ਟ ਨੇਤਾਵਾਂ ਨੂੰ ਗੁਜਰਾਤ ਦੇ ਲੋਕਾਂ ਦਾ ਪੈਸਾ ਲੁੱਟਣ ਲਈ ਬਖਸ਼ਿਆ ਨਹੀਂ ਜਾਵੇਗਾ ਅਤੇ ਉਹ ਆਪਣੇ ਗੁਨਾਹਾਂ ਦੀ ਕੀਮਤ ਜ਼ਰੂਰ ਚੁਕਾਉਣਗੇ ਅਤੇ ਦਸੰਬਰ ਵਿੱਚ ਵਿਧਾਨ ਸਭਾ ਚੋਣਾਂ 'ਚ 'ਆਪ' ਦੀ ਸ਼ਾਨਦਾਰ ਬਹੁਮਤ ਨਾਲ ਸਰਕਾਰ ਬਣੇਗੀ।  

ਉਨ੍ਹਾਂ ਕਿਹਾ ਕਿ ਅਜ਼ਾਦੀ ਅੱਜ ਤੱਕ ਸਾਡੇ ਘਰਾਂ ਤੱਕ ਨਹੀਂ ਪਹੁੰਚੀ ਅਤੇ ਇਹ ਸਿਰਫ ਉਨ੍ਹਾਂ ਨੇਤਾਵਾਂ ਤੱਕ ਸੀਮਤ ਹੈ ਜਿਨ੍ਹਾਂ ਕੋਲ ਲਾਲ ਬੱਤੀ ਵਾਲੀਆਂ ਗੱਡੀਆਂ ਹਨ ਅਤੇ ਜਿਨ੍ਹਾਂ ਨੇ ਦਹਾਕਿਆਂ ਤੱਕ ਦੇਸ਼ ਨੂੰ ਲੁੱਟਿਆ ਹੈ। ਆਮ ਆਦਮੀ ਪਾਰਟੀ ਆਮ ਲੋਕਾਂ ਦੀ ਆਜ਼ਾਦੀ ਲਈ ਲੜਾਈ ਲੜ ਰਹੀ ਹੈ।  ਆਮ ਆਦਮੀ ਪਾਰਟੀ ਆਜ਼ਾਦੀ ਨੂੰ ਸਹੀ ਮਾਇਨਿਆਂ 'ਚ ਆਮ ਲੋਕਾਂ ਦੇ ਘਰਾਂ ਤੱਕ ਲੈ ਕੇ ਜਾਵੇਗੀ।

ਪਿਛਲੇ 75 ਸਾਲਾਂ ਵਿੱਚ, ਸਾਰੇ ਪ੍ਰਧਾਨ ਮੰਤਰੀ ਵਧਦੀ ਗਰੀਬੀ, ਬੇਰੁਜ਼ਗਾਰੀ ਦਰ ਅਤੇ ਅੱਤਵਾਦ 'ਤੇ ਚਿੰਤਾ ਜ਼ਾਹਰ ਕਰਦੇ ਹੋਏ ਉਹੀ ਭਾਸ਼ਣ ਦੁਹਰਾਉਂਦੇ ਰਹੇ ਹਨ ਪਰ ਉਨ੍ਹਾਂ ਨੇ ਸਥਿਤੀ ਨੂੰ ਸੁਧਾਰਨ ਲਈ ਕੁਝ ਨਹੀਂ ਕੀਤਾ। ਇਨ੍ਹਾਂ ਲੀਡਰਾਂ ਨੂੰ ਹੁਣ ਸਵਾਲ ਪੁੱਛਣ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਹਰਾ ਕੇ ਸਬਕ ਸਿਖਾਉਣ ਦੀ ਲੋੜ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮੁਕਾਬਲਾ ਕਾਂਗਰਸ ਜਾਂ ਭਾਜਪਾ ਨਾਲ ਨਹੀਂ ਹੈ, ਸਗੋਂ 'ਆਪ' ਦੀ ਲੜਾਈ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਵਧਦੀ ਮਹਿੰਗਾਈ, ਪੇਪਰ ਲੀਕ ਅਤੇ ਆਮ ਲੋਕਾਂ ਲਈ ਚੰਗੀਆਂ ਸਹੂਲਤਾਂ ਦੀ ਘਾਟ ਨਾਲ ਹੈ।

 ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੇ ਆਗੂਆਂ ਨੇ ਦੇਸ਼ ਦਾ ਪੈਸਾ ਅੰਗਰੇਜ਼ਾਂ ਨਾਲੋਂ ਕਿਤੇ ਵੱਧ ਬੇਰਹਿਮੀ ਨਾਲ ਲੁੱਟਿਆ ਹੈ। ਪਰ ਹੁਣ 'ਆਪ', ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਕ੍ਰਾਂਤੀਕਾਰੀ ਅਗਵਾਈ ਵਿੱਚ, ਵਿਕਾਸ, ਸਕੂਲ ਅਤੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਦੇ ਕੇ ਬਦਲਾਅ ਲਿਆਏਗੀ।ਮੁੱਖ ਮੰਤਰੀ ਨੇ ਲੋਕਾਂ ਨੂੰ 'ਆਪ' ਦਾ ਸਮਰਥਨ ਕਰਨ ਲਈ ਕਿਹਾ ਕਿ ਰੁੱਖ ਵੀ ਹਰ ਮੌਸਮ ਵਿੱਚ ਆਪਣੇ ਪੱਤੇ ਝਾੜਦੇ ਹਨ।  

ਹਾਲਾਂਕਿ ਉਨ੍ਹਾਂ ਨੂੰ ਹੈਰਾਨੀ ਹੈ ਕਿ ਲੋਕਾਂ ਨੇ ਪਿਛਲੇ 27 ਸਾਲਾਂ ਤੋਂ ਭਾਜਪਾ ਨੂੰ ਬਾਹਰ ਨਹੀਂ ਕੱਢਿਆ। ਭਗਵੰਤ ਮਾਨ ਨੇ ਲੋਕਾਂ ਨੂੰ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਯੁੱਗ ਦੀ ਸ਼ੁਰੂਆਤ ਕਰਨ ਲਈ ‘ਆਪ’ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਦੇਸ਼ ਸਿਆਸੀ ਤਬਦੀਲੀ ਦੇ ਕੰਢੇ ਖੜ੍ਹਾ ਹੈ ਅਤੇ ਲੋਕ ਰਵਾਇਤੀ ਕਾਂਗਰਸ ਅਤੇ ਭਾਜਪਾ ਪਾਰਟੀਆਂ ਤੋਂ ਅੱਕ ਚੁੱਕੇ ਹਨ। ਪਹਿਲਾਂ ਲੋਕਾਂ ਕੋਲ ਕੋਈ ਬਦਲ ਨਹੀਂ ਸੀ ਪਰ ਹੁਣ ਉਨ੍ਹਾਂ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਇਮਾਨਦਾਰ ਆਮ ਆਦਮੀ ਪਾਰਟੀ ਹੈ।

 ਭਾਜਪਾ 'ਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ ਉਹ ਝੂਠੇ ਵਾਅਦੇ ਕਰਦੇ ਹਨ ਪਰ 'ਆਪ' ਜੋ ਵੀ ਵਾਅਦੇ ਕਰਦੀ ਹੈ ਉਹ ਪੂਰੇ ਕਰਦੀ ਹੈ। ਭਾਜਪਾ ਵਾਲਿਆਂ ਨੇ 15 ਲੱਖ ਵਰਗੇ ਜੁਮਲੇ ਅਤੇ ਹੋਰ ਚੋਣ ਵਾਅਦਿਆਂ ਨਾਲ ਲੋਕਾਂ ਨੂੰ ਮੂਰਖ ਬਣਾਇਆ ਹੈ।  ਉਨ੍ਹਾਂ ਕਿਹਾ ਕਿ 'ਆਪ' ਨੇ ਸੱਤਾ 'ਚ ਆਉਣ ਤੋਂ ਬਾਅਦ 7 ਮਹੀਨਿਆਂ ਦੇ ਅੰਦਰ ਪੰਜਾਬ 'ਚ ਆਪਣੇ ਸਾਰੇ ਚੋਣ ਵਾਅਦਿਆਂ ਨੂੰ ਪੂਰਾ ਕਰ ਦਿੱਤਾ, ਜੋ ਪਿਛਲੀ ਸਰਕਾਰਾਂ 70 ਸਾਲਾਂ 'ਚ ਪੂਰਾ ਕਰਨ 'ਚ ਅਸਫਲ ਰਹੀਆਂ। 

 ਉਨ੍ਹਾਂ ਕਿਹਾ ਕਿ ‘ਆਪ’ ਆਮ ਲੋਕਾਂ ਦੀ ਪਾਰਟੀ ਹੈ।  ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਅਤੇ ਲੋਕ ਸਭਾ ਵਿੱਚ ਸਿਰਫ਼ ਆਮ ਪਿਛੋਕੜ ਵਾਲੇ ਪੁੱਤਰ-ਧੀਆਂ ਹੀ ਜਾਣਗੇ। ਇਹ 'ਆਪ' ਨੂੰ ਦੂਜੀਆਂ ਪਾਰਟੀਆਂ ਨਾਲੋਂ ਵੱਖਰਾ ਬਣਾਉਂਦਾ ਹੈ ਜਿੱਥੇ ਸਿਰਫ਼ ਸਿਆਸਤਦਾਨਾਂ ਦੇ ਬੱਚੇ ਹੀ ਵਿਧਾਇਕ ਬਣਦੇ ਹਨ। ਪੰਜਾਬ ਦੀ ਤਰ੍ਹਾਂ, ਜਿੱਥੇ 92 ਵਿਧਾਇਕਾਂ ਵਿੱਚੋਂ 82 ਵਿਧਾਇਕ ਪਹਿਲੀ ਵਾਰ ਬਣੇ ਹਨ ਅਤੇ ਉਹ ਸਾਰੇ ਆਮ ਪਿਛੋਕੜ ਵਾਲੇ ਹਨ। ‘ਆਪ’ ਗੁਜਰਾਤ ਵਿੱਚ ਵੀ ਆਮ ਲੋਕਾਂ ਨੂੰ ਮੌਕਾ ਦੇਵੇਗੀ ਅਤੇ ਗੁਜਰਾਤ ਦੇ ਲੋਕ ਵੀ ਇਨ੍ਹਾਂ ਚੋਣਾਂ ਵਿੱਚ ਪੰਜਾਬ ਦਾ ਇਤਿਹਾਸ ਦੁਹਰਾਉਣਗੇ।

 

Tags: Arvind Kejriwal , Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD