Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਛਠ ਪੂਜਾ ਦੇ ਪਾਵਨ ਤਿਉਹਾਰ ਤੋਂ ਬਾਅਦ ਚੰਡੀਗੜ੍ਹ ਵੈਲਫ਼ੇਅਰ ਟਰੱਸਟ ਨੇ ਸੈਕਟਰ-42 ਦੀ ਝੀਲ 'ਤੇ ਵਿੱਢੀ ਸਾਫ਼-ਸਫ਼ਾਈ ਮੁਹਿੰਮ

ਟਰੱਸਟ ਦੇ 150 ਤੋਂ ਵੱਧ ਵਾਲੰਟੀਅਰਾਂ ਨੇ ਸੇਵਾ ਭਾਵਨਾ ਨਾਲ ਮੁਹਿੰਮ 'ਚ ਕੀਤੀ ਸ਼ਿਰਕਤ

Chandigarh University, Gharuan, Chandigarh University Gharuan, Chandigarh Group Of Colleges, Satnam Singh Sandhu, CGC Gharuan

Web Admin

Web Admin

5 Dariya News

ਚੰਡੀਗੜ੍ਹ , 31 Oct 2022

Last updated on: Oct 31, 2022, 00:00 IST

ਚੰਡੀਗੜ੍ਹ ਸਥਿਤ ਸੈਕਟਰ 42 ਦੀ ਝੀਲ 'ਤੇ ਛਠ ਪੂਜਾ ਦੇ ਪਾਵਨ ਅਵਸਰ ਤੋਂ ਬਾਅਦ ਅੱਜ ਤੜਕਸਾਰ ਚੰਡੀਗੜ੍ਹ ਵੈਲਫੇਅਰ ਟਰੱਸਟ ਵੱਲੋਂ ਸਾਫ਼-ਸਫ਼ਾਈ ਅਭਿਆਨ ਵਿੱਢਿਆ ਗਿਆ। ਚੰਡੀਗੜ੍ਹ ਵੈਲਫ਼ੇਅਰ ਟਰੱਸਟ ਦੇ ਸੰਸਥਾਪਕ ਸ. ਸਤਨਾਮ ਸਿੰਘ ਸੰਧੂ ਦੀ ਅਗਵਾਈ ਹੇਠ ਟਰੱਸਟ ਦੇ ਵੱਡੀ ਗਿਣਤੀ ਵਾਲੰਟੀਅਰ ਸੇਵਾ ਭਾਵਨਾ ਨਾਲ ਇਸ ਮੁਹਿੰਮ ਦਾ ਹਿੱਸਾ ਬਣੇ। 

ਜ਼ਿਕਰਯੋਗ ਹੈ ਕਿ ਐਤਵਾਰ ਸ਼ਾਮ ਚੰਡੀਗੜ੍ਹ ਵਿਖੇ ਸੈਕਟਰ 42 ਦੀ ਝੀਲ 'ਤੇ ਪੂਰਵਾਂਚਲ ਅਤੇ ਬਿਹਾਰ ਨਾਲ ਸਬੰਧਿਤ ਸ਼ਰਧਾਲੂਆਂ ਨੇ ਆਸਥਾ ਦੇ ਪ੍ਰਤੀਕ ਛਠ ਪੂਜਾ ਸਮਾਗਮਾਂ 'ਚ ਹਾਜ਼ਰੀ ਭਰਦਿਆਂ ਭਗਵਾਨ ਭਾਸਕਰ ਅਤੇ ਛੱਠੀ ਮਾਤਾ ਦਾ ਆਸ਼ੀਰਵਾਦ ਹਾਸਲ ਕੀਤਾ। ਇਸ ਵਿਸ਼ਾਲ ਸਮਾਗਮ 'ਚ ਬਿਹਾਰ ਅਤੇ ਪੂਰਵਾਂਚਲ ਭਾਈਚਾਰੇ ਨਾਲ ਸਬੰਧਿਤ 70 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ।

ਜ਼ਿਕਰਯੋਗ ਹੈ ਕਿ ਸੂਰਜ ਦੀ ਉਪਾਸਨਾ ਦਾ ਚਾਰ ਦਿਨਾਂ ਦਾ ਛੱਠ ਪੂਜਾ ਤਿਉਹਾਰ ਸੈਕਟਰ-42 ਦੀ ਝੀਲ 'ਤੇ 'ਨਹਾਏ ਖਾਏ' ਦੀ ਰੀਤੀ ਰਿਵਾਜ ਅਤੇ ਚੜ੍ਹਦੇ ਸੂਰਜ ਨੂੰ ਅਰਘ ਭੇਂਟ ਕਰਕੇ ਸੋਮਵਾਰ ਸਵੇਰ ਸ਼ਰਧਾਪੂਰਕ ਸੰਪੰਨ ਹੋਇਆ। ਇਸ ਉਪਰੰਤ ਚੰਡੀਗੜ੍ਹ ਵੈਲਫ਼ੇਅਰ ਟਰੱਸਟ ਦੇ ਸੰਸਥਾਪਕ ਸ. ਸਤਨਾਮ ਸਿੰਘ ਸੰਧੂ ਦੀ ਅਗਵਾਈ ਤਹਿਤ ਟਰੱਸਟ ਦੇ 150 ਤੋਂ ਵੱਧ ਵਾਲੰਟੀਅਰਾਂ ਵੱਲੋਂ ਝੀਲ 'ਤੇ ਸਾਫ਼-ਸਫ਼ਾਈ ਮੁਹਿੰਮ ਚਲਾਈ ਗਈ। ਟਰੱਸਟ ਦੇ ਵਾਲੰਟੀਅਰਾਂ ਵੱਲੋਂ 6 ਘੰਟੇ ਦੇ ਸਮੇਂ ਦੌਰਾਨ ਹੀ ਝੀਲ ਨੇੜੇ ਸਥਿਤ ਪੌੜੀਆਂ, ਪਾਰਕ ਅਤੇ ਪਾਰਕਿੰਗ ਏਰੀਆ ਦੀ ਮੁਕੰਮਲ ਸਫ਼ਾਈ ਕੀਤੀ ਗਈ।

ਪੂਰਵਾਂਚਲ ਅਤੇ ਬਿਹਾਰ ਨਾਲ ਸਬੰਧਿਤ ਭਾਈਚਾਰੇ ਨੂੰ ਪਾਵਨ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਟਰੱਸਟ ਦੇ ਸੰਸਥਾਪਕ ਸ. ਸਤਨਾਮ ਸਿੰਘ ਸੰਧੂ ਨੇ ਕਿਹਾ ਕਿਹਾ ਕਿ ਮੂਲ ਰੂਪ 'ਚ ਛਠ ਪੂਜਾ ਦਾ ਪਾਵਨ ਤਿਉਹਾਰ ਚੜ੍ਹਦੇ ਅਤੇ ਡੂਬਦੇ ਸੂਰਜ ਦੀ ਉਪਾਸਨਾ ਨਾਲ ਜੁੜਿਆ ਹੈ ਜੋ ਸਾਡੇ ਜੀਵਨ ਵਿੱਚ ਉਤਰਾਅ-ਚੜ੍ਹਾਅ ਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ ਟਰੱਸਟ ਦੇ ਵੱਡੀ ਗਿਣਤੀ ਵਾਲੰਟੀਅਰ ਆਸਥਾ ਭਾਵਨਾ ਨਾਲ ਇਸ ਸਫ਼ਾਈ ਅਭਿਆਨ ਨਾਲ ਜੁੜੇ ਹਨ।

ਸ. ਸੰਧੂ ਦੱਸਿਆ ਕਿ ਲਗਭਗ ਪਿਛਲੇ ਇੱਕ ਵਰ੍ਹੇ ਤੋਂ ਚੰਡੀਗੜ੍ਹ ਨਗਰ ਨਿਗਮ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਟਰੱਸਟ ਵੱਲੋਂ ਸਮੇਂ ਸਮੇਂ 'ਤੇ ਸਾਫ਼-ਸਫ਼ਾਈ ਮੁਹਿੰਮ ਵਿੱਢੀਆਂ ਗਈਆਂ ਹਨ ਤਾਂ ਜੋ ਸਿਟੀ ਬਿਊਟੀਫੁੱਲ ਨੂੰ ਸੁੰਦਰਤਾ ਅਤੇ ਸਵੱਛਤਾ ਪੱਖੋਂ ਨੰਬਰ ਇੱਕ 'ਤੇ ਕਾਇਮ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸਵੱਛਤਾ ਰੈਕਿੰਗ 'ਚ ਚੰਡੀਗੜ੍ਹ ਸ਼ਹਿਰ 66ਵੇਂ ਸਥਾਨ 'ਤੇ 12 ਸਥਾਨ 'ਤੇ ਪਹੁੰਚ ਗਿਆ ਹੈ ਅਤੇ ਨਿਰਸੰਦੇਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਜਲਦ ਹੀ ਚੰਡੀਗੜ੍ਹ ਪਹਿਲੇ ਸਥਾਨ 'ਤੇ ਕਾਬਜ਼ ਹੋਵੇਗਾ।

ਫ਼ੋਟੋ ਕੈਪਸ਼ਨ: ਚੰਡੀਗੜ੍ਹ ਵੈਲਫ਼ੇਅਰ ਟਰੱਸਟ ਵੱਲੋਂ ਛਠ ਪੂਜਾ ਦੇ ਪਾਵਨ ਅਵਸਰ ਮੌਕੇ ਤੋਂ ਬਾਅਦ ਸੈਕਟਰ 42 ਦੀ ਝੀਲ 'ਤੇ ਚਲਾਈ ਸਵੱਛਤਾ ਮੁਹਿੰਮ ਦੌਰਾਨ ਸਫ਼ਾਈ ਕਰਦੇ ਟਰੱਸਟ ਦੇ ਸੰਸਥਾਪਕ ਸ. ਸਤਨਾਮ ਸਿੰਘ ਸੰਧੂ ਅਤੇ ਵਾਲੰਟੀਅਰ।

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu , CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD