Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ : ਇੰਡੀਅਨ ਆਇਲ ਮੁੰਬਈ ਅਤੇ ਆਰਮੀ ਇਲੈਵਨ ਵਲੋਂ ਜਿੱਤਾਂ ਦਰਜ

Sports News, 39th Indian Oil Servo Surjit Hockey Tournament, Hockey, Olympian Surjit Hockey Stadium

Web Admin

Web Admin

5 Dariya News

ਜਲੰਧਰ , 31 Oct 2022

Last updated on: Oct 31, 2022, 00:00 IST

ਸਾਬਕਾ ਜੇਤੂ ਇੰਡੀਅਨ ਆਇਲ ਮੁੰਬਈ  ਨੇ ਪੰਜਾਬ ਪੁਲਿਸ ਜਲੰਧਰ ਨੂੰ 2-1ਦੇ ਫਰਕ ਨਾਲ ਹਰਾ ਕੇ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਲੀਗ ਦੌਰ ਪੂਲ ਏ ਵਿਚ ਲਗਾਤਾਰ ਦੂਜੀ ਜਿੱਤ ਦਰਜ ਕਰਦੇ ਹੋਏ 6 ਅੰਕ ਹਾਸਲ ਕਰਕੇ ਸੈਮੀਫਾਇਨਲ ਦੀ ਆਸਾਨ ਬਣਾ ਲਈ। ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਉਕਤ ਟੂਰਨਾਮੈਂਟ ਦੇ ਪੰਜਵੇਂ ਦਿਨ ਲੀਗ ਦੌਰ ਦੇ ਦੋ ਮੈਚ ਖੇਡੇ ਗਏ। 

ਦੂਜੇ ਮੈਚ ਜੋ ਕਿ ਪੂਲ ਬੀ ਦਾ ਸੀ, ਆਰਮੀ ਇਲੈਵਨ ਨੇ ਏਐਸਸੀ ਬੰਗਲੁਰੂ ਨੂੰ 4-2 ਦੇ ਫਰਕ ਨਾਲ ਹਰਾ ਕੇ ਲਗਾਤਾਰ ਦੂਜੀ ਜਿੱਤ ਦਰਜ ਕਰਕੇ ਆਪਣੇ ਖਾਤੇ ਵਿੱਚ 6 ਅੰਕ ਜਮ੍ਹਾ ਕਰ ਲਏ। ਪੂਲ ਏ ਵਿੱਚ ਇੰਡੀਅਨ ਆਇਲ ਅਤੇ ਪੰਜਾਬ ਪੁਲਿਸ ਦਰਮਿਆਨ ਮੈਚ ਤੇਜ਼ ਗਤੀ ਨਾਲ ਖੇਡਿਆ ਗਿਆ। ਖੇਡ ਦੇ 26ਵੇਂ ਮਿੰਟ ਵਿੱਚ ਪੰਜਾਬ ਪੁਲਿਸ ਦੇ ਕੰਵਰਜੀਤ ਸਿੰਘ ਨੇ ਮੈਦਾਨੀ ਗੋਲ ਕਰਕੇ ਖਾਤਾ ਖੋਲ੍ਹਿਆ। 

ਖੇਡ ਦੇ 29ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਮਨਪ੍ਰੀਤ ਨੇ ਮੈਦਾਨੀ ਗੋਲ ਕਰਕੇ ਸਕੋਰ 1-1 ਕਰ ਦਿੱਤਾ। ਅੱਧੇ ਸਮੇਂ ਤੱਕ ਦੋਵੇਂ ਟੀਮਾਂ 1-1 ਦੀ ਬਰਾਬਰੀ ਤੇ ਸਨ। ਖੇਡ ਦੇ 50ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਗੁਰਜਿੰਦਰ ਸਿੰਘ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਸਕੋਰ 2-1 ਕੀਤਾ। ਇਸ ਤੋਂ ਪਹਿਲੇ ਮੈਚ ਵਿੱਚ ਇੰਡੀਅਨ ਆਇਲ ਨੇ ਭਾਰਤੀ ਏਅਰ ਫੋਰਸ ਨੂੰ 7-0 ਨਾਲ ਕਰਾਰੀ ਮਾਤ ਦਿੱਤੀ ਸੀ।

ਦਿਨ ਦੇ ਪੂਲ-ਬੀ ਲੀਗ ਦੇ ਆਖਰੀ ਮੈਚ ਵਿੱਚ 4 ਵਾਰ ਦੀ ਫਾਈਨਲ ਵਿਚ ਪ੍ਰਵੇਸ਼ ਕਰਨ ਵਾਲੀ ਆਰਮੀ-ਇਲੈਵਨ ਅਤੇ ਏ.ਐਸ.ਸੀ. ਜਲੰਧਰ ਦੀਆਂ ਟੀਮਾਂ ਨੇ ਵਧੀਆ ਹਾਕੀ ਦਾ ਪ੍ਰਦਰਸ਼ਨ ਕੀਤਾ।  ਏ.ਐਸ.ਸੀ. ਜਲੰਧਰ ਨੇ ਖੇਡ ਦੇ 10 ਮਿੰਟ ਵਿੱਚ ਪਹਿਲਾ ਪੈਨਲਟੀ ਕਾਰਨਰ ਹਾਸਲ ਕੀਤਾ ਅਤੇ ਟੀਮ ਦੇ  ਗੌਥਮ ਕੁਮਾਰ ਨੇ ਟੀਮ ਨੂੰ 1-0 ਨਾਲ ਅੱਗੇ ਕਰਨ ਵਿੱਚ ਕੋਈ ਗਲਤੀ ਨਹੀਂ ਕੀਤੀ ।  

ਇੱਕ ਗੋਲ ਨਾਲ ਪਛੜਨ ਤੋਂ ਬਾਅਦ, ਫੌਜ ਦੇ ਜਵਾਨਾਂ ਨੇ ਅਗਲੇ ਹੀ ਮਿੰਟ ਵਿੱਚ ਜਵਾਬੀ ਹਮਲਾ ਕੀਤਾ ਅਤੇ ਆਪਣਾ ਦੂਜਾ ਪੈਨਲਟੀ ਕਾਰਨਰ ਹਾਸਲ ਕੀਤਾ । ਇਸ ਵਾਰ ਸੁਭਾਸ਼ ਸਾਂਗਾ ਨੇ ਗੋਲਕੀਪਰ ਤੋਂ ਰੀਬਾਉਂਡ ਬਾਲ ਤੇ ਕਾਬੂ ਕਰਕੇ ਸ਼ਾਨਦਾਰ ਗੋਲ ਕਰਕੇ ਸਕੋਰ ਨੂੰ 1-1 ਨਾਲ ਬਰਾਬਰ ਕਰ ਦਿੱਤਾ। ਖੇਡ ਦੇ 20 ਵੇ ਮਿੰਟ ਵਿਚ ਏ.ਐਸ.ਸੀ. ਦੇ ਗੋਥਮ ਕੁਮਾਰ ਨੇ ਇਕ ਵਾਰ ਫਿਰ ਇਕੱਲੇ ਯਤਨ ਰਾਹੀਂ ਗੋਲ ਕਰਕੇ ਆਪਣੀ ਟੀਮ ਨੂੰ ਫਿਰ 2-1 ਨਾਲ ਅੱਗੇ ਕਰ ਦਿੱਤਾ । 

ਖੇਡ ਦੇ 30ਵੇਂ ਮਿੰਟ ਵਿਚ ਇਕ ਵਾਰ ਫਿਰ ਆਰਮੀ-ਇਲੈਵਨ ਦੇ ਸੁਭਾਸ਼ ਸਾਂਗਾ ਨੇ ਇਕ ਮੈਦਾਨੀ ਗੋਲ ਕਰਕੇ ਸਕੋਰ ਫਿਰ 2-2 ਦੀ ਬਰਾਬਰੀ ਉਪਰ ਕਰ ਦਿੱਤਾ । ਅੱਧੇ ਸਮੇਂ ਤਕ ਦੋਵੇਂ ਟੀਮਾਂ 2-2 ਦੀ ਬਰਾਬਰੀ ਤੇ ਖੇਡ ਰਹੀਆਂ ਸਨ । ਅੱਧੇ ਸਮੇਂ ਤੋਂ ਬਾਅਦ ਆਰਮੀ ਦੇ ਪ੍ਰਤਾਪ ਸ਼ਿੰਦੇ ਨੇ 39ਵੇਂ ਮਿੰਟ ਵਿੱਚ ਅਤੇ ਸਿਰਜ ਏ ਪੀ ਨੇ 53ਵੇਂ ਮਿੰਟ ਵਿੱਚ ਗੋਲ ਕਰਕੇ ਸਕੋਰ 4-2 ਕੀਤਾ।

ਇਸ ਮੌਕੇ ਤੇ ਮੁੱਖ ਮਹਿਮਾਨ ਸੁਖਦੇਵ ਸਿੰਘ ਏਜੀਆਈ ਗਰੁੱਪ, ਕਰਨਲ ਮਨੋਜ ਯਾਦਵ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ। ਇਨ੍ਹਾਂ ਮੈਚਾਂ ਦੇ ਮੌਕੇ ਤੇ ਤਰਲੋਕ ਸਿੰਘ ਭੁੱਲਰ ਕੈਨੇਡਾ, ਬਲਜੀਤ ਸਿੰਘ ਰੰਧਾਵਾ ਕੈਨੇਡਾ, ਰਣਬੀਰ ਸਿੰਘ ਟੁੱਟ, ਇਕਬਾਲ ਸਿੰਘ ਸੰਧੂ, ਸੁਰਿੰਦਰ ਸਿੰਘ ਭਾਪਾ, ਗੁਰਵਿੰਦਰ ਸਿੰਘ ਗੁਲੂ, ਰਾਮ ਪ੍ਰਤਾਪ, ਲਖਵਿੰਦਰ ਪਾਲ ਸਿੰਘ ਖਹਿਰਾ, ਨਰਿੰਦਰਪਾਲ ਸਿੰਘ ਜੱਜ, ਪ੍ਰੋਫੈਸਰ ਕ੍ਰਿਪਾਲ ਸਿੰਘ ਮਠਾਰੂ, ਰਮਨੀਕ ਰੰਧਾਵਾ, ਅਮਰਜੀਤ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। 

1 ਨਵੰਬਰ ਦੇ ਮੈਚ

ਭਾਰਤੀ ਰੇਲਵੇ ਬਨਾਮ ਇੰਡੀਅਨ ਆਇਲ ਮੁੰਬਈ    4-00 ਵਜੇ

ਪੰਜਾਬ ਨੈਸ਼ਨਲ ਬੈਂਕ ਦਿੱਲੀ ਬਨਾਮ ਏਐਸਸੀ ਬੰਗਲੁਰੂ – 5-45 ਵਜੇ

  

 

Tags: Sports News , 39th Indian Oil Servo Surjit Hockey Tournament , Hockey , Olympian Surjit Hockey Stadium

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD