Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 1,12,46,266 ਮੀਟਰਕ ਟਨ ਝੋਨਾ ਦੀ ਆਮਦ : ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 1,09,61,735 ਮੀਟਰਕ ਟਨ ਝੋਨੇ ਦੀ ਕੀਤੀ ਖਰੀਦ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸਮਰਾਲਾ (ਲੁਧਿਆਣਾ) , 31 Oct 2022

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 1,12,46,266 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਝੋਨੇ ਵਿੱਚੋ ਸਰਕਾਰੀ ਖਰੀਦ ਏਜੰਸੀਆਂ ਵੱਲੋਂ 1,09,61,735 ਮੀਟਰਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ ਝੋਨੇ ਦੀ 18,660 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਨਾਜ ਮੰਡੀ ਸਲੇਮ ਟਾਬਰੀ (ਨੇੜੇ ਜਲੰਧਰ ਬਾਈਪਾਸ) ਲੁਧਿਆਣਾ ਅਤੇ ਸਮਰਾਲਾ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜਾ ਲੈਣ ਮੌਕੇ ਕੀਤਾ। 

ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਲੁਧਿਆਣਾ (ਪੂਰਬੀ) ਸ੍ਰੀ ਦਲਜੀਤ ਸਿੰਘ ਗਰੇਵਾਲ, ਵਿਧਾਇਕ ਲੁਧਿਆਣਾ (ਉੱਤਰੀ) ਸ੍ਰੀ ਮਦਨ ਲਾਲ ਬੱਗਾ, ਵਿਧਾਇਕ ਸਾਹਨੇਵਾਲ ਸ੍ਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਪਾਇਲ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਸ ਵੀ ਸ਼ਾਮਲ ਸਨ।

ਕੈਬਨਿਟ ਮੰਤਰੀ ਸ੍ਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸਾਨ ਆਪਣੀ ਫਸਲ ਵੇਚ ਕੇ 12 ਘੰਟਿਆਂ ਦੇ ਅੰਦਰ-ਅੰਦਰ ਆਪਣੇ ਘਰ ਚਲਾ ਜਾਂਦਾ ਹੈ ਜਦਕਿ ਪੁਰਾਣੀਆਂ ਸਰਕਾਰਾਂ ਦੇ ਸਮੇ ਕਿਸਾਨ ਕਈ-ਕਈ ਦਿਨ ਮੰਡੀਆਂ ਵਿੱਚ ਰੁਲਦਾ ਰਹਿੰਦਾ ਸੀ। ਉਹਨਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਚੱਲ ਰਹੇ ਝੋਨੇ ਦੇ ਸੀਜ਼ਨ ਵਿੱਚ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਝੋਨੇ ਦੇ ਖਰੀਦ ਸੀਜਨ ਦੌਰਾਨ ਕਿਸਾਨਾਂ ਦੀ ਉਪਜ ਦੇ ਇੱਕ-ਇੱਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਕੇ ਉਸ ਦੀ ਲਿਫਟਿੰਗ ਨੂੰ ਯਕੀਨੀ ਬਣਾਏਗੀ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਅਨਾਜ ਮੰਡੀਆਂ ਵਿੱਚੋਂ ਤੁਰੰਤ ਚੁੱਕ ਲਈ ਜਾਵੇ ਅਤੇ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵੇਲੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਕਿਸਾਨਾਂ ਤੋਂ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 48 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾ ਰਹੀ ਹੈ ਅਤੇ ਝੋਨੇ ਦੀ ਢੋਆ ਢੋਆਈ ਅਤੇ ਸਟੋਰੇਜ਼ ਵਿੱਚ ਵੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਸ੍ਰੀ ਧਾਲੀਵਾਲ ਨੂੰ ਪਾਰਲੀ ਸਬੰਧੀ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਲ ਦਿੰਦਿਆ ਕਿਹਾ ਕਿ ਪਿਛਲੇ ਸਾਲ ਨਾਲੋਂ ਇਸ ਵਾਰ ਪਰਾਲੀ ਜਾਲਣ ਦੇ ਮਾਮਲੇ ਘੱਟ ਆਏ ਹਨ। ਉਹਨਾਂ ਕਿਹਾ ਕਿ ਸਰਕਾਰ ਤੇ ਆਰਥਿਕ ਸੰਕਟ ਹੋਣ ਦੇ ਬਾਵਜੂਦ ਵੀ ਅਸੀਂ ਕਿਸਾਨਾਂ ਦੀ ਮੱਦਦ ਲਈ ਹਰ ਸੰਭਵ ਕੋਸਿ਼ਸ਼ ਕਰ ਰਹੇ ਹਾਂ। ਅਸੀਂ ਤਾਂ ਚਾਹੁੰਦੇ ਸੀ ਕਿ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪਰਾਲੀ ਨਾ ਸਾੜਨ ਦਾ ਮੁਆਵਜਾ ਦਿੱਤਾ ਜਾਵੇ ਪਰ ਕੇਂਦਰ ਦੀ ਸਰਕਾਰ ਨਹੀਂ ਮੰਨੀ। 

ਉਹਨਾਂ ਕਿਹਾ ਕਿ ਅਗਲੇ ਸਾਲ ਤੱਕ ਪਰਾਲੀ ਦੀ ਸਮੱਸਿਆ 85 ਪ੍ਰਤੀਸ਼ਤ ਤੱਕ ਠੀਕ ਹੋ ਜਾਵੇਗੀ।ਖੇਤਬਾੜੀ ਮੰਤਰੀ ਦੇ ਸਾਹਮਣੇ ਕਿਸਾਨਾਂ ਨੇ ਡੀ.ਏ.ਪੀ ਦੀ ਖਾਦ ਅਤੇ ਕਣਕ ਦੇ ਅਗੇਤੇ ਬੀਜਾਂ ਦੀ ਸਪਲਾਈ ਵਧਾਉਣ ਦੀ ਮੰਗ ਰੱਖੀ ਜਿਸ ਤੇ ਖੇਤੀਬਾੜੀ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਡੀ.ਏ.ਪੀ ਦੀ ਖਾਦ ਅਤੇ ਕਣਕ ਦੇ ਬੀਜਾਂ ਦੀ ਕੋਈ ਵੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੰਡਲ ਮੈਜਿਸਟੇ੍ਰਟ ਸਮਰਾਲਾ ਸ੍ਰੀ ਕੁਲਦੀਪ ਬਾਵਾ, ਮੁੱਖ ਖੇਤੀਬਾੜੀ ਅਫਸਰ ਡਾ. ਅਮਨਜੀਤ ਸਿੰਘ, ਜਿਲਾ ਖੁਰਾਕ ਸਪਲਾਈ ਕੰਟਰੋਲਰ (ਪੂਰਬੀ) ਸ੍ਰੀਮਤੀ ਸਿਫਾਲੀ ਚੋਪੜਾ, ਜਿਲਾ ਮੰਡੀ ਅਫਸਰ ਲੁਧਿਆਣਾ ਸ੍ਰੀ ਬੀਰ ਇੰਦਰ ਸਿੰਘ ਸਿੱਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਿਸਾਨ ਮੌਜੂਦ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD