Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ

 

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਟੀਮ 'ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ' ਨਾਲ ਸਨਮਾਨਿਤ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਗਠਿਤ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਉਦੇਸ਼ ਸੂਬੇ 'ਚੋਂ ਗੈਂਗਸਟਰਾਂ ਖ਼ਾਤਮਾ ਕਰਨਾ

Anti Gangster Task Force, AGTF, Punjab Police, Police

Web Admin

Web Admin

5 Dariya News

ਚੰਡੀਗੜ੍ਹ , 31 Oct 2022

Last updated on: Oct 31, 2022, 00:00 IST

ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.), ਪੰਜਾਬ ਦੀ 16 ਮੈਂਬਰੀ ਟੀਮ ਨੂੰ ਸਾਲ 2022 ਲਈ "ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ" ਨਾਲ ਸਨਮਾਨਿਤ ਕੀਤਾ ਗਿਆ ਹੈ।

ਪੁਰਸਕਾਰ ਜੇਤੂਆਂ ਵਿੱਚ ਏ.ਜੀ.ਟੀ.ਐਫ. ਦੇ ਮੁਖੀ ਏ.ਡੀ.ਜੀ.ਪੀ. ਪ੍ਰਮੋਦ ਬਾਨ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ, ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਏ.ਆਈ.ਜੀ. ਸੰਦੀਪ ਗੋਇਲ, ਡੀ.ਐਸ.ਪੀ. ਬਿਕਰਮਜੀਤ ਸਿੰਘ ਬਰਾੜ, ਐਸ.ਆਈ. ਸੁਖਪ੍ਰੀਤ ਸਿੰਘ, ਐਸ.ਆਈ. ਸੁਮਿਤ ਗੋਇਲ, ਐਸ.ਆਈ. ਨਿਤਿਨ ਕੁਮਾਰ, ਐਸ.ਆਈ. ਸ਼ਗਨਜੀਤ ਸਿੰਘ, ਐਸ.ਆਈ. ਕੁਲਵਿੰਦਰ ਸਿੰਘ, ਐਸ.ਓ. ਰਾਹੁਲ ਕੁਮਾਰ ਚੇਚੀ, ਐਸ.ਆਈ. ਮੋਨਿੰਦਰ ਸਿੰਘ, ਐਸ.ਆਈ. ਰਾਹੁਲ ਸ਼ਰਮਾ, ਐਸ.ਆਈ. ਗੁਰਪ੍ਰੀਤ ਸਿੰਘ, ਐਸ.ਆਈ. ਅਵਤਾਰ ਸਿੰਘ ਅਤੇ ਏ.ਐਸ.ਆਈ ਸੁਖਜਿੰਦਰ ਸਿੰਘ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਖੁਫੀਆ ਸੂਹਾਂ ਦੀ ਵਰਤੋਂ ਕਰਦਿਆਂ ਅਤੇ ਪੰਜਾਬ ਪੁਲਿਸ ਦੀਆਂ ਫੀਲਡ ਯੂਨਿਟਾਂ ਦੇ ਤਾਲਮੇਲ ਨਾਲ ਸੂਬੇ 'ਚੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਹੇਠ ਏ.ਜੀ.ਟੀ.ਐੱਫ. ਦਾ ਗਠਨ ਕੀਤਾ ਗਿਆ ਸੀ ਤਾਂ ਜੋ ਕਾਨੂੰਨ ਤੇ ਵਿਵਸਥਾ ਵਿੱਚ ਲੋਕਾਂ ਦਾ ਵਿਸ਼ਵਾਸ ਮੁੜ ਬਹਾਲ ਕੀਤਾ ਜਾ ਸਕੇ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨਿੱਜੀ ਤੌਰ 'ਤੇ ਏ.ਜੀ.ਟੀ.ਐਫ. ਦੇ ਕੰਮਕਾਜ ਦੀ ਨਿਗਰਾਨੀ ਕਰ ਰਹੇ ਹਨ।ਏ.ਜੀ.ਟੀ.ਐਫ. ਟੀਮ ਨੂੰ ਵਧਾਈ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਮਾਨਤਾ ਪੂਰੇ ਪੰਜਾਬ ਪੁਲਿਸ ਬਲ ਦਾ ਹੌਂਸਲਾ ਵਧਾਏਗੀ ਅਤੇ ਉਨ੍ਹਾਂ ਨੂੰ ਹੋਰ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰੇਗੀ।

ਏ.ਜੀ.ਟੀ.ਐਫ. ਦੇ ਗਠਨ ਤੋਂ ਬਾਅਦ, ਫੋਰਸ ਨੇ ਕਈ ਦਲੇਰਾਨਾ ਕਾਰਵਾਈਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਜਿਸ ਦੇ ਨਤੀਜੇ ਵਜੋਂ ਬਹੁਤ ਸਾਰੇ ਗੈਂਗਸਟਰਾਂ ਨੂੰ ਮਾਰ-ਮੁਕਾਇਆ/ਗ੍ਰਿਫਤਾਰ ਕੀਤਾ ਗਿਆ ਜਦੋਂਕਿ ਬਹੁਤ ਸਾਰੇ ਸਮਾਜ ਵਿਰੋਧੀ ਤੱਤ ਮਜ਼ਬੂਰਨ ਸੂਬਾ ਛੱਡ ਗਏ।ਏ.ਜੀ.ਟੀ.ਐਫ ਦੇ ਇਹਨਾਂ ਵਿਸ਼ੇਸ਼ ਆਪ੍ਰੇਸ਼ਨਾਂ ਵਿੱਚ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਮਾਰ ਮੁਕਾਇਆ ਗਿਆ ਅਤੇ 12 ਗੈਂਗਸਟਰਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਕੀਤੀ ਗਈ। 

ਇਸ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ ਵਿੱਚੋਂ 24 ਹਥਿਆਰ, 1.05 ਕਿਲੋਗ੍ਰਾਮ ਹੈਰੋਇਨ ਅਤੇ 79.27 ਲੱਖ ਰੁਪਏ ਦੀ ਡਰੱਗ ਮਨੀ, 11 ਵਾਹਨ ਅਤੇ ਇੱਕ ਪੁਲਿਸ ਵਰਦੀ ਬਰਾਮਦ ਕੀਤੀ ਗਈ ਜਿਸ ਨਾਲ ਸਰਹੱਦ ਪਾਰ ਤੋਂ ਨਸ਼ਿਆਂ/ਹਥਿਆਰਾਂ ਦੀ ਤਸਕਰੀ ਨੂੰ ਸਫਲਤਾਪੂਰਵਕ ਠੱਲ ਪਈ ਅਤੇ ਪੰਜਾਬ ਵਿੱਚ ਸਨਸਨੀਖੇਜ਼ ਜੁਰਮ ਕਰਨ ਦੀਆਂ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਨਾਕਾਮ ਕਰ ਦਿੱਤਾ।

 

Tags: Anti Gangster Task Force , AGTF , Punjab Police , Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD