Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਆਈਆਈਐੱਸਈਆਰ, ਮੋਹਾਲੀ ਵਿੱਚ ‘ਰਨ ਫਾਰ ਯੂਨਿਟੀ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸਵੱਛ ਭਾਰਤ 2.0 ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ

Anurag Thakur, Anurag Singh Thakur, BJP, Bharatiya Janata Party, Minister of Information and Broadcasting, Run for Unity, Sardar Vallabhbhai Patel, Rashtriya Ekta Diwas

Web Admin

Web Admin

5 Dariya News

ਮੋਹਾਲੀ , 31 Oct 2022

Last updated on: Oct 31, 2022, 00:00 IST

ਅੱਜ 31 ਅਕਤੂਬਰ ਨੂੰ ਦੇਸ਼ ਭਰ ਵਿੱਚ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ 'ਤੇ ਮਨਾਏ ਜਾ ਰਹੇ ‘ਰਾਸ਼ਟਰੀ ਏਕਤਾ ਦਿਵਸ' ਦੇ ਮੌਕੇ 'ਤੇ, ਮਾਨਯੋਗ ਕੇਂਦਰੀ ਯੁਵਾ ਮਾਮਲੇ ਅਤੇ ਖੇਡ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਅੱਜ ਆਈਆਈਐਸਈਆਰ ਪਹੁੰਚੇ। ਉਨ੍ਹਾਂ ਨੇ ਇਸ ਅਵਸਰ ’ਤੇ ਸਰਦਾਰ ਪਟੇਲ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਅਤੇ 'ਸਵੱਛ ਭਾਰਤ 2.0' ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦੇ ਹੋਏ ਇਸ ਕੈਂਪਸ ਤੋਂ 'ਰਨ ਫਾਰ ਯੂਨਿਟੀ' ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਰਾਸ਼ਟਰੀ ਪੱਧਰ ਦੇ ਸਮਾਪਤੀ ਸਮਾਰੋਹ ਦੀ ਸ਼ੁਰੂਆਤ ਸਰਦਾਰ ਵਲੱਭ ਭਾਈ ਪਟੇਲ ਦੀ ਤਸਵੀਰ ਨੂੰ ਹਾਰ ਪਾ ਕੇ ਕੀਤੀ ਗਈ। ਮਾਨਯੋਗ ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸਰਦਾਰ ਪਟੇਲ ਦਾ ਯੋਗਦਾਨ ਪ੍ਰੇਰਨਾ ਸਰੋਤ ਬਣਿਆ ਰਹੇਗਾ। ਉਨ੍ਹਾਂ ਕਿਹਾ ਕਿ ਮਾਨਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਦੀ ਪ੍ਰੇਰਣਾ ਸਦਕਾ ਦੇਸ਼ ਭਰ ਵਿੱਚ 75 ਹਜ਼ਾਰ ਤੋਂ ਵੱਧ ਥਾਵਾਂ 'ਤੇ ਰਨ ਫਾਰ ਯੂਨਿਟੀ ਕਰਵਾਈ ਜਾ ਰਹੀ ਹੈ, ਜਿਸ ਵਿੱਚ ਦੇਸ਼ ਭਰ ਦੇ ਨੌਜਵਾਨ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। 

ਉਨ੍ਹਾਂ ਇਹ ਵੀ ਕਿਹਾ ਕਿ ਇਸ ਵਾਰ ਦੀ ਸਵੱਛਤਾ ਅਭਿਆਨ ਨੂੰ ਦੇਸ਼ ਦੇ ਨੌਜਵਾਨਾਂ ਵੱਲੋਂ ਵੀ ਭਰਵਾਂ ਹੁੰਗਾਰਾ ਮਿਲਿਆ ਹੈ। ਨਹਿਰੂ ਯੁਵਾ ਕੇਂਦਰ ਅਤੇ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਾਂ ਨੇ ਮਿਲ ਕੇ ਸਵੱਛਤਾ ਦਾ ਇੱਕ ਵੱਡਮੁੱਲਾ ਇਤਿਹਾਸ ਰਚਿਆ ਹੈ। ਉਸ ਨੇ ਸਾਂਝਾ ਕੀਤਾ, “ਸਾਡਾ ਟੀਚਾ 100 ਕਿਲੋਗ੍ਰਾਮ ਕੂੜਾ ਇਕੱਠਾ ਕਰਨ ਦਾ ਸੀ।ਅਸੀਂ ਸਿਰਫ਼ 19 ਦਿਨਾਂ ਵਿੱਚ ਇਹ ਮਹਾਨ ਟੀਚਾ ਹਾਸਲ ਕਰ ਲਿਆ ਹੈ। 

ਹੁਣ ਤੱਕ ਕੁੱਲ 2,08,83,704 ਕਿਲੋਗ੍ਰਾਮ ਕੂੜਾ ਇਕੱਠਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਇਕੱਤਰ ਕੀਤੇ ਕੂੜੇ ਵਿੱਚੋਂ ਹੁਣ ਤੱਕ 2,04,84,176 ਕਿਲੋਗ੍ਰਾਮ ਕੂੜੇ ਦਾ ਨਿਪਟਾਰਾ ਕੀਤਾ ਜਾ ਚੁੱਕਿਆ ਹੈ।ਦੇਸ਼ ਦੀ ਨੌਜਵਾਨ ਪੀੜ੍ਹੀ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਦਿੱਤੇ ਗਏ ਇਸ ਵਿਚਾਰ 'ਤੇ ਅੱਗੇ ਵਧ ਰਹੀ ਹੈ ਕਿ ਉਹ ਅੰਮ੍ਰਿਤ ਕਾਲ 'ਚ ਦੇਸ਼ ਨੂੰ ਮਜ਼ਬੂਤ ਅਤੇ ਆਤਮ-ਨਿਰਭਰ ਬਣਾਉਣਗੇ। ਇਸ ਮੌਕੇ 'ਤੇ 'ਰਨ ਫਾਰ ਯੂਨਿਟੀ' ਨੂੰ ਵੀ ਮਾਨਯੋਗ ਮੰਤਰੀ ਜੀ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਿਸ ਵਿੱਚ ਲਗਭਗ 1200 ਵਾਲੰਟੀਅਰਾਂ ਨੇ ਭਾਗ ਲਿਆ।

ਸਵੱਛ ਭਾਰਤ 2.0 ਦੇ ਸਮਾਪਤੀ ਸਮਾਰੋਹ ਦੌਰਾਨ ਮੰਚ 'ਤੇ ਵੀ ਮੌਜੂਦ ਸ਼੍ਰੀ ਅਮਿਤ ਤਲਵਾਰ, ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ, ਸ੍ਰੀ ਜੇ. ਗੋਰੀਸ਼ੰਕਰ, ਡਾਇਰੈਕਟਰ, ਆਈਆਈਐੱਸਈਆਰ., ਸ੍ਰੀ ਪ੍ਰਦੀਪ ਸਿੰਘ, ਰਜਿਸਟਰਾਰ, ਆਈਆਈਐੱਸਈਆਰ., ਸ੍ਰੀਮਤੀ ਹਰਿੰਦਰ ਕੌਰ, ਆਰ.ਡੀ., ਐਨ.ਐਸ.ਐਸ., ਸ੍ਰੀ ਸੁਰਿੰਦਰ ਸੈਣੀ, ਡਾਇਰੈਕਟਰ, NYKS, ਪੰਜਾਬ ਅਤੇ ਚੰਡੀਗੜ੍ਹ, ਸ਼੍ਰੀਮਤੀ ਮਧੂ ਚੌਧਰੀ, ਡਾਇਰੈਕਟਰ, NYKS ਹਰਿਆਣਾ ਮੌਜੂਦ ਸਨ |

 

Tags: Anurag Thakur , Anurag Singh Thakur , BJP , Bharatiya Janata Party , Minister of Information and Broadcasting , Run for Unity , Sardar Vallabhbhai Patel , Rashtriya Ekta Diwas

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD