Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੁਰਦਾਸਪੁਰ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ ਨਸ਼ਾ ਤਸਕਰ ਕਾਬੂ

 DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪਰ , 01 Nov 2022

Last updated on: Nov 01, 2022, 00:00 IST

ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਅਨਸਰਾਂ ਨੂੰ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੋਰੀ ਨੇ ਦੱਸਿਆ ਥਾਣਾ ਸਦਰ ਅਤੇ ਸੀ.ਆਈ.ਏ. ਸਟਾਫ਼ ਵੱਲੋਂ ਸਾਝੇ ਤੌਰ ’ਤੇ ਕਾਰਵਾਈ ਕਰਦਿਆਂ ਇਕ ਨਸ਼ਾ ਤਸਕਰ ਨਿਸ਼ਾਨ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਹੇਮਰਾਜਪੁਰ ਨੂੰ 1.5 ਕਿੱਲੋ ਅਫੀਮ, 3 ਕਿੱਲੋ ਭੁੱਕੀ ਅਤੇ 14,800 ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ ਹੈ। 

ਇਸ ਤੋਂ ਇਲਾਵਾ ਥਾਣਾ ਸਦਰ ਵੱਲੋਂ ਗੁਰਮੁੱਖ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਗੁਣੀਆ ਅਤੇ ਰਿੰਕੂ ਪੁੱਤਰ ਅਜੀਤ ਰਾਮ ਵਾਸੀ ਜੋੜਾ ਛੱਤਰਾਂ ਨੂੰ 11 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਮੁਕੱਦਮ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਕਾਹਨੂੰਵਾਨ ਵੱਲੋਂ ਅਮਨਦੀਪ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਔਲਖ ਕਲਾਂ ਸ਼੍ਰੀ ਹਰਗੋਬਿੰਦਪੁਰ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਮੁਕੱਦਮ ਰਜਿਸਟਰ ਕੀਤਾ ਗਿਆ ਹੈ। 

ਇਸੇ ਤਰਾਂ ਥਾਣਾ ਬਹਿਰਾਮਪੁਰ ਵੱਲੋਂ ਰਿੰਕੂ ਪੁੱਤਰ ਅਜੀਤ ਕੁਮਾਰ ਵਾਸੀ ਭਰਥ ਨੂੰ 82,500 ਮਿ.ਲੀ. ਨਜਾਇਜ ਸ਼ਰਾਬ ਸਮੇਤ ਕਾਬੂ ਕਰਕੇ ਮੁਕੱਦਮ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਜਾਰੀ ਰਹੇਗੀ।

    

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD