Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਪੰਜਾਬੀਆਂ ਨੂੰ ਤਿੰਨ ਬੋਲੀਆਂ ਕੁਦਰਤੀ ਤੌਰ 'ਤੇ ਸਿੱਖਣ ਦਾ ਮਿਲਿਆ ਮਾਣ : ਡਾ. ਇੰਦਰਬੀਰ ਸਿੰਘ ਨਿੱਜਰ

ਮਾਨ ਸਰਕਾਰ ਨੇ ਸਰਕਾਰੀ ਨੌਕਰੀ 'ਚ ਪੰਜਾਬੀ ਭਾਸ਼ਾ ਦੀ ਡੂੰਘੀ ਜਾਣਕਾਰੀ ਰੱਖਣ ਵਾਲੇ ਨੌਜਵਾਨਾਂ ਨੂੰ ਹੀ ਸਰਕਾਰੀ ਨੌਕਰੀਆਂ ਦੇਣ ਦਾ ਫ਼ੈਸਲਾ ਲਿਆ : ਡਾ. ਇੰਦਰਬੀਰ ਸਿੰਘ ਨਿੱਜਰ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 01 Nov 2022

Last updated on: Nov 01, 2022, 00:00 IST

ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਕੰਮ ਕਾਜ ਨੂੰ ਪੰਜਾਬੀ ਵਿੱਚ ਕਰਨ ਸਮੇਤ ਸਰਕਾਰੀ ਨੌਕਰੀਆਂ ਵਿੱਚ ਭਰਤੀ ਸਮੇਂ ਪੰਜਾਬੀ ਭਾਸ਼ਾ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਹੀ ਨੌਕਰੀ ਲਈ ਯੋਗ ਮੰਨਣ ਦੇ ਲਏ ਇਤਿਹਾਸਕ ਫ਼ੈਸਲੇ ਨੇ ਪੰਜਾਬੀ ਭਾਸ਼ਾ ਨੂੰ ਕਿਸੇ ਕਿਸਮ ਦੇ ਖ਼ਤਰੇ ਦੀਆਂ ਸੰਭਾਵਨਾਵਾਂ ਨੂੰ ਖਤਮ ਕਰ ਦਿੱਤਾ ਹੈ। 

ਉਹ ਅੱਜ ਪੰਜਾਬੀ ਯੂਨੀਵਰਸਿਟੀ ਅਤੇ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ, ਪੰਚਕੂਲਾ ਵੱਲੋਂ ਕਰਵਾਈ ਜਾ ਰਹੀ ਦੋ ਰੋਜ਼ਾ ਸਰਬ ਭਾਰਤੀ ਪੰਜਾਬੀ ਕਾਨਫ਼ਰੰਸ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ।ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣਾ ਸਾਰਾ ਸਰਕਾਰੀ ਕੰਮ ਪੰਜਾਬੀ ਭਾਸ਼ਾ ਵਿੱਚ ਕੀਤਾ ਜਾ ਰਿਹਾ ਹੈ ਅਤੇ ਕੋਰਟ ਦੇ ਕੰਮ ਨੂੰ ਪੰਜਾਬੀ ਵਿੱਚ ਕਰਨ ਲਈ ਵੀ ਸਰਕਾਰ ਵੱਲੋਂ ਯਤਨ ਅਰੰਭੇ ਗਏ ਹਨ। 

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਗਰੁੱਪ ਸੀ ਦੀਆਂ ਅਸਾਮੀਆਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਭਾਸ਼ਾ ਦਾ ਗਿਆਨ ਰੱਖਣ ਵਾਲੇ ਉਮੀਦਵਾਰਾਂ ਨੂੰ ਹੀ ਸਰਕਾਰੀ ਨੌਕਰੀਆਂ ਵਿੱਚ ਲੈਣ ਦਾ ਫ਼ੈਸਲਾ ਵੀ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਕੁਦਰਤੀ ਤੌਰ ਉਤੇ ਹੀ ਤਿੰਨ ਭਾਸ਼ਾ ਸਿੱਖਣ (ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ) ਦਾ ਮੌਕਾ ਮਿਲਦਾ ਹੈ ਜੋ ਕਿ ਬਹੁਤ ਹੀ ਘੱਟ ਲੋਕਾਂ ਨੂੰ ਅਜਿਹਾ ਮਾਣ ਪ੍ਰਾਪਤ ਹੁੰਦਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੇ ਹੋਰ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ।ਇਸ ਮੌਕੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਯੂਨੀਵਰਸਿਟੀ ਵੱਲੋਂ ਪੰਜਾਬੀ ਭਾਸ਼ਾ ਲਈ ਕੀਤੇ ਜਾ ਰਹੇ ਕੰਮਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਆਪਣੇ ਕੁੰਜੀਵਤ ਭਾਸ਼ਣ ਦੌਰਾਨ ਪ੍ਰੋ. ਹਰਿਭਜਨ ਸਿੰਘ ਭਾਟੀਆ ਨੇ ਸੈਮੀਨਾਰ ਵਿੱਚ ਆਏ ਵਿਚਾਰਾਂ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਉਤੇ ਜ਼ੋਰ ਦਿੱਤਾ।  

ਕਾਨਫ਼ਰੰਸ ਦੇ ਕੋਆਡੀਨੇਟਰ ਡਾ. ਸਤਨਾਮ ਸਿੰਘ ਸੰਧੂ ਨੇ ਸੰਸਾਰ ਪੱਧਰ ਉਤੇ ਪੰਜਾਬੀ ਭਾਸ਼ਾ ਦੀ ਸਥਿਤੀ ਉਤੇ ਚਾਨਣਾ ਪਾਉਂਦਿਆਂ ਕਿਹਾ ਕਿ ਭਾਰਤ ਵਿੱਚ ਪੰਜਾਬੀ ਭਾਸ਼ਾ ਗਿਆਰਵੇਂ ਸਥਾਨ ਉਤੇ ਹੈ ਜਦਕਿ ਅਸਟਰੇਲੀਆ ਵਿੱਚ ਪੰਜਵੇਂ ਅਤੇ ਕੈਨੇਡਾ ਵਿੱਚ ਚੌਥੇ ਸਥਾਨ ਉਤੇ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਪੰਜਾਬੀ ਹੈ।

ਡਾ. ਬੂਟਾ ਸਿੰਘ ਬਰਾੜ ਨੇ ਕਿਹਾ ਕਿ ਯੂਨੇਸਕੋ ਵੱਲੋਂ 6 ਹਜ਼ਾਰ ਭਾਸ਼ਾਵਾਂ ਵਿੱਚੋਂ 2500 ਭਾਸ਼ਾਵਾਂ ਦੇ ਖਤਮ ਹੋਣ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਭਾਸ਼ਾਵਾਂ ਦੇ ਖਤਮ ਹੋਣ ਦੀ ਦਰ ਪ੍ਰਜਾਤੀਆਂ ਦੇ ਖਤਮ ਹੋਣ ਦੀ ਦਰ ਨਾਲੋਂ ਜ਼ਿਆਦਾ ਤੇਜ਼ ਹੈ ਪਰ ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਜਿਸ ਨੂੰ ਤਕਰੀਬਨ 13 ਕਰੋੜ ਲੋਕ ਬੋਲਦੇ ਹਨ ਉਸ ਦੇ ਖਤਮ ਹੋਣ ਦਾ ਕਿਸੇ ਵੀ ਤਰ੍ਹਾਂ ਦੀ ਕੋਈ ਖਤਰਾ ਨਹੀਂ ਹੈ। 

ਜਨਾਬ ਖਾਲਿਦ ਹੁਸੈਨ ਨੇ ਕਿਹਾ ਕਿ 1947 ਵਿੱਚ ਪੰਜਾਬੀ ਨੂੰ ਸਭ ਤੋਂ ਜ਼ਿਆਦਾ ਨੁਕਸਾਨ ਹੋਇਆ ਜਦੋਂ ਪੰਜਾਬੀ ਭਾਸ਼ਾ ਦੋ ਦੇਸ਼ਾਂ ਵਿੱਚ ਵੰਡੀ ਗਈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਉਰਦੂ ਭਾਸ਼ਾ ਦੀ ਮਾਂ ਹੈ ਇਸ ਲਈ ਪੰਜਾਬੀ ਨੂੰ ਕਿਸੇ ਕਿਸਮ ਦਾ ਖਤਰਾ ਨਹੀਂ ਹੈ।  ਇਸ ਮੌਕੇ ਗੁਰਵਿੰਦਰ ਸਿੰਘ ਧਮੀਜ ਨੇ ਕੈਨੇਡਾ ਤੋਂ ਆਨ ਲਾਈਨ ਹੋ ਕੇ ਪੰਜਾਬੀ ਦੇ ਪ੍ਰਸਾਰ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਉਤੇ ਗੱਲ ਕੀਤੀ।

ਡਾ. ਭੀਮ ਇੰਦਰ ਨੇ ਕਾਨਫ਼ਰੰਸ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਭਾਸ਼ਾਵਾਂ ਸਾਹਮਣੇ ਆਉਂਦੀਆਂ ਚਣੌਤੀਆਂ ਦੇ ਹੱਲ ਵਿੱਚ ਸਹਾਈ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਮਨੁੱਖੀ ਜੀਵਨ ਦਾ ਸਭ ਤੋਂ ਵੱਡੀ ਖੋਜ ਹੀ ਭਾਸ਼ਾ ਹੈ। ਸਮਾਗਮ ਦੌਰਾਨ ਕਾਨਫ਼ਰੰਸ ਦਾ ਸੋਵੀਨਰ ਅਤੇ ਵੱਖ ਵੱਖ ਵਿਦਵਾਨਾਂ ਵੱਲੋਂ ਰਚਿਤ ਪੁਸਤਕਾਂ ਨੂੰ ਰਿਲੀਜ਼ ਕੀਤਾ ਗਿਆ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD