Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਲਾਲਾਬਾਦ ਅਤੇ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ

ਪੰਜਾਬ ਸਰਕਾਰ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੋਂ ਕਿਸਾਨਾਂ ਨੂੰ ਸੋ ਫੀਸਦੀ ਤਸੱਲੀ - ਲਾਲ ਚੰਦ ਕਟਾਰੂਚੱਕ

Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਫਾਜਿਲਕਾ , 01 Nov 2022

Last updated on: Nov 01, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਝੋਨੇ ਦੀ ਫ਼ਸਲ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਲਾਲਾਬਾਦ ਅਤੇ ਫਾਜ਼ਿਲਕਾ ਦੀ ਦਾਣਾ ਮੰਡੀ ਦਾ ਦੌਰਾ ਕਰਨ ਉਪਰੰਤ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਲੜੀ ਵਾਰ ਸੂਬੇ ਦੇ ਸਮੂਹ ਖਰੀਦ ਕੇਂਦਰਾਂ ਦਾ ਜਾਇਜਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 20 ਜਿਲ੍ਹਿਆਂ ਦੀਆਂ ਮੰਡੀਆਂ ਵਿਚ ਖ਼ੁਦ ਜਾ ਕੇ ਜਾਇਜਾ ਲਿਆ ਹੈ ਤੇ ਹੁਣ ਜ਼ਿਲ੍ਹਾ ਫਾਜ਼ਿਲਕਾ ਵਿਖੇ ਪਹੁੰਚ ਕੀਤੀ ਗਈ। ਉਨ੍ਹਾਂ ਕਿਹਾ ਕਿ ਜਾਇਜਾ ਲੈਣ ਉਪਰੰਤ ਪਾਇਆ ਗਿਆ ਕਿ ਕਿਸਾਨ ਵੀਰ ਪੰਜਾਬ ਸਰਕਾਰ ਦੇ ਖਰੀਦ ਪ੍ਰਬੰਧਾਂ ਤੋਂ ਸੋ ਫੀਸਦੀ ਸੰਤੁਸ਼ਟ ਹਨ। 

ਇਸ ਮੌਕੇ ਉਨ੍ਹਾਂ ਨਾਲ ਫ਼ਾਜ਼ਿਲਕਾ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ, ਸੋਬੀਆ ਕੰਬੋਜ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਸਰੀਨ  ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ ਕਾਰਨ ਸੂਬੇ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਬਹੁਤ ਵਧੀਆ ਤਰੀਕੇ ਨਾਲ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਮੰਡੀਆਂ ਵਿੱਚ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਸੂਬਾ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਲਈ ਕੀਤੇ ਲੋੜੀਂਦੇ ਪ੍ਰਬੰਧਾਂ ਤੇ ਕਿਸਾਨਾਂ ਵੱਲੋਂ ਤਸੱਲੀ ਪ੍ਰਗਟ ਕੀਤੀ ਗਈ।

ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਤੱਕ ਜ਼ਿਲ੍ਹਾ ਫਾਜਿਲਕਾ ਦੀਆਂ ਮੰਡੀਆਂ ਵਿਚ 155885 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ ਜਿਸ ਵਿਚੋਂ 155594 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਫਸਲ ਦੀ ਖਰੀਦ ਦੇ ਨਾਲ-ਨਾਲ ਲਿਫਟਿੰਗ ਦੀ ਪ੍ਰਕਿਰਿਆ ਵੀ ਜੋਰਾ-ਸ਼ੋਰਾਂ ਨਾਲ ਜਾਰੀ ਹੈ। ਉਨ੍ਹਾ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 215.34 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਸ਼੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਚੰਗੀ ਤਰ੍ਹਾਂ ਪੱਕੀ ਫ਼ਸਲ ਦੀ ਹੀ ਵਾਢੀ ਕੀਤੀ ਜਾਵੇ ਤਾਂ ਜੋ ਇਸ ’ਚ ਨਮੀਂ ਦੀ ਮਾਤਰਾ ਜ਼ਿਆਦਾ ਨਾ ਹੋਵੇ ਤੇ ਖ਼ਰੀਦ ਏਜੰਸੀਆਂ ਵੱਲੋਂ ਇਸਨੂੰ ਬਿਨਾਂ ਕਿਸੇ ਦੇਰੀ ਤੋਂ ਖ਼ਰੀਦਿਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਵੀ ਕਈ ਸਾਰਥਕ ਉਪਰਾਲੇ ਕੀਤੇ ਗਏ ਹਨ ਇਸ ਲਈ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ ਕੀਤਾ ਜਾਵੇ ਤੇ ਵਾਤਾਵਰਣ ਦੇ ਰਾਖੇ ਬਣਿਆ ਜਾਵੇ।

 ਇਸ ਮੌਕੇ ਐਸ.ਡੀ.ਐਮ. ਜਲਾਲਾਬਾਦ ਸ੍ਰੀ ਰਵਿੰਦਰ ਅਰੋੜਾ, ਐੱਸਡੀਐੱਮ ਫ਼ਾਜ਼ਿਲਕਾ ਸ੍ਰੀ ਨਿਕਾਸ ਖੀਚੜ, ਆਪ ਆਗੂ ਅਰੁਨ ਵਧਵਾ, ਮਨਜੋਤ ਖੇੜਾ, ਡੀ.ਐਫ.ਐਸ.ਸੀ. ਸ੍ਰੀ ਹਿਮਾਂਸ਼ੂ ਕੁਕੜ. ਜਿਲਾ ਮੰਡੀ ਅਫਸਰ ਦਵਿੰਦਰ ਸਿੰਘ, ਸਕੱਤਰ ਮਾਰਕੀਟ ਕਮੇਟੀ ਬਲਜਿੰਦਰ ਸਿੰਘ, ਜਸਵਿੰਦਰ ਸਿੰਘ ਚਹਿਲ, ਡੀਪੀਆਰਓ ਗੁਰਦੀਪ ਸਿੰਘ, ਕਰਨ ਗਿਲਹੋਤਰਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD