Thursday, 09 May 2024

 

 

ਖ਼ਾਸ ਖਬਰਾਂ ਭਾਜਪਾ ਦੇ ਉਮੀਦਵਾਰ ਸੰਧੂ ਟਾਹਲੀ ਸਾਹਿਬ 'ਤੇ ਉਦੋਕੇ ਦੇ ਗੁਰਦੁਆਰਾ ਸਾਹਿਬਾਂ 'ਚ ਮੱਥਾ ਟੇਕਿਆ ਸੰਧੂ ਸਮੁੰਦਰੀ ਨੂੰ ਨੈਤਿਕ ਫ਼ਰਜ਼ ਨਿਭਾਉਂਦਾ ਦੇਖ ਲੋਕ ਹੋਏ ਕਾਇਲ ਹੋਏ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਿਆ ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਨੂੰ ਦਿੱਤਾ ਝਟਕਾ ਬੁਲਾਰੀਆ ਨੇ ਕਿਹਾ ਕਿ ਦੱਖਣੀ ਹਲਕਾ ਹੈਟ੍ਰਿਕ ਲਈ ਹੈ ਤਿਆਰ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ

 

ਸਿਵਲ ਸਰਜਨ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਵਲੋਂ ਸਰਕਾਰੀ ਹਸਪਤਾਲਾਂ ਦੀ ਰਾਤ ਸਮੇਂ ਅਚਨਚੇਤ ਚੈਕਿੰਗ

ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ, ਮਰੀਜ਼ਾਂ ਦਾ ਹਾਲ ਜਾਣਿਆ

Mohali, Health, Civil Surgeon Mohali

Web Admin

Web Admin

5 Dariya News

ਐਸ.ਏ.ਐਸ.ਨਗਰ , 03 Nov 2022

ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੇ  ਰਾਤ ਸਮੇਂ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ’ਚ ਅਚਨਚੇਤ ਚੈਕਿੰਗ ਕੀਤੀ ਅਤੇ ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੇ ਵਿਸ਼ੇਸ਼ ਤੌਰ ’ਤੇ ਐਮਰਜੈਂਸੀ ਅਤੇ ਜੱਚਾ-ਬੱਚਾ ਵਾਰਡਾਂ ਵਿਚ ਜਾ ਕੇ ਨਿਰੀਖਣ ਕੀਤਾ ਅਤੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। 

ਜਿਥੇ-ਜਿਥੇ ਚੈਕਿੰਗ ਕੀਤੀ ਗਈ, ਉਨ੍ਹਾਂ ਹਸਪਤਾਲਾਂ ਵਿਚ ਜ਼ਿਲ੍ਹਾ ਹਸਪਤਾਲ ਮੋਹਾਲੀ, ਸਬ-ਡਵੀਜ਼ਨਲ ਹਸਪਤਾਲ ਡੇਰਾਬੱਸੀ ਅਤੇ ਖਰੜ, ਕਮਿਊਨਿਟੀ ਹੈਲਥ ਸੈਂਟਰ ਕੁਰਾਲੀ, ਬੂਥਗੜ੍ਹ, ਲਾਲੜੂ, ਢਕੋਲੀ ਅਤੇ ਬਨੂੜ ਸ਼ਾਮਲ ਸਨ।ਸਿਵਲ ਸਰਜਨ ਨੇ ਦਸਿਆ ਕਿ ਰਾਤ ਸਮੇਂ ਚੈਕਿੰਗ ਦਾ ਮੰਤਵ ਜਿਥੇ ਮਰੀਜ਼ਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੇ ਮਿਆਰ ਨੂੰ ਜਾਂਚਣਾ ਸੀ, ਉਥੇ ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ਨੂੰ ਹੋਰ ਦਰੁਸਤ ਕਰਨਾ ਸੀ। 

ਚੈਕਿੰਗ ਮੁਹਿੰਮ ਦੇਰ ਸ਼ਾਮ 8 ਵਜੇ ਤੋਂ ਰਾਤ 11 ਵਜੇ ਤਕ ਚੱਲੀ। ਸਿਵਲ ਸਰਜਨ ਨੇ ਦਸਿਆ ਕਿ ਉਨ੍ਹਾਂ ਖ਼ੁਦ ਜ਼ਿਲ੍ਹਾ ਹਸਪਤਾਲ ਮੋਹਾਲੀ ਦਾ ਦੌਰਾ ਕੀਤਾ ਅਤੇ ਵੱਖ ਵੱਖ ਵਾਰਡਾਂ ਖ਼ਾਸਕਰ ਐਮਰਜੈਂਸੀ ਵਾਰਡ ਵਿਚ ਜਾ ਕੇ ਨਿਰੀਖਣ ਕੀਤਾ। ਉਨ੍ਹਾਂ ਦਸਿਆ, ‘ਵੱਖ ਵੱਖ ਟੀਮਾਂ ਨੇ ਹਸਪਤਾਲਾਂ ਦੇ ਐਮਰਜੈਂਸੀ ਵਾਰਡ, ਲੇਬਰ ਰੂਮ, ਜੱਚਾ-ਬੱਚਾ ਵਾਰਡ, ਆਪਰੇਸ਼ਨ ਥੀਏਟਰ ਅਤੇ ਲੈਬ ਆਦਿ ਵਿਚ ਜਾ ਕੇ ਪ੍ਰਬੰਧਾਂ ਅਤੇ ਮਿਲਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਤੇ ਨਾਲ ਹੀ ਵਾਰਡਾਂ ਵਿਚ ਦਾਖ਼ਲ ਮਰੀਜ਼ਾਂ ਅਤੇ ਉਨ੍ਹਾਂ ਦੇ ਤੀਮਾਰਦਾਰਾਂ  ਨਾਲ ਗੱਲਬਾਤ ਕੀਤੀ।’ 

ਉਨ੍ਹਾਂ ਦਸਿਆ ਕਿ ਸਾਰੇ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਅਤੇ ਪ੍ਰਬੰਧ ਤਸੱਲੀਬਖ਼ਸ਼ ਮਿਲੇ। ਇਸ ਤੋਂ ਇਲਾਵਾ ਵਾਰਡਾਂ ਵਿਚ ਸਾਫ਼-ਸਫ਼ਾਈ ਵਲ ਹੋਰ ਧਿਆਨ ਦੇਣ ਦੀ ਹਦਾਇਤ ਵੀ ਕੀਤੀ ਗਈ।          

ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਹੂਲਤਾਂ ਦੇਣ ਵਿਚ ਕਿਸੇ ਕਿਸਮ ਦੀ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਰੀਜ਼ਾਂ ਨੂੰ ਸਰਕਾਰ ਦੁਆਰਾ ਦਿਤੀਆਂ ਜਾ ਰਹੀਆਂ ਸਾਰੀਆਂ ਡਾਕਟਰੀ ਸਹੂਲਤਾਂ ਦਾ ਪੂਰਾ ਲਾਭ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਤੰਦਰੁਸਤੀ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਜਾਂਚ ਦਾ ਮਕਸਦ ਹਸਪਤਾਲਾਂ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਹੈ ਜਿਸ ਲਈ ਲੋਕਾਂ ਦਾ ਸਾਥ ਵੀ ਲੋੜੀਂਦਾ ਹੈ।

ਚੈਕਿੰਗ ਮੁਹਿੰਮ ਵਿਚ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਨਿਧੀ ਕੌਸ਼ਲ, ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਰਨੀਤ ਗਰੇਵਾਲ ਤੇ ਵੱਖ-ਵੱਖ ਸੰਸਥਾਵਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਸ਼ਾਮਲ ਰਹੇ।

 

Tags: Mohali , Health , Civil Surgeon Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD