Tuesday, 14 May 2024

 

 

ਖ਼ਾਸ ਖਬਰਾਂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ

 

73 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਤਿੰਨ ਵੱਡੇ ਨਸ਼ਾ ਤਸਕਰ ਗੁਰਦਾਸਪੁਰ ਤੋਂ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

Crime News Punjab, Punjab Police, Police, Crime News, Gurdaspur Police, Gurdaspur

Web Admin

Web Admin

5 Dariya News

ਗੁਰਦਾਸਪੁਰ , 03 Nov 2022

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਨੂੰ ਉਸ ਸਮੇਂ ਅਹਿਮ ਸਫਲਤਾ ਮਿਲੀ ਜਦੋਂ ਪੰਜਾਬ ਪੁਲਿਸ ਨੇ ਨ੍ਹਾਵਾ ਸ਼ੇਵਾ ਪੋਰਟ ਮੁੰਬਈ ਤੋਂ 72.5 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਤਿੰਨ ਵੱਡੇ ਨਸ਼ਾ ਤਸਕਰਾਂ ਨੂੰ ਗੁਰਦਾਸਪੁਰ ਤੋਂ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਪੰਜਾਬ ਪੁਲਿਸ ਅਤੇ ਏ.ਟੀ.ਐਸ. ਮੁੰਬਈ ਦੀਆਂ ਟੀਮਾਂ ਵੱਲੋਂ ਸਾਂਝੇ ਆਪਰੇਸ਼ਨ ਦੌਰਾਨ ਜੁਲਾਈ 2022 ਵਿੱਚ ਟਾਈਲਾਂ ਵਾਲੇ ਕੰਟੇਨਰ ਦੇ ਦਰਵਾਜ਼ੇ ਦੇ ਬਾਰਡਰ ਵਿੱਚ ਛੁਪਾ ਕੇ ਰੱਖਿਆ ਇਹ ਨਸ਼ਾ ਬਰਾਮਦ ਕੀਤਾ ਗਿਆ ਸੀ। ਇਹ ਕੰਟੇਨਰ ਦਿੱਲੀ ਦੇ ਇੱਕ ਦਰਾਮਦਕਾਰ ਵੱਲੋਂ ਮੰਗਵਾਇਆ ਗਿਆ ਸੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਪੰਡੋਰੀ ਦੇ ਵਾਸੀ ਗੁਰਵਿੰਦਰ ਸਿੰਘ ਉਰਫ਼ ਮਹਿਕ (27), ਤਰਨਤਾਰਨ ਦੇ ਪਿੰਡ ਭਿੱਖੀਵਿੰਡ ਦੇ ਵਾਸੀ ਗੁਰਸੇਵਕ ਸਿੰਘ ਉਰਫ਼ ਸੇਵਕ (25) ਅਤੇ ਅੰਮ੍ਰਿਤਸਰ ਦੇ ਪਿੰਡ ਮਾਹਵਾ ਦੇ ਵਾਸੀ ਮਨਜੀਤ ਸਿੰਘ ਉਰਫ਼ ਸੋਨੀ (34) ਵਜੋਂ ਹੋਈ ਹੈ। ਗ੍ਰਿਫਤਾਰ ਕੀਤੇ ਗਏ ਤਿੰਨੋਂ ਵਿਅਕਤੀ ਪੰਜਾਬ ਵਿੱਚ ਸਰਹੱਦ ਪਾਰੋਂ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਮਿਲਣ ਉਪਰੰਤ ਗੁਰਦਾਸਪੁਰ ਪੁਲਿਸ ਨੇ ਬੁੱਧਵਾਰ ਸ਼ਾਮ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਗੁਰਦਾਸਪੁਰ ਦੇ ਧਾਰੀਵਾਲ ਖੇਤਰ ਵਿੱਚ ਅੰਮ੍ਰਿਤਸਰ-ਜੰਮੂ ਹਾਈਵੇਅ 'ਤੇ ਇੱਕ ਐਸਯੂਵੀ ਮਹਿੰਦਰਾ ਥਾਰ (ਪੀਬੀ 46 ਏਐਚ 0003) ਨੂੰ ਰੋਕ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੇ ਗੱਡੀ ਦੀ ਤਲਾਸ਼ੀ ਦੌਰਾਨ ਇੱਕ ਰਿਵਾਲਵਰ ਸਮੇਤ 9 ਐਮਐਮ ਦੇ 6 ਜਿੰਦਾ ਕਾਰਤੂਸ ਅਤੇ .32 ਬੋਰ ਦੇ 6 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਇਸ ਤੋਂ ਪਹਿਲਾਂ ਮੁੰਬਈ ਏਟੀਐਸ ਨੇ ਖੇਪ ਮੰਗਵਾਉਣ ਵਾਲੇ ਮੁਲਜ਼ਮ ਹਰਸਿਮਰਨ ਸੇਠੀ ਅਤੇ ਉਸ ਦੇ ਸਹਾਇਕ ਮਹਿੰਦਰ ਸਿੰਘ ਰਾਠੌਰ, ਜੋ ਕਲੀਅਰਿੰਗ ਏਜੰਟ ਵਜੋਂ ਕੰਮ ਕਰ ਰਿਹਾ ਸੀ, ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਸੀ।ਡੀਜੀਪੀ ਨੇ ਕਿਹਾ ਕਿ ਜਾਂਚ ਦੌਰਾਨ, ਮੁੰਬਈ ਏਟੀਐਸ ਨੇ ਇਨ੍ਹਾਂ ਤਿੰਨੋਂ ਗ੍ਰਿਫਤਾਰ ਵਿਅਕਤੀਆਂ ਗੁਰਵਿੰਦਰ ਸਿੰਘ, ਗੁਰਸੇਵਕ ਸਿੰਘ ਅਤੇ ਮਨਜੀਤ ਸਿੰਘ ਨੂੰ ਨਾਮਜ਼ਦ ਕੀਤਾ, ਜੋ ਕਿ ਕੰਟੇਨਰ ਦੇ ਪ੍ਰਾਪਤਕਰਤਾ ਸਨ ਅਤੇ ਉਹ ਇਸ ਸਬੰਧ ਵਿੱਚ ਦਿੱਲੀ ਵੀ ਗਏ ਸਨ।

ਐਸਐਸਪੀ ਗੁਰਦਾਸਪੁਰ ਦੀਪਕ ਹਿਲੋਰੀ ਨੇ ਦੱਸਿਆ ਕਿ ਮੁਲਜ਼ਮ ਗੁਰਵਿੰਦਰ ਸਿੰਘ ਅਤੇ ਮਨਜੀਤ ਸਿੰਘ ਇਰਾਦਾ ਕਤਲ ਦੀ ਕੋਸ਼ਿਸ਼ ਦੇ ਕੇਸ ਵਿੱਚ ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ ਵੀ ਲੋੜੀਂਦੇ ਹਨ, ਜਿਸ ਵਿੱਚ ਉਨ੍ਹਾਂ ਨੇ ਅਕਤੂਬਰ 2020 ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲੀਸ ਪਾਰਟੀ ’ਤੇ ਗੋਲੀਬਾਰੀ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਭਾਰਤੀ ਦੰਡਾਵਲੀ ਨਿਯਮ (ਆਈਪੀਸੀ) ਦੀਆਂ ਧਾਰਾਵਾਂ 307, 353, 186 ਅਤੇ 34 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਅੰਮ੍ਰਿਤਸਰ ਦੇ ਥਾਣਾ ਲੋਪੋਕੇ ਵਿਖੇ ਇਸ ਸਬੰਧੀ ਪਹਿਲਾਂ ਹੀ ਕੇਸ ਦਰਜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹੋਰ ਸੂਬਿਆਂ ਵਿੱਚ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਦੱਸਣਯੋਗ ਹੈ ਕਿ ਧਾਰਾ 25/27/54/59 ਤਹਿਤ ਐਫ.ਆਈ.ਆਰ. ਨੰ. 149 ਮਿਤੀ 2/11/2022 ਨੂੰ ਥਾਣਾ ਧਾਰੀਵਾਲ ਗੁਰਦਾਸਪੁਰ ਵਿਖੇ ਤਾਜ਼ਾ ਮਾਮਲਾ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Gurdaspur Police , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD