Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰੋ, ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ-ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਅਪੀਲ

ਮੁੱਖ ਮੰਤਰੀ ਵੱਲੋਂ ਸਮਰਾਲਾ ਦੇ ਤਹਿਸੀਲ ਦਫ਼ਤਰ ਤੇ ਸੁਵਿਧਾ ਕੇਂਦਰ ਦਾ ਅਚਨਚੇਤੀ ਦੌਰਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Samrala

Web Admin

Web Admin

5 Dariya News

ਸਮਰਾਲਾ (ਲੁਧਿਆਣਾ) , 03 Nov 2022

Last updated on: Nov 03, 2022, 00:00 IST

ਸੂਬੇ ਨੂੰ ਭ੍ਰਿਸ਼ਟਚਾਰ ਤੋਂ ਮੁਕੰਮਲ ਤੌਰ ਉਤੇ ਮੁਕਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਕੰਮ ਕਰਵਾਉਣ ਬਦਲੇ ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਭ੍ਰਿਸ਼ਟ ਅਨਸਰਾਂ ਦੇ ਖਿਲਾਫ਼ ਸਰਕਾਰ ਸਖਤ ਤੋਂ ਸਖ਼ਤ ਕਾਰਵਾਈ ਕਰੇਗੀ।

ਅੱਜ ਇੱਥੇ ਤਹਿਸੀਲ ਦਫ਼ਤਰ ਅਤੇ ਸੁਵਿਧਾ ਕੇਂਦਰ ਦਾ ਅਚਨਚੇਤੀ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਲੈਣ ਦੀ ਸ਼ਿਕਾਇਤ ਸਾਹਮਣੇ ਆਉਂਦੀ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਨੇ ਰਿਸ਼ਵਤ ਮੰਗਣ ਵਾਲਿਆਂ ਦੀ ਸ਼ਿਕਾਇਤ ਕਰਨ ਲਈ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵੀ ਸਥਾਪਤ ਕੀਤੀ ਹੈ ਅਤੇ ਹੁਣ ਤੱਕ ਇਸ ਉਪਰ ਹਾਸਲ ਹੋਈਆਂ ਸ਼ਿਕਾਇਤਾਂ ਦੇ ਆਧਾਰ ਉਤੇ ਭ੍ਰਿਸ਼ਟਾਚਾਰੀਆਂ ਖਿਲਾਫ਼ ਕਾਰਵਾਈ ਕੀਤੀ ਵੀ ਜਾ ਚੁੱਕੀ ਹੈ।ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੀ ਮੌਜੂਦ ਸਨ।

ਮੁੱਖ ਮੰਤਰੀ ਨੇ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ, “ਮੈਂ ਤੁਹਾਨੂੰ ਅਪੀਲ ਕਰਦਾਂ ਹਾਂ ਕਿ ਜੇਕਰ ਕੋਈ ਵੀ ਤੁਹਾਡੇ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਤੁਰੰਤ ਸਾਨੂੰ ਦੱਸੋ। ਅਜਿਹੇ ਰਿਸ਼ਵਤਖੋਰਾਂ ਦੇ ਖਿਲਾਫ਼ ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ ਹੈ। ਤੁਹਾਡੇ ਸਹਿਯੋਗ ਨਾਲ ਹੀ ਸ਼ਾਸਨ ਨੂੰ ਭ੍ਰਿਸ਼ਟਾਚਾਰ ਤੋਂ ਮੁਕੰਮਲ ਤੌਰ ਉਤੇ ਮੁਕਤ ਕਰਨਾ ਯਕੀਨੀ ਬਣਾਇਆ ਜਾਵੇਗਾ। ”

ਵੱਖ-ਵੱਖ ਵਿਭਾਗਾਂ ਦੀ ਕਾਰਜਪ੍ਰਣਾਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਾਰੇ ਵਿਭਾਗਾਂ ਦੀ ਸਥਿਤੀ ਵਿਚ ਸੁਧਾਰ ਲਿਆਉਣ ਲਈ ਵੱਡੇ ਪੱਧਰ ਉਤੇ ਯਤਨ ਕਰ ਰਹੀ ਹੈ ਤਾਂ ਕਿ ਲੋਕਾਂ ਨੂੰ ਪ੍ਰਸ਼ਾਸਿਨਕ ਸੇਵਾਵਾਂ ਹਾਸਲ ਕਰਨ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ 70 ਸਾਲਾਂ ਦੀ ਉਲਝੀ ਹੋਈ ਤਾਣੀ ਨੂੰ ਠੀਕ ਕੀਤਾ ਜਾ ਰਿਹਾ ਹੈ ਜਿਸ ਕਰਕੇ ਕੁਝ ਸਮੇਂ ਬਾਅਦ ਵੱਡੇ ਸੁਧਾਰ ਦੇਖਣ ਨੂੰ ਮਿਲਣਗੇ।

ਗੈਰ-ਕਾਨੂੰਨੀ ਕਾਲੋਨੀਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਪਰਿਵਾਰ ਨੂੰ ਬੇਘਰ ਨਹੀਂ ਕਰਾਂਗੇ ਅਤੇ ਸਰਕਾਰ ਇਨ੍ਹਾਂ ਕਾਲੋਨਾਈਜ਼ਰਾਂ ਨਾਲ ਗੱਲਬਾਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਆਪਹੁਦਰੀਆਂ ਦਾ ਅਸਰ ਇਨ੍ਹਾਂ ਲੋਕਾਂ ਉਤੇ ਨਹੀਂ ਪੈਣ ਦੇਵਾਂਗੇ।

ਝੋਨੇ ਦੀ ਚੱਲ ਰਹੀ ਖਰੀਦ ਉਤੇ ਤਸੱਲੀ ਜ਼ਾਹਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਫਸਲ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਇਸ ਵਾਰ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ ਅਤੇ ਪਹਿਲੀ ਵਾਰ ਹੋਇਆ ਕਿ ਕੁਝ ਘੰਟਿਆਂ ਦੇ ਅੰਦਰ ਹੀ ਕਿਸਾਨਾਂ ਦੇ ਖਾਤਿਆਂ ਵਿਚ ਅਦਾਇਗੀ ਹੋ ਰਹੀ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਵਾਰ ਉੱਤਰ ਪ੍ਰਦੇਸ਼, ਰਾਜਸਥਾਨ ਤੇ ਹਰਿਆਣਾ ਵਰਗੇ ਸੂਬਿਆਂ ਤੋਂ ਝੋਨੇ ਦਾ ਇਕ ਦਾਣਾ ਵੀ ਪੰਜਾਬ ਵਿਚ ਆਉਣ ਨਹੀਂ  ਦਿੱਤਾ ਜਿਸ ਕਰਕੇ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਇੱਥੋਂ ਤੱਕ ਕਿ ਐਕਟ ਵਿਚ ਲੋੜੀਂਦੀ ਵਿਵਸਥਾ ਕਰਕੇ ਝੋਨੇ ਦੀ ਢੋਆ-ਢੁਆਈ ਲਈ ਟਰੈਕਟਰ-ਟਰਾਲੀਆਂ ਨੂੰ  ਵੀ ਵਰਤਣ ਦੀ ਇਜਾਜ਼ਤ ਦਿੱਤੀ ਗਈ ਹੈ।

ਪਰਾਲੀ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ’ਤੇ ਸਖ਼ਤ ਸ਼ਬਦਾਂ ਵਿਚ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਦਾ ਮੁੱਦਾ ਇਕੱਲੇ ਪੰਜਾਬ ਦਾ ਨਹੀਂ ਸਗੋਂ ਉੱਤਰੀ ਭਾਰਤ ਦਾ ਮਸਲਾ ਹੈ ਪਰ ਕੇਂਦਰ ਸਰਕਾਰ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਨੂੰ ਕਸੂਰਵਾਰ ਠਹਿਰਾ ਕੇ ਘਟੀਆ ਪੱਧਰ ਦੀ ਸਿਆਸਤ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪਰਾਲੀ ਸਾੜਨ ਦਾ ਹੱਲ ਕੱਢਣ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇ ਸਨ ਪਰ ਇਨ੍ਹਾਂ ਪ੍ਰਸਤਾਵਾਂ ਉਤੇ ਬਿਨਾਂ ਕੋਈ ਵਿਚਾਰ ਕੀਤੇ ਰੱਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਏ.ਸੀ. ਕਮਰਿਆਂ ਵਿਚ ਬੈਠੇ ਹੋਏ ਲੋਕਾਂ ਨੂੰ ਜ਼ਮੀਨੀ ਹਕੀਕਤਾਂ ਦੀ ਸਮਝ ਨਹੀਂ ਜਿਸ ਕਰਕੇ ਇਹ ਮਸਲਾ ਹੱਲ ਕਰਨ ਲਈ ਸੁਹਿਰਦ ਯਤਨ ਨਹੀਂ ਕੀਤੇ ਜਾ ਰਹੇ। 

ਮੁੱਖ ਮੰਤਰੀ ਨੇ ਕਿਹਾ ਕਿ ਹਵਾ ਦੇ ਗੁਣਵੱਤਾ ਸੂਚਕ ਅੰਕ ਵਿਚ ਵੱਧ ਪ੍ਰਦੂਸ਼ਣ ਵਾਲੇ ਸ਼ਹਿਰਾਂ ਵਿਚ ਹਰਿਆਣਾ ਦੇ ਫਰੀਦਾਬਾਦ ਤੇ ਚਰਖੀ ਦਾਦਰੀ ਦਾ ਨਾਮ ਵੀ ਆਉਂਦਾ ਹੈ ਪਰ ਕਸੂਰਵਾਰ ਸਿਰਫ਼ ਪੰਜਾਬ ਨੂੰ ਠਹਿਰਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਸਾਂਝੇ ਮਸਲੇ ਨੂੰ ਸਾਂਝੀ ਜ਼ਿੰਮੇਵਾਰੀ ਨਾਲ ਹੀ ਸੁਲਝਾਇਆ ਜਾ ਸਕਦਾ ਹੈ, ਕਿਸੇ ਇਕ ਸੂਬੇ ਨੂੰ ਜ਼ਿੰਮੇਵਾਰ ਦੱਸ ਕੇ ਮਸਲੇ ਦਾ ਹੱਲ ਨਹੀ ਹੋਣਾ।

ਇਸ ਦੌਰਾਨ ਭਗਵੰਤ ਮਾਨ ਨੇ ਤਹਿਸੀਲ ਦਫ਼ਤਰ ਅਤੇ ਸੁਵਿਧਾ ਸੈਂਟਰ ਦਾ ਦੌਰਾ ਕਰਕੇ ਮੁਲਾਜ਼ਮਾਂ ਅਤੇ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਮੀਨ ਦੀ ਤਕਸੀਮ ਆਦਿ ਬਾਰੇ ਨਿਰਪੱਖ ਢੰਗ ਨਾਲ ਫੈਸਲਾ ਲਿਆ ਜਾਵੇ ਤਾਂ ਕਿ ਸਾਰੀਆਂ ਧਿਰਾਂ ਲਈ ਇਨਸਾਫ ਯਕੀਨੀ ਬਣਾਇਆ ਜਾ ਸਕੇ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Samrala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD