Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ : ਇੰਡੀਅਨ ਆਇਲ ਮੁੰਬਈ ਅਤੇ ਭਾਰਤੀ ਰੇਲਵੇ ਫਾਇਨਲ ਵਿੱਚ

Sports News, 39th Indian Oil Servo Surjit Hockey Tournament, Hockey, Olympian Surjit Hockey Stadium, Punjab National Bank, Punjab & Sind Bank

5 Dariya News

5 Dariya News

5 Dariya News

ਜਲੰਧਰ , 03 Nov 2022

Last updated on: Nov 03, 2022, 00:00 IST

ਅੰਤਰਰਾਸ਼ਟਰੀ ਖਿਡਾਰੀ ਤਲਵਿੰਦਰ ਸਿੰਘ ਦੀ ਹੈਟ੍ਰਿਕ ਅਤੇ ਅੰਤਰਰਾਸ਼ਟਰੀ ਖਿਡਾਰੀ ਗੁਰਜਿੰਦਰ ਸਿੰਘ ਦੇ ਦੋ ਗੋਲਾਂ ਦੀ ਬਦੋਲਤ ਇੰਡੀਅਨ ਆਇਲ ਮੁੰਬਈ ਨੇ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੂੰ 5-0 ਦੇ ਫਰਕ ਨਾਲ ਹਰਾ ਕੇ 12ਵੀਂ ਵਾਰ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਇਨਲ ਵਿਚ ਪ੍ਰਵੇਸ਼ ਕਰ ਲਿਆ। 

ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਟੂਰਨਾਮੈਂਟ ਦੇ ਅੱਠਵੇਂ ਦਿਨ ਸੈਮੀਫਾਇਨਲ ਮੁਕਾਬਲੇ ਖੇਡੇ ਗਏ। ਦੂਜੇ ਸੈਮੀਫਾਇਨਲ ਵਿੱਚ ਭਾਰਤੀ ਰੇਲਵੇ ਨੇ ਪੰਜਾਬ ਐਂਡ ਸਿੰਧ ਬੈਂਕ ਨੂੰ 2-1 ਦੇ ਫਰਕ ਨਾਲ ਹਰਾ ਕੇ ਫਾਇਨਲ ਵਿਚ ਸਥਾਨ ਬਣਾਇਆ।  ਫਾਇਨਲ ਮੈਚ ਇੰਡੀਅਨ ਆਇਲ ਮੁੰਬਈ ਅਤੇ ਭਾਰਤੀ ਰੇਲਵੇ ਦੇ ਦਰਮਿਆਨ 4 ਨਵੰਬਰ ਨੂੰ ਸ਼ਾਮ 6-30 ਵਜੇ ਖੇਡਿਆ ਜਾਵੇਗਾ। ਫਾਇਨਲ ਮੈਚ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦਰਸ਼ਕਾਂ ਦਾ ਮਨੋਰੰਜਨ ਕਰਨਗੇ। 

ਜਦਕਿ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕਰਨਗੇ। ਜੇਤੂ ਟੀਮ ਨੂੰ 5 ਲੱਖ ਰੁਪਏ ਨਕਦ ਅਤੇ ਉਪ ਜੇਤੂ ਨੂੰ 2.50 ਲੱਖ ਰੁਪਏ ਨਕਦ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ।ਪਹਿਲੇ ਸੈਮੀਫਾਇਨਲ ਵਿੱਚ ਸਾਬਕਾ ਜੇਤੂ ਇੰਡੀਅਨ ਆਇਲ ਮੁੰਬਈ ਅਤੇ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੇ ਬੇਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ।

ਇੰਡੀਅਨ ਆਇਲ ਮੁੰਬਈ ਦੇ ਅੰਤਰਰਾਸ਼ਟਰੀ ਖਿਡਾਰੀ ਗੁਰਜਿੰਦਰ ਸਿੰਘ ਨੇ ਖੇਡ ਦੇ 13ਵੇਂ ਮਿੰਟ ਵਿੱਚ ਦੂਜੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਸਕੋਰ 1-0 ਕੀਤਾ। ਇਸ ਤੋਂ ਬਾਅਦ ਪੰਜਾਬ ਨੈਸ਼ਨਲ ਬੈਂਕ ਨੇ ਲਗਾਤਾਰ ਦੋ ਪੈਨਲਟੀ ਕਾਰਨਰ ਗਵਾਏ। ਅੱਧੇ ਸਮੇਂ ਤੱਕ ਇੰਡੀਅਨ ਆਇਲ ਮੁੰਬਈ 1-0 ਨਾਲ ਅੱਗੇ ਸੀ। 

ਅੱਧੇ ਸਮੇਂ ਤੋਂ ਬਾਅਦ 35ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਗੁਰਜਿੰਦਰ ਸਿੰਘ ਨੇ ਇਕ ਹੋਰ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਸਕੋਰ 2-0 ਕੀਤਾ। ਖੇਡ ਦੇ 50ਵੇਂ ਮਿੰਟ ਵਿਚ ਇੰਡੀਅਨ ਆਇਲ ਦੇ ਤਲਵਿੰਦਰ ਸਿੰਘ ਨੇ ਉਲੰਪੀਅਨ ਸਿਮਰਨਜੀਤ ਸਿੰਘ ਦੇ ਪਾਸ ਤੇ ਗੋਲ ਕਰਕੇ ਸਕੋਰ 3-0 ਕੀਤਾ। ਖੇਡ ਦੇ 55ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਤਲਵਿੰਦਰ ਸਿੰਘ ਨੇ ਇਕ ਹੋਰ ਗੋਲ ਕਰਕੇ ਸਕੋਰ 4-0 ਕੀਤਾ। 

ਖੇਡ ਦੇ 57ਵੇਂ ਮਿੰਟ ਵਿੱਚ ਤਲਵਿੰਦਰ ਸਿੰਘ ਨੇ ਇਕ ਹੋਰ ਗੋਲ ਕਰਕੇ ਸਕੋਰ 5-0 ਕਰਦੇ ਹੋਏ ਆਪਣੀ ਹੈਟ੍ਰਿਕ ਪੂਰੀ ਕੀਤੀ।ਦੂਜਾ ਸੈਮੀਫਾਇਨਲ ਪਿਛਲੇ ਸਾਲ ਦੀ ਜੇਤੂ ਭਾਰਤੀ ਰੇਲਵੇ ਅਤੇ ਸਾਬਕਾ ਜੇਤੂ ਪੰਜਾਬ ਐਂਡ ਸਿੰਧ ਬੈਂਕ ਦਰਮਿਆਨ ਖੇਡਿਆ ਗਿਆ। ਖੇਡ ਦੇ ਤੀਜੇ ਮਿੰਟ ਵਿੱਚ ਰੇਲਵੇ ਦੇ ਮੁਕਲ ਸ਼ਰਮਾ ਨੇ ਮੈਦਾਨੀ ਗੋਲ ਕੀਤਾ। 

ਖੇਡ ਦੇ 8ਵੇਂ ਮਿੰਟ ਵਿੱਚ ਰੇਲਵੇ ਦੇ ਜੋਗਿੰਦਰ ਸਿੰਘ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਸਕੋਰ 2-0 ਕੀਤਾ।ਅੱਧੇ ਸਮੇਂ ਤੱਕ ਭਾਰਤੀ ਰੇਲਵੇ 2-0 ਨਾਲ ਅੱਗੇ ਸੀ। ਖੇਡ ਦੇ 49ਵੇਂ ਮਿੰਟ ਵਿੱਚ ਬੈਂਕ ਨੂੰ ਪੈਨਲਟੀ ਸਟਰੋਕ ਮਿਿਲਆ ਤਾਂ ਉਨ੍ਹਾਂ ਦੇ ਸੰਤਾ ਸਿੰਘ ਨੇ ਗੋਲ ਕਰਕੇ ਸਕੋਰ 1-2 ਕੀਤਾ।ਅਮਤ ਸਮੇਂ ਤੱਕ ਸਕੋਰ 2-1 ਰਹਿਣ ਕਰਕੇ ਭਾਰਤੀ ਰੇਲਵੇ 2-1 ਨਾਲ ਜੇਤੂ ਰਹੀ ਅਤੇ ਫਾਇਨਲ ਵਿੱਚ ਸਥਾਨ ਬਣਾਇਆ।  

ਅੱਜ ਦੇ ਮੈਚਾਂ ਦੇ ਮੁੱਖ ਮਹਿਮਾਨ ਜਸਬੀਰ ਸਿੰਘ ਰਾਜਾ (ਵਿਧਾਇਕ ਟਾਂਡਾ), ਉਲੰਪੀਅਨ ਅਜੀਤਪਾਲ ਸਿੰਘ (ਕਪਤਾਨ 1975 ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ) ਅਤੇ ਉਲੰਪੀਅਨ ਰਜਿੰਦਰ ਸਿੰਘ (ਸੀਨੀਅਰ), ਬਾਬਾ ਤਰਮਿੰਦਰ ਸਿੰਘ ਕਾਹਨਾ ਢੇਸੀਆਂ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ। ਇਸ ਮੌਕੇ ਤੇ ਸੁਰਿੰਦਰ ਸਿੰਘ ਭਾਪਾ, ਗੁਰਵਿੰਦਰ ਸਿੰਘ ਗੁਲੂ, ਉਲੰਪੀਅਨ ਹਰਪ੍ਰੀਤ ਸਿੰਘ ਮੰਡੇਰ ਸਕੱਤਰ ਹਾਕੀ ਪੰਜਾਬ, ਇਕਬਾਲ ਸਿੰਘ ਸੰਧੂ, ਰਣਬੀਰ ਸਿੰਘ ਰਾਣਾ ਟੁੱਟ, ਲਖਵਿੰਦਰ ਪਾਲ ਸਿੰਘ ਖਹਿਰਾ, ਐਲ ਆਰ ਨਈਅਰ, ਤਰਲੋਕ ਸਿੰਘ ਭੁੱਲਰ (ਕੈਨੇਡਾ), ਬਲਜੀਤ ਰੰਧਾਵਾ, ਰਾਜਨ ਬੇਰੀ ਇੰਡੀਅਨ ਆਇਲ, ਅਮੋਲਕ ਸਿੰਘ ਗਾਖਲ, ਰਮਣੀਕ ਸਿੰਘ ਰੰਧਾਵਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

4 ਨਵੰਬਰ (ਫਾਇਨਲ ਮੈਚ)

ਇੰਡੀਅਨ ਆਇਲ ਮੁੰਬਈ ਬਨਾਮ ਭਾਰਤੀ ਰੇਲਵੇ----6-30 ਵਜੇ

 

Tags: Sports News , 39th Indian Oil Servo Surjit Hockey Tournament , Hockey , Olympian Surjit Hockey Stadium , Punjab National Bank , Punjab & Sind Bank

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD