Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡੇਂਗੂ ਅਤੇ ਮਲੇਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਬਹੁਤ ਜ਼ਰੂਰੀ : ਅੰਮ੍ਰਿਤ ਸਿੰਘ

ਫਿਰੋਜਪੁਰ ਵਾਸੀਆ ਨੂੰ ਡੇਂਗੂ, ਮਲੇਰੀਆ ਅਤੇ ਵੈਕਟਰ ਬੋਰਨ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ

DC Ferozepur, Deputy Commissioner Ferozepur, Ferozepur, Amrit Singh

Web Admin

Web Admin

5 Dariya News

ਫਿਰੋਜ਼ਪੁਰ , 04 Nov 2022

Last updated on: Nov 04, 2022, 00:00 IST

ਡੇਂਗੂ, ਮਲੇਰੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਓ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸਨਰ ਮੈਡਮ ਅੰਮ੍ਰਿਤ ਸਿੰਘ ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਸਿਵਲ ਸਰਜਨ ਡਾ. ਰਾਜਿੰਦਰ ਪਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਡੇਂਗੂ ਅਤੇ ਮਲੇਰੀਆ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਮਲੇਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਬਹੁਤ ਜ਼ਰੂਰੀ ਹਨ।  ਉਨ੍ਹਾਂ ਵੱਖ-ਵੱਖ ਵਿਭਾਗਾ ਤੋਂ ਆਏ ਮੁਖੀਆਂ ਨੂੰ ਮਲੇਰੀਆ, ਡੇਂਗੂ  ਅਤੇ ਚਿਕਨਗੁਨਿਆ ਬੁਖਾਰ ਦੀ ਰੋਕਥਾਮ ਅਤੇ ਬਚਾਓ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੇ ਹੁਕਮ ਜਾਰੀ ਕੀਤੇ ਗਏ। 

ਉਨ੍ਹਾਂ ਕਾਰਜ ਸਾਧਕ ਅਫਸਰ ਮਿਊਂਸੀਪਲ ਕਮੇਟੀ ਨੂੰ ਹਦਾਇਤ ਕੀਤੀ ਕਿ ਇਕ ਸ਼ਡਿਊਲ ਬਣਾ ਕੇ ਸਹਿਰ ਦੇ ਹਰ ਏਰੀਆ ਵਿੱਚ ਫੋਗਿੰਗ ਕਰਵਾਈ ਜਾਵੇ ਅਤੇ ਫੋਗਿੰਗ ਤੋ ਪਹਿਲਾ ਲੋਕਾਂ ਨੂੰ ਇਸ ਸਬੰਧ ਵਿੱਚ ਜਾਣਕਾਰੀ ਦਿੱਤੀ ਜਾਵੇ।ਡਿਪਟੀ ਕਮਿਸ਼ਨਰ ਨੇ ਪੰਜਾਬ ਮਿਊਂਸੀਪਲ ਐਕਟ 1911 ਦੀ ਧਾਰਾ 211, 219 ਦਾ ਸ਼ਖਤੀ ਨਾਲ ਪਾਲਣ ਕਰਨ ਦੇ ਆਦੇਸ਼ ਵੀ ਦਿੱਤੇ। 

ਉਨ੍ਹਾਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਦਫਤਰ ਅਧੀਨ ਹਰ ਸੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਇਆ ਜਾਵੇ ਅਤੇ ਇਸ ਦੌਰਾਨ ਦਫਤਰ ਵਿੱਚ ਲੱਗੇ ਕੂਲਰਾਂ ਨੂੰ ਚੰਗੀ ਤਰ੍ਹਾਂ ਸਾਫ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਫਤਰੀ ਅਧਿਕਾਰੀ ਅਤੇ ਲੋਕਾਂ ਵੱਲੋਂ ਆਪਣੇ ਦਫਤਰਾਂ ਅਤੇ ਘਰਾਂ ਦੇ ਅੰਦਰ ਅਤੇ ਛੱਤਾਂ ਉੱਪਰ ਪਏ ਫਾਲਤੂ ਸਮਾਨ ਦਾ ਨਿਪਟਾਰਾ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਵਿੱਚ ਬਾਰਿਸ਼ ਦਾ ਪਾਣੀ ਇੱਕਠਾ ਨਾ ਹੋ ਸਕੇ। 

ਉਨ੍ਹਾਂ ਕਿਹਾ ਕਿ ਕੂਲਰਾਂ, ਪਾਣੀ ਦੀਆਂ ਟੈਂਕੀਆ, ਹੋਦੀਆ, ਫਰਿਜਾਂ ਪਿੱਛੇ ਲੱਗੀ ਫਾਲਤੂ ਪਾਣੀ ਦੀ ਟ੍ਰੇਆਂ ਨੂੰ ਹਫਤੇ ਵਿੱਚ 1 ਦਿਨ ਸਾਫ ਕੀਤਾ ਜਾਵੇ। ਜੇਕਰ ਕਿਸੇ ਘਰ ਜਾਂ ਦਫਤਰ ਵਿੱਚ ਇੱਕਠੇ ਹੋਏ ਪਾਣੀ ਵਿੱਚ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਉਸ ਘਰ ਜਾਂ ਦਫਤਰ ਦੇ ਮੁੱਖੀ ਦਾ ਪੰਜਾਬ ਮਿਊਂਸੀਪਲ ਐਕਟ ਤਹਿਤ ਚਾਲਾਨ ਕੀਤਾ ਜਾ ਸਕਦਾ ਹੈ।

ਸਿਵਲ ਸਰਜਨ ਡਾ. ਰਾਜਿੰਦਰ ਪਾਲ ਅਤੇ ਜਿਲ੍ਹਾ ਐਪੀਡੀਮਾਲੋਜਿਸਟ ਡਾ. ਯੁਵਰਾਜ ਨਾਰੰਗ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਡੇਂਗੂ ਮਲੇਰੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਓ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਸਾਲ 2021 ਵਿੱਚ ਡੇਂਗੂ ਦੇ 250 ਪੋਜੇਟਿਵ ਕੇਸ ਆਏ ਸੀ ਅਤੇ ਸਾਲ 2022 ਵਿੱਚ ਹੁਣ ਤੱਕ ਡੇਂਗੂ ਦੇ 182 ਕੇਸ ਪੋਜੇਟਿਵ ਆ ਚੁੱਕੇ ਹਨ। 

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਮਰੀਜ਼ ਨੂੰ ਮਲੇਰੀਆ, ਡੇਂਗੂ  ਅਤੇ ਚਿਕਨਗੁਨਿਆ ਬੁਖਾਰ ਦੇ ਲੱਛਣ ਹੁੰਦੇ ਤਾਂ ਉਹ ਤੁਰੰਤ ਆਪਣਾ ਟੈਸਟ ਅਤੇ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਮੁਫਤ ਕਰਵਾ ਸਕਦਾ ਹੈ। ਇਸ ਮੌਕੇ ਸਮੂਹ ਸੀਨੀਅਰ ਮੈਡੀਕਲ ਅਫਸਰ, ਕਾਰਜ ਸਾਧਕ ਅਫਸਰ, ਨਗਰ ਕੋਂਸਲ, ਪ੍ਰਧਾਨ ਆਈ.ਐਮ.ਏ ਸਮੇਤ ਵੱਖ-ਵੱਖ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Amrit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD