Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਨੇ ਕੱਢੀ ਪੰਜਾਬੀ ਚੇਤਨਾ ਰੈਲੀ

ਆਪਣੀ ਮਾਂ ਬੋਲੀ ਪੰਜਾਬੀ ਦੀ ਪ੍ਰਫੁਲਤਾ ਲਈ ਹਰੇਕ ਪੰਜਾਬੀ ਯੋਗਦਾਨ ਪਾਵੇ : ਗੁਰਪ੍ਰੀਤ ਸਿੰਘ ਥਿੰਦ

Punjab Admin, Patiala, Gurpreet Singh Thind

Web Admin

Web Admin

5 Dariya News

ਪਟਿਆਲਾ , 04 Nov 2022

Last updated on: Nov 04, 2022, 00:00 IST

ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨੇ ਪੰਜਾਬੀ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੀ ਮਾਂ ਬੋਲੀ ਪੰਜਾਬੀ ਦੀ ਪ੍ਰਫੁਲਤਾ ਲਈ ਆਪਣਾ ਯੋਗਦਾਨ ਪਾਉਣ। ਗੁਰਪ੍ਰੀਤ ਸਿੰਘ ਥਿੰਦ, ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਹ ਦੌਰਾਨ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੱਢੀ ਗਈ ਪੰਜਾਬੀ ਚੇਤਨ ਰੈਲੀ ਵਿੱਚ ਸ਼ਮੂਲੀਅਤ ਕਰਕੇ ਇਸ ਦੀ ਸ਼ੁਰੂਆਤ ਕਰਵਾ ਰਹੇ ਸਨ। 

ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਭਾਸ਼ਾ ਅਫ਼ਸਰ ਚੰਦਨਦੀਪ ਕੌਰ ਤੇ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਵੀ ਮੌਜੂਦ ਸਨ।ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬੀ ਚੇਤਨਾ ਰੈਲੀ ਦੀ ਸ਼ੁਰੂਆਤ ਮੌਕੇ ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਆਪਣੀ ਮਾਂ ਬੋਲੀ ਨਾਲ ਜੋੜਨ ਲਈ ਚੇਤਨਾ ਸਮਾਗਮ ਕਰਨੇ ਅਤਿ ਜਰੂਰੀ ਹਨ। 

ਇਸ ਰੈਲੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਵੱਲੋਂ ਮਾਂ ਬੋਲੀ ਦੇ ਪ੍ਰਚਾਰ ਪ੍ਰਸਾਰ ਲਈ ਕਰਵਾਏ ਜਾ ਰਹੇ ਸਮਾਗਮਾਂ ਨਾਲ ਪੰਜਾਬੀ ਭਾਸ਼ਾ ਦੀਆਂ ਜੜ੍ਹਾਂ ਹੋਰ ਮਜਬੂਤ ਹੋਣਗੀਆਂ। ਸ. ਥਿੰਦ ਨੇ ਕਿਹਾ ਕਿ ਇਨਸਾਨ ਸਭ ਤੋਂ ਵਧੀਆ ਸੰਚਾਰ ਆਪਣੀ ਭਾਸ਼ਾ ਵਿੱਚ ਕਰ ਸਕਦਾ ਹੈ, ਇਸ ਕਰਕੇ ਬੱਚਿਆਂ ਨੂੰ ਮਾਤ ਭਾਸ਼ਾ ਨਾਲ ਜੋੜਨ ਲਈ ਘਰ ਸਭ ਤੋਂ ਪਹਿਲੀ ਪਾਠਸ਼ਾਲਾ ਹੈ। ਉਨ੍ਹਾਂ ਭਾਸ਼ਾ ਵਿਭਾਗ ਦੇ ਮੁਲਾਜ਼ਮਾਂ ਨੂੰ ਸ਼ੁਭਕਾਮਨਾਵਾਂ ਦੇ ਕੇ ਰੈਲੀ ਲਈ ਰਵਾਨਾ ਕੀਤਾ।

ਭਾਸ਼ਾ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਡਾ. ਵੀਰਪਾਲ ਕੌਰ ਤੇ ਡਿਪਟੀ ਡਾਇਰੈਕਟਰ ਹਰਪ੍ਰੀਤ ਕੌਰ ਦੀ ਅਗਵਾਈ ਹੇਠਲੀ ਇਸ ਪੰਜਾਬੀ ਚੇਤਨਾ ਰੈਲੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋਕੇ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ, ਖੰਡਾ ਚੌਂਕ, ਲੀਲਾ ਭਵਨ, ਵਾਈ.ਪੀ.ਐਸ. ਚੌਂਕ, ਨਗਰ ਨਿਗਮ ਦਫ਼ਤਰ, ਸਰਕਾਰੀ ਮਹਿੰਦਰਾ ਕਾਲਜ, ਮੁਲਤਾਨੀ ਮੱਲ ਮੋਦੀ ਕਾਲਜ ਤੋਂ ਹੁੰਦੇ ਹੋਏ ਲੋਅਰ ਮਾਲ ਪਟਿਆਲਾ ਰਾਹੀਂ ਭਾਸ਼ਾ ਵਿਭਾਗ ਪਟਿਆਲਾ ਸ਼ੇਰਾ ਵਾਲਾ ਗੇਟ ਵਿਖੇ ਜਾਕੇ ਸਮਾਪਤੀ ਕੀਤੀ। 

ਇਸ ਰੈਲੀ ਦਾ ਭਾਸ਼ਾ ਵਿਭਾਗ ਵਿਖੇ ਸਾਹਿਤਕਾਰ ਡਾ. ਸੁਰਜੀਤ ਸਿੰਘ ਭੱਟੀ, ਡਾ. ਦਰਸ਼ਨ ਸਿੰਘ ਬੁੱਟਰ, ਡਾ. ਜੋਗਾ ਸਿੰਘ ਅਤੇ ਹੋਰਨਾਂ ਪਤਵੰਤਿਆਂ ਨੇ ਰੈਲੀ ਦਾ ਸਵਾਗਤ ਕੀਤਾ।ਸ਼ਹਿਰ ਦੇ ਵੱਖ ਵੱਖ ਚੌਂਕਾਂ ਵਿੱਚ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ, ਗੁਰਮੇਲ ਸਿੰਘ ਵਿਰਕ, ਜਗਮੇਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਂ ਬੋਲੀ ਪੰਜਾਬੀ ਨੂੰ ਆਪਣੇ ਘਰਾਂ ਤੋਂ ਹੀ ਨਵੀਂ ਪੀੜ੍ਹੀ ਨੂੰ ਸਿਖਾਉਣ ਦੀ ਮੁਹਿੰਮ ਆਰੰਭ ਕਰਨ। 

ਉਨ੍ਹਾਂ ਪੰਜਾਬੀ ਭਾਸ਼ਾ ਨੂੰ ਪਰਿਵਾਰ ਤੇ ਰੋਜ਼ਗਾਰ ਦੀ ਭਾਸ਼ਾ ਬਣਾਉਣ ਦਾ ਹੋਕਾ ਦਿੱਤਾ। ਭਾਸ਼ਾ ਵਿਭਾਗ ਵੱਲੋਂ ਕੱਢੀ ਰੈਲੀ ਦੌਰਾਨ ਪੰਜਾਬੀ ਹੈ ਅਨਮੋਲ, ਮਾਣ ਨਾਲ ਪੜ੍ਹ ਲਿਖ ਤੇ ਬੋਲ, ਅਤੇ ਨਵੀਂ ਸਦੀ ਦੀ ਨਵੀਂ ਪੁਕਾਰ ਮਾਂ ਬੋਲੀ ਦਾ ਕਰੀਏ ਸਤਿਕਾਰ ਨਾਲ ਪਟਿਆਲਾ ਸ਼ਹਿਰ ਪੰਜਾਬੀ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ।ਇਸ ਮੌਕੇ ਸਹਾਇਕ ਡਾਇਰੈਕਟਰ ਹਰਭਜਨ ਕੌਰ, ਸਤਨਾਮ ਸਿੰਘ, ਅਮਰਿੰਦਰ ਸਿੰਘ, ਪਰਵੀਨ ਕੁਮਾਰ, ਸੁਖਪ੍ਰੀਤ ਕੌਰ, ਸੁਰਿੰਦਰ ਕੌਰ ਸਮੇਤ ਵੱਡੀ ਗਿਣਤੀ ਪਤਵੰਤੇ ਹਾਜ਼ਰ ਸਨ।

 

Tags: Punjab Admin , Patiala , Gurpreet Singh Thind

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD