Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬਾਬਾ ਸ੍ਰੀ ਚੰਦ ਚੈਰੀਟੇਬਲ ਟਰੱਸਟ ਨੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ

ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜੇਤੂ ਬੱਚਿਆਂ ਨੂੰ ਇਨਾਮ ਵੰਡੇ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਡੇਰਾ ਬਾਬਾ ਨਾਨਕ , 04 Nov 2022

Last updated on: Nov 04, 2022, 00:00 IST

ਬਾਬਾ ਸ੍ਰੀ ਚੰਦ ਚੈਰੀਟੇਬਲ ਟਰੱਸਟ ਡੇਰਾ ਬਾਬਾ ਨਾਨਕ ਵੱਲੋਂ ਸਿੱਖਿਆ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਥਾਨਕ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਵਿਖੇ 1 ਨਵੰਬਰ ਤੋਂ 04 ਨਵੰਬਰ ਤੱਕ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਜੇਤੂ ਵਿਦਿਆਰਥੀਆਂ ਨੂੰ ਨਗਦ ਇਨਾਮ , ਸਨਮਾਨ ਚਿੰਨ੍ਹ ਅਤੇ ਪ੍ਰਸੰਸ਼ਾ ਪੱਤਰ ਤਕਸੀਮ ਕੀਤੇ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਰੁਪਿੰਦਰਜੀਤ ਧਾਲੀਵਾਲ ਨੇ ਦੱਸਿਆ ਕਿ ਬਾਬਾ ਸ੍ਰੀ ਚੰਦ ਚੈਰੀਟੇਬਲ ਟਰੱਸਟ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਉੱਘੇ ਸਮਾਜ ਸੇਵਕ ਐਨ.ਆਰ.ਆਈ ਬਾਬਾ ਰਜਿੰਦਰ ਸਿੰਘ ਬੇਦੀ ਦੀ ਅਗਵਾਈ ਵਿੱਚ ਬੱਚਿਆਂ ਦਾ ਗੁਰਮਤਿ ਸਮਾਗਮ ਕਰਵਾਇਆ ਗਿਆ , ਜਿਸ ਵਿੱਚ ਗੁਰਮਤਿ ਗਿਆਨ ਪ੍ਰੀਖਿਆ,ਕੁਵਿਜ ਮੁਕਾਬਲੇ,ਸ਼ਬਦ ਗਾਇਨ ਮੁਕਾਬਲੇ,ਭਾਸ਼ਣ ਮੁਕਾਬਲੇ,ਕਵਿਤਾ ਉਚਾਰਨ,ਨਾਟਕੀ ਮੰਚਨ,ਅੱਖਰਕਾਰੀ, ਚਿੱਤਰਕਾਰੀ , ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ ਹ ,ਜਿਸ ਵਿੱਚ ਪੂਰੇ ਜ਼ਿਲ੍ਹੇ ਵਿੱਚੋਂ ਵਿਦਿਆਰਥੀਆਂ ਨੇ ਭਾਗ ਲਿਆ।

ਅੱਜ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸਫ਼ਾਕ ,ਆਮ ਆਦਮੀ ਪਾਰਟੀ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਗੁਰਦੀਪ ਸਿੰਘ ਰੰਧਾਵਾ, ਬਾਬਾ ਰਜਿੰਦਰ ਸਿੰਘ ਬੇਦੀ , ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ, ਵੱਲੋਂ ਉਚੇਚੇ ਤੌਰ ਤੇ ਸ਼ਿਰਕਤ ਕਰਕੇ ਬੱਚਿਆਂ ਨੂੰ ਇਨਾਮ ਵੰਡੇ ਗਏ।ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਵਿੱਚ ਸਮਾਜਿਕ ਭਾਈਚਾਰੇ ਦਾ ਅਹਿਮ ਯੋਗਦਾਨ ਹੈ ਅਤੇ ਹਰ ਹਲਕੇ ਵਿੱਚ ਅਜਿਹਾ ਇੱਕ ਸਕੂਲ ਹੋਣਾ ਚਾਹੀਦਾ ਹੈ। 

ਉਨ੍ਹਾਂ ਬਾਬਾ ਰਜਿੰਦਰ ਸਿੰਘ ਬੇਦੀ ਦੁਆਰਾ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਪੰਜਾਬ ਸਰਕਾਰ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ।ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਉਨ੍ਹਾਂ ਕਿਹਾ ਕਿ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹਲਕਾ ਡੇਰਾ ਬਾਬਾ ਨਾਨਕ ਵਿਖੇ ਵੀ ਸਿੱਖਿਆ ਖੇਤਰ ਨੂੰ ਉੱਪਰ ਚੁੱਕਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਡੀ.ਈ.ਓ. ਸੈਕੰ: ਸੰਧਾਵਾਲੀਆ ਨੇ ਕਿਹਾ ਕਿ ਬਾਬਾ ਰਜਿੰਦਰ ਸਿੰਘ ਬੇਦੀ ਵੱਲੋਂ ਇਸ ਸਰਕਾਰੀ ਸਕੂਲ ਨੂੰ ਅਡਾਪਟ ਕਰਦੇ ਹੋਏ ਲਗਭਗ 1 ਕਰੋੜ ਰੁਪਏ ਨਾਲ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਹਨ ਅਤੇ ਇਸ ਸਕੂਲ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਆਡੀਟੋਰੀਅਮ , ਸਾਫ਼ ਸੁਥਰੇ ਬਾਥਰੂਮ ਹਨ ਤੇ ਪੂਰੇ ਸਕੂਲ ਵਿੱਚ ਏ.ਸੀ.ਅਤੇ ਕੈਮਰੇ ਲਗਾਏ ਹਨ ਜੋ ਕਿ ਪੂਰੇ ਪੰਜਾਬ ਵਿੱਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ। 

ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ , ਬੀਬੀ ਆਤਮਜੀਤ ਕੌਰ ਬੇਦੀ , ਪ੍ਰਿੰਸੀਪਲ ਰੁਪਿੰਦਰਜੀਤ ਧਾਲੀਵਾਲ ,ਮੀਡੀਆ ਕੋਆਰਡੀਨੇਟਰ ਸਿੱਖਿਆ ਗਗਨਦੀਪ ਸਿੰਘ ,ਪੀ.ਏ. ਲਵਪ੍ਰੀਤ ਸਿੰਘ, ਮੈਡਮ ਅਸ਼ਵਿੰਦਰ ਕੌਰ, ਨਾਇਬ ਤਸੀਲਦਾਰ ਸੰਦੀਪ ਕੁਮਾਰ , ਜਸਬੀਰ ਸਿੰਘ , ਕੰਵਲਜੀਤ ਸੋਢੀ, ਗੁਰਮੀਤ ਕੌਰ, ਸੁਖਜਿੰਦਰ ਕੌਰ, ਦਵਿੰਦਰ ਕੌਰ , ਕੰਚਨਪ੍ਰੀਤ ਕੌਰ, ਸਤਨਾਮ ਸਿੰਘ, ਜਗਜੀਤ ਸਿੰਘ , ਪੱਲਵੀ , ਸਿਮਰਨਜੀਤ ਕੌਰ ਆਦਿ ਹਾਜ਼ਰ ਸਨ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD