Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਾਹਿਤਕਾਰਾਂ ਨੇ ਸਮੇਂ-ਸਮੇਂ 'ਤੇ ਕਲਮ ਰਾਹੀਂ ਸਮਾਜਿਕ ਕੁਰੀਤੀਆਂ ਵਿਰੁੱਧ ਕੀਤੀ ਆਵਾਜ਼ ਬੁਲੰਦ : ਚੇਤਨ ਸਿੰਘ ਜੌੜਾਮਾਜਰਾ

ਨਾਵਲਕਾਰ ਨਾਨਕ ਸਿੰਘ ਦੇ ਨਾਵਲਾਂ 'ਚ ਪੰਜਾਬ ਦੇ ਅੱਧੀ ਸਦੀ ਦਾ ਬਿਰਤਾਂਤ ਮੌਜੂਦ : ਕੈਬਨਿਟ ਮੰਤਰੀ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 04 Nov 2022

Last updated on: Nov 04, 2022, 00:00 IST

ਭਾਸ਼ਾ ਵਿਭਾਗ ਪੰਜਾਬ ਵੱਲੋਂ ਮਨਾਏ ਜਾ ਰਹੇ ਪੰਜਾਬੀ ਮਾਹ ਦੌਰਾਨ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਅੱਜ ਇੱਥੇ ਮੁੱਖ ਦਫਤਰ ਵਿਖੇ ਨਾਵਲਕਾਰ ਨਾਨਕ ਸਿੰਘ ਦੇ 125ਵੇਂ ਜਨਮ ਦਿਨ ਨੂੰ ਸਮਰਪਿਤ ਗੋਸ਼ਟੀ ਕਰਵਾਈ ਗਈ। ਵਿਭਾਗ ਦੀ ਸੰਯੁਕਤ ਡਾਇਰਕੈਟਰ ਡਾ. ਵੀਰਪਾਲ ਕੌਰ ਦੀ ਅਗਵਾਈ ਵਿੱਚ ਹੋਏ ਇਸ ਸਮਾਗਮ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਮੁੱਖ ਮਹਿਮਾਨ ਵਜੋਂ ਅਤੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਵੀਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। 

ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਪੰਜਾਬੀ ਆਲੋਚਕ ਡਾ. ਸੁਰਜੀਤ ਸਿੰਘ ਭੱਟੀ ਕੀਤੀ। ਡਾ. ਸੁਰਜੀਤ ਸਿੰਘ ਨੇ ਮੁੱਖ ਵਕਤਾ ਵਜੋਂ ਅਤੇ ਡਾ. ਹਰਸਿਮਰਨ ਸਿੰਘ ਰੰਧਾਵਾ ਨੇ ਵਿਸ਼ੇਸ਼ ਬੁਲਾਰੇ ਵਜੋਂ ਸ਼ਿਰਕਤ ਕੀਤੀ। ਡਾ. ਵੀਰਪਾਲ ਕੌਰ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਵਿਭਾਗ ਵੱਲੋਂ ਨਾਵਲਕਾਰ ਨਾਨਕ ਸਿੰਘ ਸਬੰਧੀ ਛਾਪੇ ਗਏ ਸਾਹਿਤ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਭਾਗ ਦੀਆਂ ਯੋਜਨਾਵਾਂ ਤੇ ਸਰਗਰਮੀਆਂ ਬਾਰੇ ਚਾਨਣਾ ਪਾਇਆ।

ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਾਹਿਤ ਨੂੰ ਸਮਾਜ ਨਾਲ ਜੋੜਕੇ ਕਲਾਤਮਕ ਤਰੀਕੇ ਨਾਲ ਸਿਰਜਿਆ ਜਾਣਾ ਚਾਹੀਦਾ ਹੈ, ਜਿਸ ਨਾਲ ਸਾਹਿਤ 'ਤੇ ਪਾਠਕਾਂ ਦੀ ਭਰੋਸੇਯੋਗਤਾ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਪੰਜਾਬੀ ਮਾਂ ਬੋਲੀ ਨੂੰ ਲਾਗੂ ਕਰਵਾਉਣ ਲਈ ਵਚਨਬੱਧ ਤੇ ਯਤਨਸ਼ੀਲ ਹੈ। 

ਸ. ਜੌੜਾਮਾਜਰਾ ਨੇ ਕਿਹਾ ਕਿ ਸਾਨੂੰ ਆਪਣੀ ਮਾਂ ਬੋਲੀ ਤੇ ਮਾਣ ਹੋਣਾ ਚਾਹੀਦਾ ਹੈ ਅਤੇ ਦੁਨੀਆ ਦੇ ਭਾਵੇਂ ਕਿਸੇ ਵੀ ਕੋਨੇ 'ਚ ਚਲੇ ਜਾਈਏ ਪਰ ਇਸ ਨੂੰ ਤਿਆਗਣਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬੀ ਨੂੰ ਰੁਜ਼ਗਾਰ ਦੀ ਭਾਸ਼ਾ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਹਿਤਕਾਰਾਂ ਨੇ ਸਮੇਂ ਸਮੇਂ ਉਤੇ ਸਮਾਜਿਕ ਕੁਰੀਤੀਆਂ ਖਿਲਾਫ਼ ਆਵਾਜ਼ ਬੁਲੰਦ ਕੀਤੀ ਹੈ ਤੇ ਨਾਵਲਕਾਰ ਨਾਨਕ ਸਿੰਘ ਦੇ ਨਾਵਲਾਂ ਵਿੱਚ ਤਾਂ ਪੰਜਾਬ ਦੀ ਅੱਧੀ ਸਦੀ ਦਾ ਬਿਰਤਾਂਤ ਮੌਜੂਦ ਹੈ। 

ਉਨ੍ਹਾਂ ਇਸ ਮੌਕੇ ਉਨ੍ਹਾਂ 'ਪੰਜਾਬ ਦੀਆਂ ਲੋਕ ਗਾਥਾਵਾਂ' ਲੜੀ ਦੀਆਂ ਤਿੰਨ ਪੁਸਤਕਾਂ ਵੀ ਰਿਲੀਜ਼ ਕੀਤੀਆਂ।ਵਿਸ਼ੇਸ਼ ਮਹਿਮਾਨ ਡਾ. ਬਲਵੀਰ ਸਿੰਘ ਨੇ ਕਿਹਾ ਕਿ ਨਾਵਲਕਾਰ ਨਾਨਕ ਸਿੰਘ ਨੂੰ ਯਾਦ ਕਰਨਾ ਆਪਣੇ ਸਾਹਿਤ ਤੇ ਬੋਲੀ ਦਾ ਸਤਿਕਾਰ ਹੈ। ਉਨ੍ਹਾਂ ਦੇ ਨਾਵਲਾਂ ਨੂੰ ਪੜ੍ਹਕੇ ਅਸੀਂ ਸਹਿਜੇ ਹੀ ਪੁਰਾਣੀਆਂ ਘਟਨਾਵਾਂ ਨਾਲ ਜੁੜ ਜਾਂਦੇ ਹਾਂ। 

ਉਨ੍ਹਾਂ ਨਾਨਕ ਸਿੰਘ ਦੇ ਦੇਸ਼ ਦੀ ਅਜ਼ਾਦੀ ਦੇ ਅੰਦੋਲਨ 'ਚ ਆਪਣੀਆਂ ਕ੍ਰਿਤਾਂ ਰਾਹੀਂ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਲਮ ਦੀ ਤਾਕਤ ਤਲਵਾਰ ਨਾਲੋਂ ਜ਼ਿਆਦਾ ਧਾਰਦਾਰ ਹੈ। ਉਨ੍ਹਾਂ ਭਾਸ਼ਾ ਵਿਭਾਗ ਦੇ ਉੱਦਮ ਦੀ ਸ਼ਲਾਘਾ ਕੀਤੀ।ਡਾ. ਸੁਰਜੀਤ ਸਿੰਘ ਭੱਟੀ ਨੇ ਆਪਣੇ ਪ੍ਰਧਾਨਗੀ ਭਾਸ਼ਣ 'ਚ ਭਾਸ਼ਾ ਵਿਭਾਗ ਨੂੰ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਲਈ ਪੰਜਾਬ ਭਰ 'ਚ ਸਮਾਗਮ ਕਰਵਾਉਣ ਲਈ ਵਧਾਈ ਦਿੱਤੀ। 

ਉਨ੍ਹਾਂ ਕਿਹਾ ਕਿ ਨਾਵਲ ਪੜ੍ਹਨਾ ਸਿਰਫ ਕਹਾਣੀ ਨੂੰ ਜਾਣਨਾ ਨਹੀਂ ਹੁੰਦਾ ਸਗੋਂ ਲੇਖਕ ਦੁਆਰਾ ਉਭਾਰੇ ਤੇ ਛੁਪਾਏ ਜਾਣ ਵਾਲੇ ਤੱਥਾਂ ਨੂੰ ਵੀ ਜਾਣਨਾ ਚਾਹੀਦਾ ਹੈ। ਜਿਸ ਨਾਲ ਪਾਠਕਾਂ ਦਾ ਬੌਧਿਕ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਚੰਗਾ ਲੇਖਕ ਹਮੇਸ਼ਾਂ ਹੀ ਗੱਲਾਂ-ਗੱਲਾਂ 'ਚ ਪਾਠਕ ਨੂੰ ਪੜ੍ਹਾਉਂਦਾ ਹੈ ਤੇ ਤੱਥਾਂ ਨਾਲ ਬੋਝ ਨਹੀਂ ਪਾਉਂਦਾ। 

ਡਾ. ਸੁਰਜੀਤ ਸਿੰਘ ਨੇ ਨਾਨਕ ਸਿੰਘ ਨੇ ਆਪਣੇ ਨਾਵਲਾਂ 'ਚ ਇੱਕ ਭਾਵੁਕ ਇਨਸਾਨ ਦੀ ਤਸਵੀਰ ਪੇਸ਼ ਕੀਤੀ ਹੈ। ਉਨ੍ਹਾਂ ਦੇ ਨਾਵਲਾਂ 'ਚ ਨਿਆ, ਤਰਸ ਤੇ ਹਮਦਰਦੀ ਦੇ ਭਾਵ ਸਪੱਸ਼ਟ ਰੂਪ 'ਚ ਨਜ਼ਰ ਆਉਂਦੇ ਹਨ। ਡਾ. ਸੁਰਜੀਤ ਸਿੰਘ ਨੇ ਦੱਸਿਆ ਕਿ ਨਾਨਕ ਸਿੰਘ ਨੇ ਆਪਣੇ ਨਾਵਲਾਂ ਰਾਹੀਂ ਦਰਸਾਇਆ ਕਿ ਲੇਖਕ ਦੀ ਸਮਾਜ 'ਚ ਕੀ ਭੂਮਿਕਾ ਹੁੰਦੀ ਹੈ। ਉਹ ਸਦਾ ਸਮਕਾਲੀ ਪ੍ਰਸਥਿਤੀਆਂ ਨੂੰ ਨਾਲ ਲੈ ਕੇ ਚੱਲੇ ਤਾਂ ਹੀ ਉਨਾਂ ਨੂੰ ਹਰ ਵਰਗ ਦੇ ਪਾਠਕ ਨੇ ਪ੍ਰਵਾਨ ਕੀਤਾ। 

ਉਨ੍ਹਾਂ ਕਿਹਾ ਕਿ ਅਜੋਕੇ ਦੌਰ ਦੇ ਮਕਬੂਲ ਮੰਨੇ ਜਾਣ ਵਾਲੇ ਨਾਵਲਕਾਰ ਚੇਤਨ ਭਗਤ ਤੋਂ ਨਾਨਕ ਸਿੰਘ ਕਿਤੇ ਅੱਗੇ ਹਨ। ਡਾ. ਹਰਸਿਮਰਨ ਸਿੰਘ ਰੰਧਾਵਾ ਨੇ ਕਿਹਾ ਕਿ ਨਾਨਕ ਸਿੰਘ ਉਨ੍ਹਾਂ ਨਾਵਲਕਾਰਾਂ 'ਚ ਸ਼ਾਮਲ ਹੈ ਜਿਨ੍ਹਾਂ ਨੇ ਪੰਜਾਬੀ ਨਾਵਲ ਦੀ ਪਹਿਚਾਣ ਬਣਾਈ। ਉਨ੍ਹਾਂ ਕਿਹਾ ਕਿ ਉਹ ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀਆਂ 'ਚੋਂ ਮੋਹਰੀ ਸਨ। 

ਉਹ ਦੁਨੀਆ ਭਰ ਦੇ ਸਾਹਿਤ ਤੇ ਘਟਨਾਵਾਂ ਨਾਲ ਜੁੜੇ ਹੋਏ ਸਨ ਜਿੰਨ੍ਹਾਂ ਦਾ ਜਿਕਰ ਉਨ੍ਹਾਂ ਦੁਆਰਾ ਰਚੇ ਸਾਹਿਤ 'ਚ ਵਾਰ-ਵਾਰ ਹੁੰਦਾ ਹੈ। ਉਨ੍ਹਾਂ ਨੇ ਸਮਕਾਲ ਤੇ ਯਥਾਰਥ ਨੂੰ ਪੂਰੀ ਪ੍ਰਤੀਬੱਧਤਾ ਨਾਲ ਪੇਸ਼ ਕੀਤਾ। ਸਾਰੇ ਮਹਿਮਾਨਾਂ ਨੂੰ ਵਿਭਾਗ ਵੱਲੋਂ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਜਿਲ੍ਹਾ ਭਾਸ਼ਾ ਅਫਸਰ ਚੰਦਨਦੀਪ ਕੌਰ ਨੇ ਆਏ ਮਹਿਮਾਨਾਂ ਤੇ ਸਰੋਤਿਆਂ ਦਾ ਧੰਨਵਾਦ ਕੀਤਾ। 

ਮੰਚ ਸੰਚਾਲਨ ਸਹਾਇਕ ਨਿਰਦੇਸ਼ਕ ਤੇਜਿੰਦਰ ਸਿੰਘ ਗਿੱਲ ਨੇ ਕੀਤਾ। ਇਸ ਮੌਕੇ ਪ੍ਰੋ. ਬਲਵਿੰਦਰਜੀਤ ਕੌਰ ਭੱਟੀ, ਸਾਹਿਤਕਾਰ ਧਰਮ ਕੰਮੇਆਣਾ, ਡਾ. ਜੋਗਾ ਸਿੰਘ, ਦਰਸ਼ਨ ਬੁੱਟਰ, ਸੁਖਵਿੰਦਰ ਸੇਖੋਂ, ਅਵਤਾਰਜੀਤ ਅਟਵਾਲ, ਕੁਲਵੰਤ ਸਿੰਘ ਨਾਰੀਕੇ, ਡਿਪਟੀ ਡਾਇਰੈਕਟਰ ਹਰਪ੍ਰੀਤ ਕੌਰ, ਸਹਾਇਕ ਨਿਰਦੇਸ਼ਕਾ ਹਰਭਜਨ ਕੌਰ, ਸਤਨਾਮ ਸਿੰਘ, ਅਸ਼ਰਫ ਮਹਿਮੂਦ ਨੰਦਨ, ਪਰਵੀਨ ਕੁਮਾਰ, ਅਮਰਿੰਦਰ ਸਿੰਘ, ਸੁਖਪ੍ਰੀਤ ਕੌਰ, ਸੁਰਿੰਦਰ ਕੌਰ ਤੇ ਵੱਡੀ ਗਿਣਤੀ 'ਚ ਸਾਹਿਤ ਪ੍ਰੇਮੀ ਹਾਜ਼ਰ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD