Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿੱਤ ਮੰਤਰੀ ਹਰਪਾਲ ਚੀਮਾ ਨੇ ਚੰਡੀਗੜ੍ਹ ਹੋਰਸ ਸ਼ੋਅ ਦਾ ਕੀਤਾ ਉਦਘਾਟਨ

ਗੁਰਮੀਤ ਸਿੰਘ ਮੀਤ ਹੇਅਰ ਅਤੇ ਚੇਤਨ ਸਿੰਘ ਜੌੜਾ ਮਾਜਰਾ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurmeet Singh Meet Hayer, Meet Hayer, Chetan Singh Jauramajra, Chetan Singh Jormajra, Chetan Singh Jouramajra

Web Admin

Web Admin

5 Dariya News

ਐਸ.ਏ.ਐਸ. ਨਗਰ , 04 Nov 2022

Last updated on: Nov 04, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਅੱਜ ਬੱਬੀ ਬਾਦਲ ਫਾਊਂਡੇਸ਼ਨ “ਦਾ ਰੈਂਚ” ਦੀ ਅਗਵਾਈ ਵਿੱਚ ਕਰਵਾਏ ਗਏ ਚੰਡੀਗੜ੍ਹ ਹੋਰਸ ਸ਼ੋਅ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾਂ। 

ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੋਈ ਕਸਰ ਨਹੀਂ ਛੱਡੇਗੀ ਤਾਂ ਜੋ ਪੰਜਾਬ ਵਿੱਚੋਂ ਚੰਗੇ ਖਿਡਾਰੀ ਪੈਦਾ ਕੀਤੇ ਜਾ ਸਕਣ।

ਇਸ ਮੌਕੇ ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਵਿਰਾਸਤੀ ਖੇਡ ਘੋੜ ਸਵਾਰੀ ਨੂੰ ਪ੍ਰਫੁੱਲਤ ਕਰਨ ਅਤੇ ਵਿਸ਼ੇਸ਼ ਸਥਾਨ ਦੇਣ ਦਾ ਯਤਨ ਕੀਤਾ ਜਾਵੇਗਾ ਤਾਂ ਜੋ ਨੌਜਵਾਨ ਪੀੜ੍ਹੀ ਇਸ ਖੇਡ ਵਿੱਚ ਵੀ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਵਿਖਾ ਸਕੇ ਕਿਉਂਕਿ ਘੋੜ ਸਵਾਰੀ ਦਾ ਪੰਜਾਬ ਵਿੱਚ ਸ਼ਾਨਾ ਮੱਤਾ ਇਤਿਹਾਸ ਰਿਹਾ ਹੈ।

ਇਸ ਮੌਕੇ ਬੋਲਦਿਆਂ ਸਿਹਤ ਮੰਤਰੀ ਚੇਤਨ ਸਿੰਘ ਜੋੜੇ ਮਾਜਰਾ ਨੇ ਬੱਬੀ ਬਾਦਲ ਫਾਊਂਡੇਸ਼ਨ “ਦਾ ਰੈਂਚ” ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਰਾਤਨ ਖੇਡਾਂ ਨੂੰ ਉਤਸ਼ਾਹਿਤ ਕਰਨ ਦਾ ਜੋ ਉਪਰਾਲਾ ਕੀਤਾ ਗਿਆ ਹੈ ਇਸ ਨਾਲ ਘੋੜ ਸਵਾਰੀ ਖੇਡ ਨੌਜ਼ਵਾਨਾਂ ਵਿਚ ਉਤਸ਼ਾਹਿਤ ਹੋਵੇਗੀ। ਉਨ੍ਹਾਂ ਕਿਹਾ ਇਸ ਤਰ੍ਹਾਂ ਦੇ ਸ਼ੋਅ ਹੋਣ ਨਾਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਵਧੀਆਂ ਘੋੜ ਸਵਾਰ ਨਿਖਰ ਕੇ ਸਾਹਮਣੇ ਆਉਣਗੇ, ਜੋ ਪੰਜਾਬ ਦਾ ਨਾਂ ਰੌਸ਼ਨ ਕਰਨਗੇ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੰਡੀਗੜ੍ਹ ਹੋਰਸ ਸ਼ੋਅ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਆਉਣ ਵਾਲੀਆਂ “ਖੇਡਾਂ ਵਤਨ ਪੰਜਾਬ ਦੀਆਂ” ਵਿੱਚ ਘੋੜ ਸਵਾਰੀ ਖੇਡ ਨੂੰ ਸ਼ਾਮਿਲ ਕੀਤਾ ਜਾਵੇਗਾ ‌ਤਾਂ ਜੋ ਪੰਜਾਬ ਨੂੰ ਹਰ ਪੱਖੋਂ ਖੇਡਾਂ ਵਿਚ ਨੰਬਰ ਵਨ ਸੂਬਾ ਬਣਾਇਆ ਜਾ ਸਕੇ ‌। ਉਨ੍ਹਾਂ ਕਿਹਾ ਕਿ ਖੇਡ ਕਲਚਰ ਨੂੰ ਰਵਾਇਵ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ ।

ਉਨ੍ਹਾਂ ਕਿਹਾ ਮੌਜ਼ੂਦਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 8 ਮਹੀਨਿਆਂ ਦੌਰਾਨ ਹੀ ਖੇਡਾਂ ਨੂੰ ਉਤਸਾਹਿਤ ਕਰਨ ਲਈ ਵੱਡੇ ਪੱਧਰ ਤੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਘੋੜ ਸਵਾਰੀ ਖੇਡ ਅਜਿਹੀ ਖੇਡ ਜੋ ਸਾਨੂੰ ਆਪਣੇ ਗੁਰੂਆਂ ਕੋਲੋਂ ਮਿਲੀ ਹੈ ਅਤੇ ਹਰੇਕ ਨੌਜਵਾਨ ਨੂੰ ਇਹ ਖੇਡ ਖੇਡਣੀ ਚਾਹੀਦੀ ਹੈ।

ਇਸ ਮੌਕੇ ਤੇ ਬੋਲਦਿਆਂ “ਦਾ ਰੈਂਚ” ਦੀ ਟੀਮ ਦੇ ਪ੍ਰਬੰਧਕ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਘੋੜ ਸਵਾਰੀ ਨੂੰ ਉਤਸ਼ਾਹਿਤ ਕਰਨ ਲਈ ਬੱਬੀ ਬਾਦਲ ਫਾਊਂਡੇਸ਼ਨ ਵੱਲੋਂ ਸਮੇਂ ਸਮੇਂ ਹੋਰ ਵੀ ਲੋੜੀਂਦੇ ਕਾਰਜ ਕੀਤੇ ਜਾਣਗੇ ਤਾਂ ਜੋ ਨੌਜਵਾਨਾਂ ਦਾ ਧਿਆਨ ਖੇਡਾਂ ਵੱਲ ਅਕਰਸ਼ਿਤ ਕੀਤਾ ਜਾ ਸਕੇ। 

ਉਨ੍ਹਾਂ ਸ਼ੋਅ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘੋੜ ਸਵਾਰੀ ਸ਼ੋਅ 7 ਦਿਨਾਂ ਤੱਕ ਚੱਲੇਗਾ ਜਿਸ ਦਾ ਖਾਸ ਆਕਰਸ਼ਣ ਆਖਰੀ ਦਿਨ ਦੀ ਓਪਨ ਹਾਰਸ ਨਿਲਾਮੀ ਹੋਵੇਗੀ ਜਿਸ ਵਿੱਚ ਵਾਰਮ ਬਲੱਡ, ਅਰਬੀ, ਜਿਪਸੀਜ ,ਮਾਰਵਾੜੀ , ਮਿਨੀਏਚਰ ਪੋਨੀਜ਼ ਆਦਿ ਨਸਲ ਦੇ ਘੋੜੇ ਪੇਸ਼ ਕੀਤੇ ਜਾਣਗੇ।

ਉਨ੍ਹਾਂ ਦੇ ਫਾਊਂਡੇਸ਼ਨ ਦੇ ਮੈਂਬਰਾ ਰਜਿੰਦਰ ਸਿੰਘ, ਰਣਜੀਤ ਸਿੰਘ ਬਰਾੜ,ਦੀਪਇੰਦਰ ਸਿੰਘ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼ੋਅ ਵਿੱਚ ਆਈ.ਟੀ.ਬੀ.ਪੀ ਵੱਲੋਂ ਕਰਵਾਇਆ ਗਿਆ ਡੋਗ ਸ਼ੋਅ ਵੀ ਅਕਸ਼ਣ ਦਾ ਕੇਂਦਰ ਰਿਹਾ।ਇਸ ਮੌਕੇ ਐਸ.ਡੀ.ਐਮ. ਖਰੜ ਸ੍ਰੀ ਰਵਿੰਦਰ ਸਿੰਘ ,ਡੀ.ਐਸ.ਪੀ. ਧਰਮਵੀਰ ਸਿੰਘ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਸ਼ਾਮਲ ਸਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurmeet Singh Meet Hayer , Meet Hayer , Chetan Singh Jauramajra , Chetan Singh Jormajra , Chetan Singh Jouramajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD