Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਲੋਕਾਂ ਨੇ ਭਗਵੰਤ ਮਾਨ ਹੱਥ ਵਾਗਡੋਰ ਦਿੱਤੀ ਪਰ ਉਹ ਦਿੱਲੀ ਹਵਾਲੇ ਕਰ ਆਪ ਗੁਜਰਾਤ ਤੇ ਹਿਮਾਚਲ ਘੁੰਮ ਰਿਹੈ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਵਿਵਸਥ ਢਹਿ ਢੇਰੀ ਹੋਈ-ਲੋਕਾਂ ਦਾ ਪੁਲਸ ਤੋਂ ਵਿਸ਼ਵਾਸ਼ ਉਠਿਆ

Sukhbir Singh Badal, Shiromani Akali Dal, SAD, Akali Dal

Web Admin

Web Admin

5 Dariya News

ਪਟਿਆਲਾ , 05 Nov 2022

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੰਜਾਬ ਦੀ ਵਾਗਡੋਰ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਦਿੱਤੀ ਸੀ ਪਰ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਕਮਾਂਡ ਦਿੱਤੀ ਸੀ, ਉਹ ਦਿੱਲੀ ਦੇ ਹੱਥ ਕਮਾਂਡ ਦੇ ਕੇ ਆਪ ਗੁਜਰਾਤ ਤੇ ਹਿਮਾਚਲ ਘੁੰਮ ਰਿਹਾ ਹੈ ਤੇ ਪੰਜਾਬ ਕਤਲੇਆਮ ਹੋ ਰਿਹਾ ਹੈ। 

ਇਥੇ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਰਿਹਾਇਸ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੇ ਫਤਵੇ ਦਾ ਅਪਮਾਨ ਕਰ ਰਹੇ ਹਨ। 

ਉਹਨਾਂ ਕਿਹਾ ਕਿ ਬਜਾਏ ਪੰਜਾਬ ਦੀ ਅਮਨ ਸਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਲਈ ਕੰਮ ਕਰਨ ਦੇ ਭਗਵੰਤ ਮਾਨ ਇਸ ਵੇਲੇ ਗੁਜਰਾਤ ਤੇ ਹਿਮਾਚਲ ਪ੍ਰਦੇਸ ਵਿਚ ਆਪ ਦਾ ਪ੍ਰਚਾਰ ਕਰਦੇ ਘੁੰਮ ਰਹੇ ਹਨ ਤੇ ਪੰਜਾਬ ਅੱਗ ਦੀ ਭੱਠੀ ਵਿਚ ਪੈ ਗਿਆ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿਚ ਲਗਾਤਾਰ ਹੋ ਰਹੇ ਕਤਲਾਂ ਨਾਲ ਅਮਨ ਕਾਨੂੰਨ ਵਿਵਸਥਾਪੂਰੀ  ਤਰ੍ਹਾਂ ਢਹਿ ਢੇਰੀ ਹੋ ਗਈ ਹੈ। 

ਉਹਨਾਂ ਕਿਹਾ ਕਿ ਕਤਲਾਂ ਤੋਂ ਇਲਾਵਾ ਗੈਂਗਸਟਰ ਸਰ੍ਹੇਆਮ ਲੋਕਾਂ ਤੋਂ ਫਿਰੌਤੀਆਂ ਮੰਗ ਰਹੇ ਹਨ। ਉਹਨਾਂ ਕਿਹਾ ਕਿ ਮੈਨੂੰ ਬਹੁਤ ਸਾਰੀਆਂ ਸ ਿਕਾਇਤਾਂ ਮਿਲੀਆਂ ਹਨ ਕਿ ਸਰ੍ਹੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਲੋਕ ਡਰ ਦੇ ਸਾਏ ਵਿਚ ਹਨ ਅਤੇ ਇਸ ਗੱਲੋਂ ਕੋਈ ਸ ਿਕਾਇਤ ਨਹੀਂ ਕਰਦੇ ਕਿ ਪੁਲਿਸ ਕੋਈ ਕਾਰਵਾਈ ਨਹੀਂ ਕਰਦੀ ਤੇ ਪੰਜਾਬ ਵਿਚ ਗੁੰਡਾ ਰਾਜ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਥੇ ਗੈਂਗਸਟਰਾਂ ਨੇ ਪੰਜਾਬ ਦੇ ਹਾਲਾਤ ਵਿਗਾੜ ਦਿੱਤੇ ਹਨ, ਉਥੇ ਹੀ ਸੱਤਾਧਾਰੀ ਪਾਰਟੀ ਦੇ ਆਗੂ ਭਿ੍ਰਸਟਾਚਾਰ ਵਿਚ ਲੱਗੇ ਹਨ ਪਰ ਮੁੱਖ ਮੰਤਰੀ ਕੋਈ ਕਾਰਵਾਈ ਨਹੀਂ ਕਰ ਰਹੇ। ਉਹਨਾਂ ਕਿਹਾ ਕਿ ਪਹਿਲਾਂ ਮੰਤਰੀ ਫੌਜਾ ਸਿੰਘ ਸਰਾਰੀ ਦੀ ਆਡੀਓ ਸਾਹਮਣੇ ਆਈ ਕਿ ਉਹ ਕਿਵੇਂ ਲੋਕਾਂ ਤੋਂ ਪੈਸੇ ਲੁੱਟਰਹੇ  ਹਨ ਤੇ ਹੁਣ ਵਿਧਾਇਕ ਸਰਬਜੀਤ ਕੌਰ ਮਾਣੂਕੇ ’ਤੇ 7 ਲੱਖ ਰੁਪਏ ਮਾਇਨਿੰਗ ਤੋਂ ਲੈਣ ਅਤੇ ਗੁਰਦਿੱਤ ਸੇਖੋਂ ’ਤੇ ਨਸਾ ਤਸਕਰਾਂ ਪੁਸਤ ਪਨਾਹੀ ਦੇ ਦੋਸ  ਲੱਗੇ ਹਨ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਜਾਂਚ ਦੇ ਹੁਕਮ ਦੇ ਕੇ ਅੱਖਾਂ ਵਿਚ ਘੱਟਾ ਪਾਉਣ ਵਾਲਾ ਕੰਮ ਕੀਤਾ ਹੈ ਕਿਉਂਕਿ ਹੁਣ ਤੱਕ ਸਾਹਮਣੇ ਆਏ ਮਾਮਲਿਆਂ ਵਿਚ ਕੋਈ ਕਾਰਵਾਈ ਨਹੀਂ ਹੋਈ ਤੇ ਮੁੱਖ ਮੰਤਰੀ ਸਿਰਫ ਡਰਾਮੇਬਾਜੀ ਤੱਕ ਸੀਮਤ ਹੋ  ਗਏ ਹਨ। ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਗੁਜਰਾਤ ’ਤੇ ਵਰ੍ਹਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿੰਨਾ ਝੂਠ ਉਹ ਪੰਜਾਬ ਵਿਚ ਬੋਲ ਕੇ ਗਏ ਸਨ,  ਉਸ ਤੋਂ ਦੁੱਗਣੇ ਗੁਜਰਾਤ ਵਿਚ ਬੋਲ ਰਹੇ ਹਨ। 

ਉਹਨਾਂ ਕਿਹਾ ਕਿ ਉਹ ਦੇਸ ਦੇ ਸਭ ਤੋਂ ਝੂਠੇ ਸਿਆਸਤਦਾਨ ਸਾਬਤ ਹੋਏ ਹਨ ਜਿਹਨਾਂ ਨੇ ਸਿਆਸਤ ਹੀ ਗੰਧਲੀ ਕਰ ਦਿੱਤੀ ਹੈ। ਪੋ੍ਰ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਨਾਮ ਦੀ ਕੋਈ ਨਹੀਂ ਰਹੀ। ਲੋਕਾਂ ਨੂੰ ਸ਼ਰੇਆਮ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੌਲੀ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼ੋ੍ਰਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਜਸਮੇਰ ਸਿੰਘ ਲਾਛੜੂ ਅਤੇ ਸ਼ਵਿੰਦਰ ਸਭਰਵਾਲ, ਇੰਦਰਮੋਹਨ ਸਿੰਘ ਬਜਾਜ,

ਜਗਜੀਤ ਸਿੰਘ ਕੋਹਲੀ, ਕੈਪਟਨ ਖੁਸ਼ਵੰਤ ਸਿੰਘ, ਸੰਦੀਪ ਸਿੰਘ ਰਾਜਾਤੁੜ, ਸੁਖਬੀਰ ਅਬਲੋਵਾਲ, ਸੁਖਵਿੰਦਰਪਾਲ ਸਿੰਘ ਮਿੰਟਾ, ਨਰਿੰਜਣ ਸਿੰਘ ਫੌਜੀ, ਗੁਰਦੇਵ ਸਿੰਘ ਮਰਦਾਂਹੇੜੀ, ਜਤਿੰਦਰ ਪਹਾੜੀਪੁਰ, ਪਲਵਿੰਦਰ ਸਿੰਘ ਰਿੰਕੂ, ਜਸਵਿੰਦਰਪਾਲ ਚੱਢਾ, ਯਸ਼ਪਾਲ ਖੰਨਾ, ਹਰਫੂਲ ਸਿੰਘ ਬੋਸਰ, ਸਤਨਾਮ ਸਿੰਘ ਸੱਤਾ ਯੂਥ ਜਿਲਾਂ ਪ੍ਰਧਾਨ, ਸੁਖਵੀਰ ਸਿੰਘ ਅਬਲੋਵਾਲ, ਸਾਨਵੀਰ ਸਿੰਘਬ੍ਰਹਮਪੁਰਾ, ਗੁਰਜੰਟ ਸਿੰਘ ਨੂਰਖੇੜੀਆਂ, ਦਵਿੰਦਰ ਸਿੰਘ ਭਾਂਖਰ, ਪ੍ਰੀਤਮ ਸਿੰਘ ਸਨੌਰ,ਲਾਲ ਸਿੰਘ ਮਰਦਾਪੁਰ, ਭੂਪਿੰਦਰ ਸਿੰਘ ਸੈਖੂਪੁਰ, ਸੁੱਚਾ ਸਿੰਘ ਅਲੀਮਾਜਰਾ, ਸੁੱਚਾ ਸਿੰਘ ਘਨੌਰ, ਪ੍ਰਕਾਸ ਸਿੰਘ ਜਨਸੂਆ,ਅਮਰੀਕ ਸਿੰਘ ਲੌਚਮਾਂ ,ਸੁਖਦੇਵ ਸਿੰਘ ਅਲੀਪੁਰ ਜੱਟਾਂ, ਹਰਿੰਦਰ ਸਿੰਘ ਲੱਕੀ ਛਲੇੜੀ, ਨਰਿੰਦਰ ਸਿੰਘ ਜਨੇਹੜੀਆ, ਗੁਲਜਾਰ ਸਿੰਘ ਭੁਨਰਹੇੜੀ,ਬੀਬੀ ਮਹਿੰਦਰ ਕੌਰ,  ਮਾਸਟਰ ਅਜਮੇਰ ਸਿੰਘ ਸਰੁਸਤੀਗੜ, ਜਗਜੀਤ ਸਿੰਘ ਕੌਲੀ, ਜਸਵਿੰਦਰ ਸਿੰਘ ਬੱਤਾ ,ਸੁਖਵਿੰਦਰ ਸਿੰਘ ਕੋਟਲਾ,ਬਿਕਰਮ ਸਿੰਘ ਫਰੀਦਪੁਰ, ਨਿਰਮਲ ਸਿੰਘ ਕਰਤਾਰਪੁਰ,ਰਾਜ ਕਿਮਾਰ ਸੈਣੀ, ਜਸਵਿਰ ਸਿੰਘ ਬਘੋਰਾ, ਕੁਲਦੀਪ ਸਿੰਘ ਸਰਪੰਚ ਪਿੰਡ ਚੌਰਾ, ਕੁਲਦੀਪ ਸਿੰਘ ਸਮਸਪੁਰ, ਚਰਨਜੀਤ ਸਿੰਘ ਸਨੌਰ, ਰਾਮ ਲਾਲ ਰਾਠੀਆ, ਪਰਮਜੀਤ ਸਿੰਘ ਮੱਟੂ , ਪਰਮਜੀਤ ਸਿੰਘ ਮਹਿਮੂਦਪੁਰ, ਹਰਚੰਦ ਸਿੰਘ ਮਹਿਮੂਦਪੁਰ, ਮਹਾਵੀਰ ਸਿੰਘ ਸਨੌਰ, ਪਲਵਿੰਦਰ ਸਿੰਘ ਰਿੰਕੂ, ਗੁਰਦੀਪ ਸਿੰਘ ਦੇਵੀਨਗਰ, ਜਸਵੀਰ ਸਿੰਘ ਸਨੌਰ , ਮਨਮਿੰਦਰ ਸਿੰਘ ਕੌੜਾ, ਮਹਿੰਦਰ ਸਿੰਘ ਪੰਜੇਟਾ, ਜੰਗ ਸਿੰਘ ਰੂੜਕਾ ਮਾਸਟਰ ਦਵਿੰਦਰ ਸਿੰਘ ਟਹਿਲਪੁਰਾ, ਕੁਲਦੀਪ ਸਿੰਘ ਗੁਰਾਇਆ, ਭੂਪਿੰਦਰ ਸਿੰਘ ਵਿਰਕ, ਜਸਵਿੰਦਰ ਸਿੰਘ ਬੰਬੀ, ਨਛੱਤਰ ਸਿੰਘ ਹਰਪਾਲਪੁਰ, ਅਵਤਾਰ ਸਿੰਘ

ਸੰਭੂ,ਜਸਵੀਰ ਸਿੰਘ, ਬਿਕਰ ਸਿੰਘ ਪਨੌਦੀਆ, ਗੁਰਬਾਜ ਸਿੰਘ ਪਨੌਦਿਆ , ਸਤਨਾਮ ਸਿੰਘ ਆਕੜ, ਬਿੱਟੂ ਘਨੌਰ, ਅਕਰਮ ਸਿੱਦਕੀ, ਰਾਮ ਸਰੂਪ ਨੂਰਖੇੜੀਆ,ਜਤਿੰਦਰ ਸਿੰਘ ਪਹਾੜੀਪੁਰ, ਭੂਪਿੰਦਰ ਸਿੰਘ ਚੌਰਾ,ਗੁਰਵਿੰਦਰ ਸਿੰਘ ਮਿੱਠੂਮਾਜਰਾ, ਗੁਰਵਿੰਦਰ ਸਿੰਘ ਜੌਗੀਪੁਰ, ਜਸਨਦੀਪ ਸਿੰਘ ਚੱਢਾ, ਮੋਹਨ ਸਿੰਘ ਅਤੇ ਸਿਕੰਦਰ ਵਿਰਕ ਆਦਿ ਹਾਜਰ ਸਨ।

 

Tags: Sukhbir Singh Badal , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD