Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਅਧਿਆਪਕ ਵਿਦਿਆਰਥੀਆਂ ਨੂੰ ਚੰਗੀ ਸੇਧ ਰਾਹੀਂ ਕਿਸਮਤ ਸੰਵਾਰਨ 'ਚ ਬੇਹੱਦ ਅਹਿਮ ਭੂਮਿਕਾ ਨਿਭਾਉਂਦੇ ਹਨ : ਸੁਰਭੀ ਮਲਿਕ

ਬੀਤੀ ਸ਼ਾਮ ਸੈਕਰਡ ਹਾਰਟ ਕਾਨਵੈਂਟ ਇੰਟਰਨੈਸ਼ਨਲ ਸਕੂਲ ਦੇ ਸਲਾਨਾ ਦਿਵਸ ਸਮਾਗਮ 'ਚ ਕੀਤੀ ਸ਼ਿਰਕਤ

DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 06 Nov 2022

Last updated on: Nov 06, 2022, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਚੰਗੀ ਸੇਧ ਦੇ ਕੇ ਉਨ੍ਹਾਂ ਦੀ ਕਿਸਮਤ ਸੰਵਾਰਨ ਵਿੱਚ ਬਹੁਤ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਆਪਣੇ ਵਿਦਿਆਰਥੀਆਂ ਦੇ ਜੀਵਨ ਨੂੰ ਦਿਸ਼ਾ ਪ੍ਰਦਾਨ ਕਰਦੇ ਹਨ ਜੋ ਉਨ੍ਹਾਂ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਲਈ ਸਹਾਈ ਸਿੱਧ ਹੁੰਦੀ ਹੈ।ਉਨ੍ਹਾਂ ਇਸ ਗੱਲ ਦਾ ਪ੍ਰਗਟਾਵਾ ਬੀਤੀ ਸ਼ਾਮ ਸਥਾਨਕ ਸੈਕਰਡ ਹਾਰਟ ਕਾਨਵੈਂਟ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਜਦਕਿ ਚੰਡੀਗੜ੍ਹ ਦੀ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਵਿਸ਼ੇਸ਼ ਮਹਿਮਾਨ ਸਨ। ਇਸ ਸਮਾਗਮ ਵਿੱਚ ਐਸ.ਐਸ.ਪੀ. ਰੋਪੜ ਡਾ. ਸੰਦੀਪ ਗਰਗ ਵਲੋਂ ਵੀ ਸ਼ਿਰਕਤ ਕੀਤੀ ਗਈ।ਇਸ ਸਲਾਨਾ ਸਮਾਗਮ ਦਾ ਵਿਸ਼ਾ ਸੀ ISEKAI- ਜਿਸਦਾ ਅਰਥ ਹੈ ਵਿਭਿੰਨ ਬ੍ਰਹਿਮੰਡਾਂ ਦਾ ਤਾਲਮੇਲ, ਇਸਦੇ ਅਨੁਸਾਰ ਇਹ ਦੱਸਿਆ ਗਿਆ ਕਿ ਅੱਜ ਦਾ ਮਨੁੱਖ ਅਸਲ ਜੀਵਨ ਤੋਂ ਸੰਤੁਸ਼ਟ ਨਹੀਂ ਹੈ ਪਰ ਉਹ ਕਿਸੇ ਨਾ ਕਿਸੇ ਕਾਲਪਨਿਕ ਸੰਸਾਰ ਵਿੱਚ ਘੁੰਮਦਾ ਰਹਿੰਦਾ ਹੈ ਅਤੇ ਵਿਕਲਪਕ ਸੰਸਾਰ ਵਿੱਚ ਅੰਦਰੂਨੀ ਮਨੁੱਖੀ ਇੱਛਾਵਾਂ ਦੀ ਪੂਰਤੀ ਰਾਹੀਂ ਖੁਸ਼ੀ ਪ੍ਰਾਪਤ ਕਰਨਾ ਚਾਹੁੰਦਾ ਹੈ। 

ਇਸ ਰੰਗਾਰੰਗ ਸਮਾਗਮ ਵਿੱਚ ਸਕੂਲ ਦੇ ਐਲ.ਕੇ.ਜੀ. ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਪੇਸ਼ਕਾਰੀ ਕੀਤੀ ਗਈ।ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਅਤੇ ਵਿਸ਼ੇਸ਼ ਮਹਿਮਾਨ ਕੈਰੋਲੀਨ ਰੋਵੇਟ, ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ, ਚੰਡੀਗੜ੍ਹ ਵੱਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ।ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਤੋਂ ਉਹ ਬਹੁਤ ਪ੍ਰਭਾਵਿਤ ਹੋਏ। ਮੁੱਖ ਮਹਿਮਾਨ ਨੇ ਆਪਣੇ ਸ਼ਬਦਾਂ ਰਾਹੀਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।

ਇਹ ਸਾਰਾ ਸਮਾਗਮ ਸਕੂਲ ਦੇ ਮੈਨੇਜਰ ਸਿਸਟਰ ਸ਼ੈਂਟਲ, ਪ੍ਰਿੰਸੀਪਲ ਸਿਸਟਰ ਸ਼ਾਂਤੀ ਡਿਸੂਜ਼ਾ ਵਾਈਸ ਪ੍ਰਿੰਸੀਪਲ ਸਿਸਟਰ ਸ਼ਾਂਤੀ ਬੀ.ਐਸ. ਅਤੇ ਸਮੂਹ ਸਟਾਫ ਦੇ ਅਣਥੱਕ ਯਤਨਾਂ ਸਦਕਾ ਸੰਪੂਰਨ ਹੋਇਆ। ਸਮਾਗਮ ਦੀ ਸਮਾਪਤੀ ਇੱਕ ਗ੍ਰੈਂਡ ਫਿਨਾਲੇ ਨਾਲ ਹੋਈ। ਸਮਾਗਮ ਵਿੱਚ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਜੋਸ਼ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।

 

Tags: DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD