Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਜ਼ਾਦੀ ਕਾ ਅਮਿ੍ਰਤ ਮਹਾਂਉਤਸਵ : ਮੋਗਾ ਦੇ ‘ਘੜਾ ਤੇ ਭਾਂਡੇ ਨਿਰਮਾਤਾ’ ਕਾਰੀਗਰਾਂ ਨੂੰ ਵਿਸ਼ਵ ਪੱਧਰ ਉੱਤੇ ਪਹੁੰਚਾਉਣ ਦਾ ਸੁਪਨਾ ਸੱਚ ਹੋਣ ਲੱਗਾ

ਵੱਖਰੀ ਪਛਾਣ ਬਣਾਉਣ ਅਤੇ ਆਰਥਿਕਤਾ ਉੱਪਰ ਚੁੱਕਣ ਲਈ ਸੰਗਠਿਤ ਹੋਣਾ ਸਮੇਂ ਦੀ ਲੋੜ - ਡਿਪਟੀ ਕਮਿਸ਼ਨਰ

DC Moga, Kulwant Singh, Deputy Commissioner Moga, Moga, Azadi Ka Amrit Mahotsav, 75th Anniversary of Indian Independence, 75th years of Independence

Web Admin

Web Admin

5 Dariya News

ਮੋਗਾ , 07 Nov 2022

Last updated on: Nov 07, 2022, 00:00 IST

ਜ਼ਿਲਾ ਮੋਗਾ ਵਿੱਚ ਹੱਥ ਨਾਲ ਘੜੇ ਅਤੇ ਹੋਰ ਭਾਂਡੇ ਬਣਾਉਣ ਵਾਲੇ ਕਾਰੀਗਰਾਂ ਨੂੰ ਵਿਸ਼ਵ ਪੱਧਰ ਦੇ ਭਾਂਡੇ ਤਿਆਰ ਕਰਨ ਲਈ ਸੰਜੋਇਆ ਗਿਆ ਸੁਪਨਾ ਹੁਣ ਹਕੀਕਤ ਬਣਨ ਲੱਗਾ ਹੈ। ਇਹਨਾਂ ਕਾਰੀਗਰਾਂ ਦਾ ਕਲੱਸਟਰ ਬਣ ਗਿਆ ਹੈ। ਇਹਨਾਂ ਕਾਰੀਗਰਾਂ ਦੇ ਸ਼ਨਾਖ਼ਤੀ ਕਾਰਡ ਵੀ ਬਣ ਗਏ ਹਨ। ਜਿਹਨਾਂ ਨੂੰ ਵੰਡਣ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਕਾਰੀਗਰਾਂ ਨੇ ਹਿੱਸਾ ਲਿਆ।

ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਗਮ ਵਿੱਚ ਲੀਡ ਜ਼ਿਲਾ ਬੈਂਕ ਅਤੇ ਅਦਾਰਿਆਂ ਦੇ ਅਧਿਕਾਰੀਆਂ ਨੂੰ ਵੀ ਸੱਦਾ ਦਿੱਤਾ ਗਿਆ ਸੀ। ਇਸ ਕੈਂਪ ਵਿੱਚ ਗ੍ਰਾਂਟ ਥੋਰਨਟਨ ਭਾਰਤ ਐਲ.ਐਲ.ਪੀ ਦੇ ਨੁਮਾਇੰਦਿਆਂ ਦੁਆਰਾ ਵਿਸ਼ੇਸ਼ ਤੌਰ ਉਤੇ ਸ਼ਿਰਕਤ ਕੀਤੀ ਗਈ । ਦੱਸਣਯੋਗ ਹੈ ਕਿ ਕੁਝ ਸਮਾਂ ਆਜ਼ਾਦੀ ਕਾ ਅਮਿ੍ਰਤ ਮਹਾਂਉਤਸਵ ਤਹਿਤ ਲਗਾਏ ਵਿਸ਼ੇਸ਼ ਕੈਂਪ ਵਿੱਚ ਕਰੀਬ 200 ਘੜਾ ਨਿਰਮਾਤਾ ਪਰਿਵਾਰਾਂ ਨੇ ਸ਼ਿਰਕਤ ਕੀਤੀ ਸੀ, ਜਿਨਾਂ ਨੂੰ ਵੱਖ-ਵੱਖ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਗਿਆ ਸੀ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲਾ ਮੋਗਾ ਦੇ ਇਹ ਚੰਗੇ ਭਾਗ ਹਨ ਕਿ ਇਥੇ ਵੱਡੀ ਗਿਣਤੀ ਵਿੱਚ ‘ਘੜਾ ਤੇ ਭਾਂਡੇ ਨਿਰਮਾਤਾ’ ਪਰਿਵਾਰ ਰਹਿੰਦੇ ਹਨ ਪਰ ਕਿਸੇ ਕਾਰਨਾਂ ਕਰਕੇ ਆਪਣੇ ਆਪ ਨੂੰ ਆਰਥਿਕ ਤੌਰ ਉੱਤੇ ਉੱਪਰ ਚੁੱਕਣ ਲਈ ਇਹ ਸੰਗਠਿਤ ਨਹੀਂ ਹੋ ਸਕੇ। ਹੁਣ ਸਮਾਂ ਆ ਗਿਆ ਹੈ ਕਿ ਇਨਾਂ ਨੂੰ ਸੰਗਠਿਤ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਸਕੀਮਾਂ ਦਾ ਲਾਭ ਦੇ ਕੇ ਇਨਾਂ ਨੂੰ ਵਿਸ਼ਵ ਪੱਧਰ ਦੇ ਭਾਂਡੇ ਬਣਾਉਣ ਦੇ ਕਾਬਿਲ ਬਣਾਇਆ ਜਾ ਰਿਹਾ ਹੈ। 

ਉਨਾਂ ਕਿਹਾ ਕਿ ਜੇਕਰ ਇਸ ਤਰਾਂ ਹੋ ਜਾਂਦਾ ਹੈ ਕਿ ਇਸ ਨਾਲ ਜ਼ਿਲਾ ਮੋਗਾ ਦਾ ਨਾਮ ਵਿਸ਼ਵ ਪੱਧਰ ਉੱਤੇ ਆ ਜਾਵੇਗਾ। ਉਨਾਂ ਘੜਾ ਤੇ ਭਾਂਡੇ ਨਿਰਮਾਤਾਵਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲਾ ਮੋਗਾ ਦੀ ਸ਼ਾਨ ਬਣਾਉਣ ਵਿੱਚ ਅੱਗੇ ਆਉਣ। ਉਨਾਂ ਕਿਹਾ ਕਿ ਵੱਖਰੀ ਪਛਾਣ ਬਣਾਉਣ ਅਤੇ ਆਰਥਿਕਤਾ ਉੱਪਰ ਚੁੱਕਣ ਲਈ ਸੰਗਠਿਤ ਹੋਣਾ ਸਮੇਂ ਦੀ ਲੋੜ ਹੈ।

ਉਨਾਂ ਸਮੂਹ ਧਿਰਾਂ ਨੂੰ ਇੱਕ ਭਾਈਚਾਰੇ ਦੇ ਰੂਪ ਵਿੱਚ ਇਕੱਠੇ ਹੋਣ ਅਤੇ ਆਰਥਿਕ ਵਸੀਲਿਆਂ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਘੜਾ ਨਿਰਮਾਤਾਵਾਂ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ। ਉਨਾਂ ਕਿਹਾ ਕਿ ਆਮ ਲੋਕ ਜਾਗਰੂਕਤਾ ਦੀ ਕਮੀ ਕਾਰਨ ਵੱਖ-ਵੱਖ ਲਾਭਾਂ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਲਈ ਉਹਨਾਂ ਨੂੰ ਲੋੜੀਂਦਾ ਮਾਰਗ ਦਰਸ਼ਨ ਕਰਨ ਲਈ ਇਹ ਉਪਰਾਲਾ ਕੀਤਾ ਗਿਆ ਹੈ। 

ਉਨਾਂ ਭਾਂਡੇ/ਘੜਾ ਨਿਰਮਾਤਾਵਾਂ ਦੇ ਵਿਕਾਸ ਦੀ ਕਲਪਨਾ ਕਰਦੇ ਹੋਏ, ਉਨਾਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਦੀ ਅਪੀਲ ਕੀਤੀ।

ਮੀਟਿੰਗ ਦੌਰਾਨ ਚਰਚਾ ਦਾ ਮੁੱਖ ਵਿਸ਼ਾ ਇਹ ਸੀ ਕਿ ਭਾਈਚਾਰੇ ਦੇ ਮੈਂਬਰਾਂ ਲਈ ਸਿਖਲਾਈ, ਹੁਨਰ ਵਿਕਾਸ, ਉਤਪਾਦਨ ਵਿਕਾਸ, ਵੱਖ-ਵੱਖ ਮਸ਼ੀਨਰੀ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਸਵੈ ਸਹਾਇਤਾ ਸਮੂਹ (ਐਸ.ਐਚ.ਜੀ.) ਬਣਾਏ ਜਾਣੇ ਹਨ। ਹਿੱਸੇਦਾਰਾਂ ਨੂੰ ਪੂਰੇ ਭਾਰਤ ਵਿੱਚ ਜਲਦੀ ਹੀ ਪਛਾਣੇ ਜਾਣ ਵਾਲੇ ਰੇਲਵੇ ਸਟੇਸਨਾਂ ’ਤੇ ਪਲਾਸਟਿਕ ਦੀ ਵਰਤੋਂ ਨੂੰ ਬਦਲਣ ਲਈ ਕੁਲਹੜ ਦੇ ਸੰਭਾਵਿਤ ਥੋਕ ਆਰਡਰ ਬਾਰੇ ਵੀ ਸੂਚਿਤ ਕੀਤਾ ਗਿਆ।

ਗ੍ਰਾਂਟ ਥੌਰਨਟਨ ਭਾਰਤ ਐਲਐਲਪੀ ਟੀਮ ਦੇ ਨੁਮਾਇੰਦੇ ਨੇ ਕਾਰੀਗਰਾਂ ਨਾਲ ਵੱਖ-ਵੱਖ ਸਿਖਲਾਈਆਂ, ਕਾਰੀਗਰ ਕਾਰਡ, ਸਮਰੱਥਾ ਨਿਰਮਾਣ ਅਤੇ ਹੁਨਰ ਸੁਧਾਰ ਵਰਕਸਾਪਾਂ ਦੇ ਸਬੰਧ ਵਿੱਚ ਗੱਲਬਾਤ ਕੀਤੀ ਜਿਨਾਂ ਦਾ ਕਮਿਊਨਿਟੀ ਦੁਆਰਾ ਲਾਭ ਉਠਾਇਆ ਜਾ ਸਕਦਾ ਹੈ, ਮੁੱਖ ਤੌਰ ‘ਤੇ ਇੱਕ ਨਿਰਮਾਤਾ ਸੰਗਠਨ (ਪੀਓ) ਦੇ ਗਠਨ ਅਤੇ ਲਾਭਾਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਇਸ ਮੌਕੇ ਸਵੈ-ਸਹਾਇਤਾ ਸਮੂਹਾਂ ਅਤੇ ਮੁਦਰਾ ਯੋਜਨਾ ਦੀ ਅਰਜੀ ਆਦਿ ਬਾਰੇ ਵੀ ਵਿਸਥਾਰ ਨਾਲ ਚਾਨਣਾ ਪਾਇਆ ਗਿਆ।    

ਜਨਰਲ ਮੈਨੇਜਰ ਜ਼ਿਲਾ ਉਦਯੋਗ ਕੇਂਦਰ ਸ. ਸੁਖਮਿੰਦਰ ਸਿੰਘ ਰੇਖੀ ਨੇ ਮੀਟਿੰਗ ਦੀ ਕਾਰਵਾਈ ਚਲਾਈ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਕੇ. ਵੀ. ਆਈ. ਸੀ. ਚੰਡੀਗੜ ਦੇ ਨੁਮਾਇੰਦੇ ਸ੍ਰ ਸੁਖਮਿੰਦਰ ਸਿੰਘ, ਹੈਦਰਾਬਾਦ ਤੋਂ ਸ਼੍ਰੀ ਪਵਨ, ਲੀਡ ਬੈਂਕ ਮੈਨੇਜਰ ਸ੍ਰੀਮਤੀ ਸਰਿਤਾ ਢੱਲ, ਖੇਤੀਬਾੜੀ ਵਿਭਾਗ ਤੋਂ ਡਾਕਟਰ ਸੁਖਰਾਜ ਕੌਰ ਦਿਓਲ ਅਤੇ ਹੋਰ ਵੀ ਹਾਜ਼ਰ ਸਨ।

 

Tags: DC Moga , Kulwant Singh , Deputy Commissioner Moga , Moga , Azadi Ka Amrit Mahotsav , 75th Anniversary of Indian Independence , 75th years of Independence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD