Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਚੱਲ ਰਹੇ ਸੜ੍ਹਕੀ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼

ਲੁਧਿਆਣਾ ਦੇ ਸੰਸਦ ਮੈਂਬਰ ਵਲੋਂ ਅੱਜ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ

Ravneet Singh Bittu, Punjab Pradesh Congress Committee, Congress, Punjab Congress, Amar Singh

Web Admin

Web Admin

5 Dariya News

ਲੁਧਿਆਣਾ , 07 Nov 2022

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਚੱਲ ਰਹੇ ਸੜ੍ਹਕੀ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ ਕਿਉਂਕਿ ਇਸ ਨਾਲ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਜੋ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੇ ਚੇਅਰਮੈਨ ਵੀ ਹਨ, ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਜਾਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।ਇਸ ਮੌਕੇ ਉਨ੍ਹਾਂ ਨਾਲ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਤੋਂ ਇਲਾਵਾ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀ ਅਤੇ ਹੋਰ ਵੀ ਹਾਜ਼ਰ ਸਨ।

ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਰਵਨੀਤ ਸਿੰਘ ਬਿੱਟੂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾਉਣ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੀ ਕਿਹਾ।

ਸੰਸਦ ਮੈਂਬਰ ਨੇ ਕਿਹਾ ਕਿ ਸਾਰੇ ਵਿਭਾਗਾਂ ਖਾਸ ਕਰਕੇ ਸਿੱਖਿਆ, ਖੇਤੀਬਾੜੀ, ਸਮਾਜ ਭਲਾਈ, ਸਿਹਤ, ਨਗਰ ਨਿਗਮ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਹੋਰਾਂ ਨੂੰ ਰੋਜ਼ਾਨਾ ਆਪਣੇ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ।

 

Tags: Ravneet Singh Bittu , Punjab Pradesh Congress Committee , Congress , Punjab Congress , Amar Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD