Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਸੰਭਾਲਿਆ ਅਹੁਦਾ

Sheetal Angural, Kartarpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲੰਧਰ , 07 Nov 2022

Last updated on: Nov 07, 2022, 00:00 IST

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਅੱਜ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਤੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ।ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਧਾਇਕ ਸ਼ੀਤਲ ਅੰਗੂਰਾਲ ਤੇ ਵਿਧਾਇਕ ਬਲਕਾਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਨੂੰ ਅਹੁਦਾ ਸੰਭਾਲਣ ’ਤੇ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕਰਨ ਅਤੇ ਜ਼ਿਲ੍ਹੇ ਦੇ ਵਿਕਾਸ ਲਈ ਬਿਹਤਰ ਯੋਜਨਾਵਾਂ ਉਲੀਕ ਕੇ ਉਨ੍ਹਾਂ ਨੂੰ ਨੇਪਰੇ ਚੜ੍ਹਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਉਹ ਪੂਰੀ ਤਨਦੇਹੀ ਅਤੇ ਸ਼ਿੱਦਤ ਨਾਲ ਨਿਭਾਉਣਗੇ ਅਤੇ ਸਰਕਾਰ ਵੱਲੋਂ ਪ੍ਰਗਟਾਏ ਭਰੋਸੇ ’ਤੇ ਖਰਾ ਉਤਰਣਗੇ।

ਚੇਅਰਮੈਨ ਨੇ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ/ਸ਼ਹਿਰਾਂ/ਕਸਬਿਆਂ ਦੇ ਸੰਪੂਰਨ ਵਿਕਾਸ ਲਈ ਯੋਜਨਾਵਾਂ ਉਲੀਕਣਾ ਅਤੇ ਉਨ੍ਹਾਂ ਨੂੰ ਹੇਠਲੇ ਪੱਧਰ ਲਾਗੂ ਕਰਨ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਮੁਤਾਬਕ ਕੰਮ ਕਰਦਿਆਂ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੀ ਆਗੂ ਰਾਜਵਿੰਦਰ ਕੌਰ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਮੰਗਲ ਸਿੰਘ ਆਦਿ ਮੌਜੂਦ ਸਨ।

                                

 

Tags: Sheetal Angural , Kartarpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD