Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਗੋਗੀ ਦੀ ਅਗਵਾਈ 'ਚ ਹਲਕਾ ਪੱਛਮੀ ਦਾ ਕੀਤਾ ਜਾ ਰਿਹਾ ਸੁੰਦਰੀਕਰਨ

2.17 ਕਰੋੜ ਰੁਪਏ ਦੀ ਲਾਗਤ ਨਾਲ ਫੁੱਲ-ਬੂਟੇ ਲਗਾਏ ਜਾਣਗੇ, ਤਿੰਨ ਸਾਲ ਲਈ ਸਾਂਭ-ਸੰਭਾਲ ਵੀ ਕੀਤੀ ਜਾਵੇਗੀ

Gurpreet Bassi Gogi, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 07 Nov 2022

Last updated on: Nov 07, 2022, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਦੀ ਅਗਵਾਈ ਵਿੱਚ ਹਲਕਾ ਪੱਛਮੀ ਅਧੀਨ ਪੈਂਦੇ ਸਿੱਧਵਾਂ ਨਹਿਰ ਦੇ ਕਿਨਾਰਿਆ ਅਤੇ ਹੋਰ ਆਸ-ਪਾਸ ਦੇ ਇਲਾਕਿਆਂ ਦਾ ਸੁੰੰਦਰੀਕਰਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਇੱਕ ਨਿੱਜੀ ਕੰਪਨੀ ਨੂੰ ਠੇਕਾ ਦਿੱਤਾ ਗਿਆ ਹੈ ਜੋਕਿ 2.17 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਸਾਲ ਲਈ ਇੱਥੇ ਫੁੱਲ ਪੌਦੇ ਲਗਾਉਣਗੇ ਅਤੇ ਉਸਦੀ ਦੇਖ-ਰੇਖ ਤੇ ਸਾਂਭ-ਸੰਭਾਲ ਵੀ ਕੀਤੀ ਜਾਵੇਗੀ।ਪ੍ਰੋਜੈਕਟ ਦਾ ਜਾਇਜਾ ਲੈਣ ਮੌਕੇ ਵਿਧਾਇਕ ਸ੍ਰੀ ਗੋਗੀ ਦੇ ਨਾਲ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਤੋਂ ਇਲਾਵਾ ਹੋਰ ਸੀਨੀਆਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਸ੍ਰੀ ਗੋਗੀ ਬੱਸੀ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਹਰਿਆ ਭਰਿਆ ਤੇ ਸਾਫ ਸੁੱਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਤਹਿਤ ਸਾਰੇ ਸ਼ਹਿਰ ਦਾ ਸੁੰਦਰੀਕਰਨ ਕੀਤਾ ਜਾਵੇਗਾ।ਬਾਅਦ ਵਿੱਚ, ਉਨ੍ਹਾਂ ਵਾਰਡ ਨੰਬਰ 72 ਅਧੀਨ ਪੈਂਦੇ ਪਿੰਡ ਸੁਨੇਤ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ ਕੀਤਾ ਜਿੱਥੇ ਉਨ੍ਹਾਂ ਮਿਡ ਡੇ ਮੀਲ ਦੀ ਗੁਣਵੱਤਾ ਅਤੇ ਸਾਫ ਸਫਾਈ ਦਾ ਨਿਰੀਖਣ ਕੀਤਾ।

ਸਕੂਲ ਪ੍ਰਿੰਸੀਪਲ ਅਤੇ ਅਧਿਆਪਕ ਸਹਿਬਾਨਾਂ ਵੱਲੋਂ ਵਿਦਿਆਰਥੀਆਂ ਲਈ ਨਵੇਂ ਕਲਾਸ ਰੂਮ, ਆਰ.ਓ. ਸਿਸਟਮ, ਕਿਚਨ ਸ਼ੈਡ, ਪੇਂਟ, ਸਕੂਲ ਗਰਾਉਂਡ ਵਿੱਚ ਇੰਟਲਾਕ ਟਾਈਲਾਂ ਲਾਉਣੀਆਂ ਅਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਬਾਰੇ ਜਾਣੂੰ ਕਰਵਾਇਆ। ਵਿਧਾਇਕ ਸ੍ਰੀ ਗੋਗੀ ਵਲੋਂ ਸਕੂਲ ਵਿੱਚ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਤੁਰੰਤ ਹੱਲ ਕਰਨ ਦਾ ਵੀ ਭਰੋਸਾ ਦਿੱਤਾ ਗਿਆ। ਉਨ੍ਹਾਂ ਸਕੂਲ ਵਿੱਚ ਮਿਡ ਡੇ ਮੀਲ ਵਰਕਰ ਵਜੋਂ ਆਪਣੀਆਂ ਸੇਵਾਵਾਂ ਦੇ ਰਹੀਆਂ ਭੈਣਾਂ ਨੂੰ ਵੀ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ।

ਵਿਧਾਇਕ ਸ੍ਰੀ ਗੋਗੀ ਨੇ ਪਿਛਲੀਆਂ ਸਰਕਾਰਾਂ 'ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਜ਼ਮੀਨ ਪੱਧਰ'ੋਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੁੱਝ ਨਹੀਂ ਕੀਤਾ।ਉਨ੍ਹਾਂ ਅੱਗੇ ਦੱਸਿਆ ਕਿ ਹਲਕਾ ਪੱਛਮੀ ਵਿੱਚ ਹੋਰ ਸਕੂਲਾਂ ਦੇ ਨਵੀਨੀਕਰਣ ਸਬੰਧੀ ਜਿਹੜੇ ਕੰਮ ਚੱਲ ਰਹੇ ਹਨ ਉਹ ਨਿਰਵਿਘਨ ਨੇਪਰੇ ਚੜ੍ਹਨਗੇ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਂਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਬੇਹੱਦ ਸੰਵੇਦਨਸ਼ੀਲ ਹੈ।

ਉਨ੍ਹਾਂ ਕਿਹਾ ਕਿ ਇਹ ਠੀਕ ਕਿਹਾ ਜਾਂਦਾ ਹੈ ਕਿ ਵਿੱਦਿਆ ਹੀ ਦੌਲਤ ਹੈ ਜੋ ਹਰ ਦੇਸ਼ ਦੇ ਭਵਿੱਖ ਦਾ ਫੈਸਲਾ ਕਰਦੀ ਹੈ। ਇਸੇ ਕਰਕੇ ਮੁੱਖ ਮੰਤਰੀ ਸ।ਭਗਵੰਤ ਮਾਨ ਦੀ ਅਗੁਵਾਈ ਵਾਲੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾ ਰਿਹਾ ਹੈ ਤਾਂਕਿ ਉਨ੍ਹਾਂ ਦੇ ਹਲਕੇ ਦੇ ਲੋਕ ਹੋਰ ਅਮੀਰ ਬਣ ਸਕਣ।ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਦਾ ਕੋਈ ਮੇਲ ਨਹੀਂ ਹੈ ਕਿਉਂਕਿ ਇਹ ਸਾਡੀ ਨੌਜਵਾਨ ਪੀੜ੍ਹੀ ਨੂੰ ਵਧੀਆ ਤਰੀਕਿਆਂ ਨਾਲ ਤਿਆਰ ਕਰਕੇ ਉਨ੍ਹਾਂ ਨੂੰ ਜਾਗਰੂਕ ਅਤੇ ਚੰਗੇ ਨਾਗਰਿਕ ਬਣਾਉਂਦੀ ਹੈ। ਸਾਨੂੰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਮੂਹਿਕ ਤੌਰ 'ਤੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਨੁੱਖਤਾ ਦੀ ਸਭ ਤੋਂ ਉੱਤਮ ਸੇਵਾ ਹੈ।

ਇਸ ਮੌਕੇ ਪਰਮਵੀਰ ਸਿੰਘ ਅਠਵਾਲ, ਸਤਵੀਰ ਸਿੰਘ ਸੱਤਾ, ਸਤਨਾਮ ਸਿੰਘ ਸੰਨੀ, ਵਿਧਾਇਕ ਗੋਗੀ ਦੇ ਮੀਡੀਆ ਇੰਚਾਰਜ਼ ਨਵੀਨ ਗੋਗਨਾ ਤੋਂ ਇਲਾਵਾ ਸਕੂਲ ਸਟਾਫ ਵੀ ਮੌਜੂਦ ਸੀ।

 

Tags: Gurpreet Bassi Gogi , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD