Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਵਲੋਂ ਬੀ.ਆਰ.ਐਸ. ਨਗਰ ਫਲਾਈਓਵਰ ਦੇ ਹੇਠਾਂ ਵਰਟੀਕਲ ਗਾਰਡਨ ਦਾ ਕੀਤਾ ਉਦਘਾਟਨ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurpreet Bassi Gogi, Madan Lal Bagga, Ashok Parashar Pappi, Hardeep Singh Mundian, Mayor Balkar Singh Sandhu, Dr. Shena Aggarwal

Web Admin

Web Admin

5 Dariya News

ਲੁਧਿਆਣਾ , 08 Nov 2022

Last updated on: Nov 08, 2022, 00:00 IST

ਲੁਧਿਆਣਾ ਸ਼ਹਿਰ ਦੇ ਸੁੰਦਰੀਕਰਨ ਮਿਸ਼ਨ ਨੂੰ ਜਾਰੀ ਰੱਖਦੇ ਹੋਏ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ  ਵਲੋਂ ਸਿੱਧਵਾਂ ਨਹਿਰ ਦੇ ਨਾਲ ਬੀ.ਆਰ.ਐੱਸ.ਨਗਰ ਵਿੱਚ ਫਲਾਈਓਵਰ ਦੇ ਹੇਠਾਂ ਵਰਟੀਕਲ ਗਾਰਡਨ ਦੇ ਨਾਲ 31 ਕਾਲਮਾਂ ਨੂੰ ਕਵਰ ਕਰਨ ਵਾਲੇ ਵਰਟੀਕਲ ਗਾਰਡਨ ਪ੍ਰੋਜੈਕਟ ਦਾ ਉਦਘਾਟਨ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਹਰਦੀਪ ਸਿੰਘ ਮੁੰਡੀਆਂ, ਮੇਅਰ ਬਲਕਾਰ ਸਿੰਘ ਸੰਧੂ, ਨਗਰ ਨਿਗਮ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਪ੍ਰੋਜੈਕਟ ਸਬੰਧੀ  ਵਧੇਰੇ ਜਾਣਕਾਰੀ ਦਿੰਦਿਆਂ ਡਾ: ਨਿੱਜਰ ਨੇ ਦੱਸਿਆ ਕਿ ਇਸ ਪ੍ਰੋਜੈਕਟ 'ਤੇ 2.17 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਹ 31 ਜਨਵਰੀ 2023 ਤੱਕ ਮੁਕੰਮਲ ਹੋ ਜਾਵੇਗਾ। 

ਉਨ੍ਹਾਂ ਦੱਸਿਆ ਕਿ ਫਲਾਈਓਵਰ ਦੇ ਹੇਠਾਂ ਬਾਇਓ ਪੈਨਲਾਂ 'ਤੇ ਵੱਖ-ਵੱਖ ਕਿਸਮਾਂ ਦੇ 260 ਪੌਦੇ ਲਗਾਏ ਜਾਣਗੇ ਅਤੇ ਇਸ ਤੋਂ ਇਲਾਵਾ ਪੌਦਿਆਂ ਨੂੰ ਰੋਜ਼ਾਨਾ ਪਾਣੀ ਦੇਣ ਲਈ ਇੱਕ ਸਮਰਪਿਤ ਤੁਪਕਾ ਸਿੰਚਾਈ ਸਹੂਲਤ ਵੀ ਸਥਾਪਤ ਕੀਤੀ ਜਾਵੇਗੀ।  ਕੈਬਨਿਟ  ਮੰਤਰੀ ਨੇ ਕਿਹਾ ਕਿ ਜਿਸ ਕੰਪਨੀ ਨੂੰ ਟੈਂਡਰ ਅਲਾਟ ਕੀਤੇ ਗਏ ਹਨ, ਉਹ ਅਗਲੇ 3 ਸਾਲਾਂ ਤੱਕ ਵਰਟੀਕਲ ਗਾਰਡਨ ਦੀ ਸਾਂਭ-ਸੰਭਾਲ ਵੀ ਕਰੇਗੀ।  

ਉਨ੍ਹਾਂ ਕਿਹਾ ਕਿ ਇਹ ਵਰਟੀਕਲ ਗਾਰਡਨ ਲੁਧਿਆਣਾ ਨੂੰ ਹੋਰ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਦੇ ਨਾਲ-ਨਾਲ ਇਸ ਖੇਤਰ ਦੀ ਸੁੰਦਰਤਾ ਵਿੱਚ ਹੋਰ ਵਾਧਾ ਕਰਨਗੇ।ਡਾ: ਨਿੱਜਰ ਨੇ ਦੱਸਿਆ ਕਿ ਫਲਾਈਓਵਰ ਦੇ ਖੰਭਿਆਂ 'ਤੇ ਵਰਟੀਕਲ ਗਾਰਡਨ ਦਾ ਸੰਕਲਪ ਦਿੱਲੀ ਅਤੇ ਜੰਮੂ ਸ਼ਹਿਰਾਂ ਤੋਂ ਲਿਆ ਗਿਆ ਸੀ ਜਿੱਥੇ ਅਜਿਹੇ ਪ੍ਰੋਜੈਕਟ ਸਫਲ ਰਹੇ ਹਨ ਅਤੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।ਕੈਬਨਿਟ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਹਰੀਆਂ ਕੰਧਾਂ ਭਾਰਤ ਦੇ ਉਦਯੋਗਿਕ ਹੱਬ ਵਜੋਂ ਜਾਣੇ ਜਾਂਦੇ ਸ਼ਹਿਰ ਵਿੱਚ ਪ੍ਰਦੂਸ਼ਣ ਦੇ ਪੱਧਰ ਨੂੰ ਵੀ ਘੱਟ ਕਰਨਗੀਆਂ।  

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਦੇ ਨਾਲ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurpreet Bassi Gogi , Madan Lal Bagga , Ashok Parashar Pappi , Hardeep Singh Mundian , Mayor Balkar Singh Sandhu , Dr. Shena Aggarwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD