Wednesday, 17 June 2026

 

 

ਖ਼ਾਸ ਖਬਰਾਂ ਡਾ. ਰਵਜੋਤ ਸਿੰਘ ਵੱਲੋ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਡੇਢ ਕਰੋੜ ਦੀ ਰਾਸ਼ੀ ਜਾਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਨਰਿੰਦਰ ਪਾਲ ਸਿੰਘ ਸਵਨਾ ਵਿਸ਼ੇਸ਼ ਗਹਿਰੀ ਸੁਧਾਈ : ਹਰਪ੍ਰੀਤ ਸਿੰਘ ਵਲੋਂ ਈਆਰਓਜ਼ ਅਤੇ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ : ਭਗਵੰਤ ਸਿੰਘ ਮਾਨ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ

 

ਡਾ. ਇੰਦਰਬੀਰ ਸਿੰਘ ਨਿੱਜਰ ਨੇ ਤਾਜਪੁਰ ਰੋਡ ਡੰਪ ਸਾਈਟ 'ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਬਾਇਓਰੀਮੀਡੀਏਸ਼ਨ ਪਲਾਂਟ ਦਾ ਉਦਘਾਟਨ ਕੀਤਾ

ਨਗਰ ਨਿਗਮ ਲੁਧਿਆਣਾ ਵੱਲੋਂ ਫੇਜ਼-1 ਤਹਿਤ 27.17 ਕਰੋੜ ਰੁਪਏ ਦੀ ਲਾਗਤ ਨਾਲ ਪੰਜ ਲੱਖ ਟਨ ਕੂੜਾ ਕਰਕਟ ਦੀ ਨਿਕਾਸੀ ਕਰੇਗਾ: ਡਾ: ਨਿੱਜਰ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurpreet Bassi Gogi, Madan Lal Bagga, Ashok Parashar Pappi, Hardeep Singh Mundian, Mayor Balkar Singh Sandhu, Dr. Shena Aggarwal

Web Admin

Web Admin

5 Dariya News

ਲੁਧਿਆਣਾ , 08 Nov 2022

Last updated on: Nov 08, 2022, 00:00 IST

 ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਮੰਗਲਵਾਰ ਨੂੰ ਤਾਜਪੁਰ ਰੋਡ ਡੰਪ ਸਾਈਟ 'ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਬਾਇਓਰੀਮੀਡੀਏਸ਼ਨ ਪਲਾਂਟ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਜੋ ਅਗਲੇ 22 ਮਹੀਨਿਆਂ ਵਿੱਚ ਆਪਣੇ ਪਹਿਲੇ ਪੜਾਅ ਤਹਿਤ ਪੰਜ ਲੱਖ ਟਨ ਵਿਰਾਸਤੀ ਰਹਿੰਦ-ਖੂੰਹਦ ਦੀ ਨਿਕਾਸੀ ਕਰੇਗਾ।

 ਇਸ ਪ੍ਰੋਜੈਕਟ 'ਤੇ 27.17 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਨੂੰ ਲੁਧਿਆਣਾ ਸਮਾਰਟ ਸਿਟੀ ਮਿਸ਼ਨ ਤਹਿਤ ਚਲਾਇਆ ਜਾ ਰਿਹਾ ਹੈ।  ਲੈਂਡਫਿਲ ਸਾਈਟ ਦਾ ਕੁੱਲ ਖੇਤਰਫਲ 51.36 ਏਕੜ ਹੈ ਜੋ ਕਿ ਸ਼ਹਿਰ ਤੋਂ ਲਗਭਗ 15 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ।  ਸਾਈਟ 'ਤੇ ਕੁਲ ਇਕੱਠਾ ਹੋਇਆ ਵਿਰਾਸਤੀ ਕੂੜਾ ਲਗਭਗ 25 ਲੱਖ ਮੀਟਰਕ ਟਨ ਹੈ।

 ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਦਲਜੀਤ ਸਿੰਘ ਗਰੇਵਾਲ, ਮਦਨ ਲਾਲ ਬੱਗਾ, ਹਰਦੀਪ ਸਿੰਘ ਮੁੰਡੀਆਂ, ਮੇਅਰ ਬਲਕਾਰ ਸਿੰਘ ਸੰਧੂ, ਨਗਰ ਨਿਗਮ ਕਮਿਸ਼ਨਰ ਡਾ: ਸ਼ੇਨਾ ਅਗਰਵਾਲ, ਡੀਸੀ ਸੁਰਭੀ ਮਲਿਕ, 'ਆਪ' ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ਼ਰਨਪਾਲ ਸਿੰਘ ਮੱਕੜ, 'ਆਪ' ਜ਼ਿਲ੍ਹਾ ਪ੍ਰਧਾਨ (ਦਿਹਾਤੀ) ਹਰਭੁਪਿੰਦਰ ਸਿੰਘ ਧਰੌਰ ਅਤੇ ਹੋਰ ਵੀ ਹਾਜ਼ਰ ਸਨ।  

 ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਡੰਪ ਸਾਈਟ 'ਤੇ ਇਕੱਠੇ ਹੋਏ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਦੀ ਪ੍ਰਕਿਰਿਆ ਦੋ ਪੜਾਵਾਂ ਵਿੱਚ ਬਾਇਓਰੀਮੀਡੀਏਸ਼ਨ ਪ੍ਰਕਿਰਿਆ ਰਾਹੀਂ ਕੀਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਸਾਗਰ ਮੋਟਰਜ਼ ਨੂੰ ਪਹਿਲੇ ਪੜਾਅ ਦਾ ਕੰਮ ਸੌਂਪਿਆ ਗਿਆ ਹੈ ਜੋ ਜ਼ੀਰੋ ਲੈਂਡਫਿਲ ਤਕਨੀਕ ਦੀ ਵਰਤੋਂ ਕਰਕੇ ਆਪਣੇ ਪਲਾਂਟ ਵਿੱਚੋਂ ਰੋਜ਼ਾਨਾ 1440 ਟਨ ਕੂੜਾ ਕਰਕਟ ਨੂੰ ਸਾਫ਼ ਕਰੇਗੀ।  

ਉਨ੍ਹਾਂ ਕਿਹਾ ਕਿ ਠੇਕੇਦਾਰ ਨੇ ਵਾਧੂ ਮਸ਼ੀਨਰੀ ਤਾਇਨਾਤ ਕਰਨ ਅਤੇ ਸਮਾਂ ਸੀਮਾ ਤੋਂ ਪਹਿਲਾਂ ਕੰਮ ਮੁਕੰਮਲ ਕਰਨ ਲਈ ਵੀ ਸਹਿਮਤੀ ਦਿੱਤੀ ਹੈ। ਡਾ: ਨਿੱਜਰ ਨੇ ਦੱਸਿਆ ਕਿ ਬਾਕੀ ਰਹਿੰਦੇ 19.62 ਲੱਖ ਟਨ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਪੜਾਅ-2 ਲਈ ਟੈਂਡਰ ਪਹਿਲਾਂ ਹੀ  ਜਾਰੀ ਕੀਤੇ ਜਾ ਚੁੱਕੇ ਹਨ।  ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਸ਼ਹਿਰ ਵਾਸੀਆਂ ਨੂੰ ਕੂੜਾ ਡੰਪ ਵਾਲੀ ਥਾਂ ਤੋਂ ਨਿਕਲਣ ਵਾਲੀ ਬਦਬੂ ਤੋਂ ਵੱਡੀ ਰਾਹਤ ਮਿਲੇਗੀ।  

ਉਨ੍ਹਾਂ ਕਿਹਾ ਕਿ ਸਾਲਿਡ ਵੇਸਟ ਮੈਨੇਜਮੈਂਟ ਸ਼ਹਿਰਾਂ ਲਈ ਸਭ ਤੋਂ ਵੱਡੀ ਚੁਣੌਤੀਆਂ ਵਿੱਚੋਂ ਇੱਕ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੂੜੇ ਅਤੇ ਠੋਸ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਕੇ ਪੰਜਾਬ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurpreet Bassi Gogi , Madan Lal Bagga , Ashok Parashar Pappi , Hardeep Singh Mundian , Mayor Balkar Singh Sandhu , Dr. Shena Aggarwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD