Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡੇਂਗੂ ਦੇ ਪਸਾਰ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਫੋਗਿੰਗ ਤੇ ਲਾਰਵਾ ਚੈਕਿੰਗ ਮੁਹਿੰਮ ’ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

ਪ੍ਰਾਈਵੇਟ ਹਸਪਤਾਲਾਂ ਤੇ ਲੈਬੋਰੇਟਰੀਆਂ ਨੂੰ ਡੇਂਗੂ ਪੋਜ਼ੀਟਿਵ ਕੇਸਾਂ ਸਬੰਧੀ ਸਿਵਲ ਸਰਜਨ ਦਫ਼ਤਰ ਵਿਖੇ ਸੂਚਨਾ ਦੇਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

DC Jalandhar, Jaspreet Singh, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 09 Nov 2022

Last updated on: Nov 09, 2022, 00:00 IST

ਡੇਂਗੂ ਦੇ ਪਸਾਰ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਫੋਗਿੰਗ ਤੇ ਲਾਰਵਾ ਚੈਕਿੰਗ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ।ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ, ਨਗਰ ਨਿਗਮ ਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਂਗੂ ਦੇ ਕੇਸਾਂ ਦੇ ਮੱਦੇਨਜ਼ਰ ਲਾਰਵਾ ਚੈਕਿੰਗ ਅਤੇ ਫੋਗਿੰਗ ਜੰਗੀ ਪੱਧਰ ’ਤੇ ਕੀਤੀ ਜਾਵੇ ਤਾਂ ਜੋ ਡੇਂਗੂ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। 

ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਗਰ ਨਿਗਮ/ਕੌਂਸਲ ਦੀਆਂ ਟੀਮਾਂ ਨਾਲ ਤਾਲਮੇਲ ਕਰਕੇ ਲੋੜੀਂਦੀਆਂ ਥਾਵਾਂ ’ਤੇ ਫੋਗਿੰਗ ਅਮਲ ਵਿੱਚ ਲਿਆਂਦੀ ਜਾਵੇ ਅਤੇ ਜਿਨ੍ਹਾਂ ਲੋਕਾਂ ਵੱਲੋਂ ਡੇਂਗੂ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ, ਉਨ੍ਹਾਂ ਦੇ ਚਲਾਨ ਕੀਤੇ ਜਾਣ। ਹਾਟ ਸਪਾਟਸ ’ਤੇ ਵਿਸ਼ੇਸ਼ ਤਵਜੋਂ ਦੇਣ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨ ਦੇ ਉਪਰਾਲਿਆਂ ਨੂੰ ਹੋਰ ਤੇਜ਼ ਕੀਤਾ ਜਾਵੇ। 

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਘਰਾਂ ਵਿੱਚ ਸਰਵੇ ਉਦੋਂ ਤੱਕ ਜਾਰੀ ਰੱਖਿਆ ਜਾਵੇ ਜਦੋਂ ਤੱਕ ਡੇਂਗੂ ਦੇ ਕੇਸ ਆਉਣੇ ਬੰਦ ਨਹੀਂ ਹੋ ਜਾਂਦੇ। ਇਸ ਦੌਰਾਨ ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਤੇ ਲੈਬੋਰੇਟਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡੇਂਗੂ ਪੋਜ਼ੀਟਿਵ ਮਾਮਲਿਆਂ ਸਬੰਧੀ ਸਿਵਲ ਸਰਜਨ ਦਫ਼ਤਰ ਨੂੰ ਸੂਚਨਾ ਦੇਣਾ ਯਕੀਨੀ ਬਣਾਇਆ ਜਾਵੇ ਅਤੇ ਇਸ ਦੇ ਨਾਲ ਹੀ ਡੇਂਗੂ ਦੇ ਟੈਸਟ ਲਈ ਸਰਕਾਰ ਵੱਲੋਂ ਨਿਰਧਾਰਤ ਚਾਰਜਿਸ ਹੀ ਵਸੂਲ ਕੀਤੇ ਜਾਣ।

ਇਸ ਦੌਰਾਨ ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਸਰਵੇ ਟੀਮਾਂ ਵੱਲੋਂ ਘਰ-ਘਰ ਲਾਰਵਾ ਚੈਕ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ 84000 ਤੋਂ ਵੱਧ ਘਰਾਂ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ 1782 ਥਾਵਾਂ ’ਤੇ ਲਾਰਵਾ ਮਿਲਣ ’ਤੇ ਨਸ਼ਟ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 8 ਨਵੰਬਰ ਤੱਕ ਡੇਂਗੂ ਦੇ ਕੁੱਲ 286 ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 171 ਸ਼ਹਿਰੀ ਤੇ 115 ਪੇਂਡੂ ਖੇਤਰਾਂ ਨਾਲ ਸਬੰਧਤ ਹਨ। 

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਐਨ.ਜੀ.ਓ. ਆਖਰੀ ਉਮੀਦ ਦੀ ਮਦਦ ਨਾਲ ਹਾਟ ਸਪਾਟਸ ਵਿੱਚ ਫੋਗਿੰਗ ਕਰਵਾਉਣ ਤੋਂ ਇਲ਼ਾਵਾ ਮੱਛਰਾਂ ਦੇ ਲਾਰਵੇ ਦੇ ਖਾਤਮੇ ਲਈ ਜ਼ਿਲ੍ਹੇ ਦੇ 9 ਸਿਹਤ ਬਲਾਕਾਂ ਦੇ 732 ਛੱਪੜਾਂ ਵਿੱਚ ਗੰਬੂਜੀਆਂ ਮੱਛੀਆਂ ਛੱਡੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਡੇਂਗੂ ਦਾ ਇਲਾਜ ਤੇ ਟੈਸਟ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ। ਹੁਣ ਤੱਕ ਡੇਂਗੂ ਦੇ 40 ਮਰੀਜ਼ਾਂ ਨੇ ਸਿਵਲ ਹਸਪਤਾਲ ਵਿੱਚ ਇਲਾਜ ਦਾ ਲਾਭ ਲਿਆ ਗਿਆ ਹੈ। 

ਉਨ੍ਹਾਂ ਇਹ ਦੱਸਿਆ ਕਿ ਵਿਭਾਗ ਵੱਲੋਂ 66 ਆਸ਼ਾ ਵਰਕਰਾਂ ਨੂੰ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵੱਲੋਂ ਨਗਰ ਨਿਗਮ ਦੀਆਂ ਟੀਮਾਂ ਨਾਲ ਮਿਲ ਕੇ ਸ਼ਹਿਰ ਦੇ ਸਮੁੱਚੇ ਵਾਰਡਾਂ ਵਿੱਚ ਸਰਵੇ ਗਤੀਵਿਧੀਆਂ ਤੇ ਲਾਰਵਾ ਨੂੰ ਨਸ਼ਟ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ,ਸਮੂਹ ਐਸ.ਐਮ.ਓਜ਼, ਈ.ਓਜ਼ ਆਦਿ ਮੌਜੂਦ ਸਨ।

 

Tags: DC Jalandhar , Jaspreet Singh , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD