Monday, 20 May 2024

 

 

ਖ਼ਾਸ ਖਬਰਾਂ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ

 

ਮੁੱਖ ਚੋਣ ਅਧਿਕਾਰੀ ਪੰਜਾਬ ਨੇ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ, ਚੋਣਾਂ ਦੇ ਖਰੜੇ ਦੇ ਪ੍ਰਕਾਸ਼ਨ ਦੀ ਸੀ.ਡੀ. ਸੌਂਪੀ

ਵੋਟਰ ਸੂਚੀ ਦੇ ਖਰੜੇ ਦੇ ਪ੍ਰਕਾਸ਼ਨ ਦੇ ਨਾਲ ਫੋਟੋ ਵੋਟਰ ਸੂਚੀ - ਸਪੈਸ਼ਲ ਸਮਰੀ ਰੀਵੀਜ਼ਨ 2023 ਦੀ ਸ਼ੁਰੂਆਤ

Election Commission of India, Chief Electoral Officer Punjab, Dr S Karuna Raju, CEO Punjab

Web Admin

Web Admin

5 Dariya News

ਚੰਡੀਗੜ੍ਹ , 09 Nov 2022

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਚੋਣ (ਬਿਨਾਂ ਫੋਟੋਆਂ) ਦੇ ਖਰੜਾ ਪ੍ਰਕਾਸ਼ਨ ਦੀਆਂ ਸੀਡੀਜ਼ ਸੌਂਪਣ ਲਈ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਵੋਟਰ ਸੂਚੀ - ਸਪੈਸ਼ਲ ਸਮਰੀ ਰੀਵੀਜ਼ਨ - 2023 ਲਈ ਵਿਸ਼ੇਸ਼ ਮੁਹਿੰਮ ਵੋਟਰ ਸੂਚੀ ਦੇ ਖਰੜੇ ਦੇ ਪ੍ਰਕਾਸ਼ਨ ਨਾਲ ਸ਼ੁਰੂ ਹੋ ਗਈ ਹੈ।ਡਾ. ਰਾਜੂ ਨੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਕਿ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 14 ਵਿੱਚ ਸੋਧ ਅਤੇ ਰਜਿਸਟ੍ਰੇਸ਼ਨ ਆਫ਼ ਵੋਟਰ ਰੂਲ, 1960 ਅਨੁਸਾਰ 1 ਅਗਸਤ 2022 ਤੋਂ ਚਾਰ ਯੋਗਤਾ ਮਿਤੀਆਂ 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਲਾਗੂ ਹੋ ਗਈਆਂ ਹਨ।

ਸੀ.ਈ.ਓ. ਪੰਜਾਬ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਸਵੈ-ਇੱਛੁਕ ਅਧਾਰ 'ਤੇ ਰਜਿਸਟਰਡ ਵੋਟਰਾਂ ਦੇ ਆਧਾਰ ਨੰਬਰ ਇਕੱਠੇ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ 66.38 ਪ੍ਰਤੀਸ਼ਤ ਵੋਟਰਾਂ ਨੇ ਪਹਿਲਾਂ ਹੀ ਆਪਣੇ ਆਧਾਰ ਨੰਬਰ ਵੋਟਰ ਕਾਰਡ ਨਾਲ ਲਿੰਕ ਕਰ ਲਏ ਹਨ।

ਸੋਧ ਸਬੰਧੀ ਗਤੀਵਿਧੀਆਂ 9/11/22 ਤੋਂ ਸ਼ੁਰੂ ਹੋ ਕੇ  08.12.2022 ਤੱਕ ਚਲਾਈਆਂ ਜਾਣਗੀਆਂ ਅਤੇ ਨਾਗਰਿਕਾਂ ਨੂੰ ਇਸ ਸਮੇਂ ਦੌਰਾਨ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਮੌਕਾ ਵੀ ਦਿੱਤਾ ਜਾਵੇਗਾ ।  

ਮੀਟਿੰਗ ਵਿੱਚ ਡਾ. ਰਾਜੂ ਨੇ ਚੋਣ ਪ੍ਰਕਿਰਿਆ ਦੀ ਮਜ਼ਬੂਤੀ ਬਾਰੇ ਚਾਨਣਾ ਪਾਇਆ ਅਤੇ ਦੱਸਿਆ ਕਿ ਕਿਸ ਤਰ੍ਹਾਂ ਤਕਨਾਲੋਜੀ ਦੀ ਵਰਤੋਂ ਕਰਕੇ ਹਰ ਪੜਾਅ 'ਤੇ ਪਾਰਦਰਸ਼ਤਾ ਲਾਗੂ ਕੀਤੀ ਗਈ ਹੈ। ਰਾਜਨੀਤਕ ਪਾਰਟੀਆਂ ਦੇ ਸਹਿਯੋਗ ਦੀ ਮੰਗ ਕਰਦਿਆਂ ਸੀ.ਈ.ਓ. ਪੰਜਾਬ ਨੇ ਦੱਸਿਆ ਕਿ 19 ਅਤੇ 20 ਨਵੰਬਰ, 2022 ਅਤੇ 3 ਅਤੇ 4 ਦਸੰਬਰ, 2022 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿੱਥੇ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪੋ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਮੌਜੂਦ ਰਹਿਣਗੇ।  

ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਸਮੂਹ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ (ਬੀ.ਐਲ.ਏ.) ਨਿਯੁਕਤ ਕਰਨ ਅਤੇ ਯੋਗ ਵੋਟਰਾਂ ਦੀ ਭਰਤੀ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪਾਂ ਵਿੱਚ ਭਾਗ ਲੈਣ ਲਈ ਵੀ ਅਪੀਲ ਕੀਤੀ। ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵਿੱਚ ਬਹੁਜਨ ਸਮਾਜ ਪਾਰਟੀ ਦੇ ਹਰਨੇਕ ਸਿੰਘ ਅਤੇ ਸੁਖਦੇਵ ਸਿੰਘ, ਭਾਰਤੀ ਕਮਿਊਨਿਸਟ ਪਾਰਟੀ ਦੇ ਮਹਿੰਦਰਪਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਰਸ਼ਦੀਪ ਐਸ ਕਲੇਰ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪੰਕਜ ਗੌਤਮ ਅਤੇ ਆਮ ਆਦਮੀ ਪਾਰਟੀ ਦੇ ਹਰਚੰਦ ਸਿੰਘ ਬਰਸਾਤ ਸ਼ਾਮਲ ਹਨ।

 

Tags: Election Commission of India , Chief Electoral Officer Punjab , Dr S Karuna Raju , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD