Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੁੱਖ ਚੋਣ ਅਧਿਕਾਰੀ ਪੰਜਾਬ ਨੇ ਚੋਣਾਂ ਵਿੱਚ ਭਾਗ ਲੈਣ ਦਾ ਸੁਨੇਹਾ ਦੇਣ ਲਈ 200 ਸਾਈਕਲ ਸਵਾਰਾਂ ਦੀ ਕੀਤੀ ਅਗਵਾਈ

ਐਸ.ਐਸ.ਆਰ.-2023 ਦੀ ਸ਼ੁਰੂਆਤ ਕਰਨ ਲਈ ਐਸ.ਏ.ਐਸ. ਨਗਰ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ

Election Commission of India, Chief Electoral Officer Punjab, Dr S Karuna Raju, DC Mohali, Amit Talwar, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 09 Nov 2022

Last updated on: Nov 09, 2022, 00:00 IST

ਵੋਟਰ ਸੂਚੀ-ਸਪੈਸ਼ਲ ਸਮਰੀ ਰੀਵੀਜ਼ਨ (ਐਸ.ਐਸ.ਆਰ.)-2023 ਵਿੱਚ ਸੋਧ ਕਰਨ ਵਾਸਤੇ ਵਿਆਪਕ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਅੱਜ ਐਸ.ਏ.ਐਸ.ਨਗਰ ਵਿਖੇ “ਪੈਡਲ ਫਾਰ ਪਾਰਟੀਸੀਪੇਟਿਵ ਇਲੈਕਸ਼ਨਜ਼”ਦੇ ਬੈਨਰ ਹੇਠ ਸਾਈਕਲੋਥੌਨ ਦੇ ਆਯੋਜਨ ਉਪਰੰਤ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਚੋਣਾਂ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਉਹਨਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।

ਯਾਦਵਿੰਦਰਾ ਪਬਲਿਕ ਸਕੂਲ ਨੇੜਿਓਂ ਨੇਚਰ ਪਾਰਕ ਤੋਂ ਘੱਟੋ-ਘੱਟ 200 ਸਾਈਕਲ ਸਵਾਰਾਂ ਦੀ ਅਗਵਾਈ ਕਰਦਿਆਂ, ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ 3ਬੀ-1 ਮੋਹਾਲੀ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਜਿੱਥੇ ਸੂਬਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ, ਤੱਕ ਯਾਤਰਾ ਕੀਤੀ। ਇਸ ਮੌਕੇ ਵਧੀਕ ਸੀ.ਈ.ਓ. ਬੀ ਸ੍ਰੀਨਿਵਾਸਨ ਅਤੇ ਐਸ.ਏ.ਐਸ. ਨਗਰ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾਰ ਨੇ ਵੀ ਸਾਈਕਲੋਥੌਨ ਵਿੱਚ ਸ਼ਮੂਲੀਅਤ ਕੀਤੀ। 

ਮੋਹਾਲੀ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਐਨ.ਐਸ.ਐਸ. ਵਲੰਟੀਅਰਾਂ ਸਮੇਤ ਸਾਈਕਲ ਸਵਾਰਾਂ ਨੇ “ਪੈਡਲ ਫਾਰ ਪਾਰਟੀਸੀਪੇਟਿਵ ਇਲੈਕਸ਼ਨਜ਼”ਦਾ ਸੁਨੇਹਾ ਦੇਣ ਲਈ ਸਾਈਕਲੋਥੌਨ ਵਿੱਚ ਭਾਗ ਲਿਆ।ਜ਼ਿਕਰਯੋਗ ਹੈ ਕਿ ਮਜ਼ਬੂਤ ਲੋਕਤੰਤਰ ਦੇ ਹਿੱਤ ਵਿੱਚ, ਚੋਣਾਂ ਨੂੰ ਯਕੀਨੀ ਬਣਾਉਣ ਅਤੇ ਵੋਟਰ ਸੂਚੀ ਵਿੱਚ ਸੁਧਾਰ ਕਰਨ ਲਈ ਵੋਟਰ ਸੂਚੀ ਦੀ ਸਲਾਨਾ ਸੋਧ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤਾ ਜਾਣ ਵਾਲਾ ਮਹੱਤਵਪੂਰਨ ਅਭਿਆਸ ਹੈ। ਇਹ ਵਿਸ਼ੇਸ਼ ਸੋਧ 9 ਨਵੰਬਰ, 2022 ਤੋਂ ਸ਼ੁਰੂ ਹੋ ਕੇ 8 ਦਸੰਬਰ, 2022 ਨੂੰ ਸਮਾਪਤ ਹੋਵੇਗੀ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਰਾਜੂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ’ਕੋਈ ਵੀ ਵੋਟਰ ਪਿੱਛੇ ਨਾ ਰਹਿ ਜਾਵੇ’ ਸਬੰਧੀ ਆਪਣੇ ਯਤਨਾਂ ਨੂੰ ਯਕੀਨੀ ਬਣਾਉਂਦਿਆਂ ਔਰਤਾਂ, ਅਪਾਹਜ ਵਿਅਕਤੀਆਂ, ਸਮਾਜ ਦੇ ਸੀਮਾਂਤ ਮੈਂਬਰਾਂ, ਪੇਂਡੂ ਅਤੇ ਸ਼ਹਿਰੀ ਵੋਟਰਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚ ਬਣਾਉਂਦਾ ਹੈ।ਉਨਾਂ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਕਰਨ ਲਈ ਪ੍ਰੇਰਿਤ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਕਿਉਂਕਿ ਨੌਜਵਾਨ ਦੇਸ਼ ਦਾ ਭਵਿੱਖ ਹਨ।

ਇਸ ਤੋਂ ਪਹਿਲਾਂ ਸੀ.ਈ.ਓ ਨੇ ਸਕੂਲ ਦੇ ਦੋ ਬੂਥਾਂ ਦਾ ਨਿਰੀਖਣ ਵੀ ਕੀਤਾ ਅਤੇ ਵਿਸ਼ੇਸ਼ ਸੁਧਾਈ ਸਬੰਧੀ ਬੀ.ਐਲ.ਓਜ਼ ਨਾਲ ਗੱਲਬਾਤ ਕੀਤੀ।ਇਸ ਮੌਕੇ ਵਿਦਿਆਰਥੀਆਂ ਨੇ ਵੋਟਰ ਸਬੰਧੀ ਸਹੁੰ ਚੁੱਕੀ ਅਤੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਵਿੱਚ ਭਾਗ ਲੈਣ ਦਾ ਸੁਨੇਹਾ ਦਿੰਦਿਆਂ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵੀ ਕੀਤੀਆਂ।

 

Tags: Election Commission of India , Chief Electoral Officer Punjab , Dr S Karuna Raju , DC Mohali , Amit Talwar , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD