Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਨੇ ਪੰਚਾਇਤ ਵਿਭਾਗ ਦੇ ਚੱਲ ਰਹੇ ਕੰਮਾਂ ਦਾ ਰੀਵਿਊ ਕੀਤਾ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 09 Nov 2022

Last updated on: Nov 09, 2022, 00:00 IST

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨਾਂ ਕਿਹਾ ਕਿ ਪੰਚਾਇਤਾਂ ਵੱਲੋਂ ਜਿਹੜੇ ਵਿਕਾਸ ਕਾਰਜ ਮੁਕੰਮਲ ਕਰ ਲਏ ਗਏ ਹਨ ਉਨਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮਾਂ ਕਰਵਾਏ ਜਾਣ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦੀ ਬਿਜਾਈ ਤੋਂ ਪਹਿਲਾਂ ਮਨਰੇਗਾ ਯੋਜਨਾ ਤਹਿਤ ਪੇਂਡੂ ਸੰਪਰਕ ਸੜਕਾਂ ਦੇ ਬਰਮਾਂ ’ਤੇ ਮਿੱਟੀ ਪਾਉਣ ਦੇ ਕੰਮ ਨੂੰ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਸੜਕਾਂ ਚੌੜੀਆਂ ਹੋਣ ਨਾਲ ਰਾਹਗੀਰਾਂ ਨੂੰ ਸਹੂਲਤ ਮਿਲਣ ਦੇ ਨਾਲ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ।ਇਸ ਤੋਂ ਇਲਾਵਾ ਪਿੰਡਾਂ ਵਿੱਚ ਬਣੀਆਂ ਪਾਰਕਾਂ ਦੇ ਰੱਖ-ਰਖਾਵ ਸਬੰਧੀ ਪੰਚਾਇਤ ਵਿਭਾਗ ਵੱਲੋਂ ਕੀਤੀ ਕਾਰਗੁਜ਼ਾਰੀ ਦੀ ਪੜਚੋਲ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬਣੀਆਂ ਪਾਰਕਾਂ ਦੀ ਸੰਭਾਲ ਲਈ ਕੀਤੇ ਜਾ ਰਹੇ ਕੰਮਾਂ ਦਾ ਹਰ ਹਫ਼ਤੇ ਰੀਵਿਊ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡਾਂ ਵਿੱਚ ਬਣਾਈਆਂ ਵਿਲੇਜ ਡਿਫੈਂਸ ਕਮੇਟੀਆਂ ਦੀਆਂ ਰੈਗੂਲਰ ਮੀਟਿੰਗਾਂ ਕੀਤੀਆਂ ਜਾਣ ਅਤੇ ਇਨਾਂ ਮੀਟਿੰਗ ਵਿੱਚ ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਲ ਕਰਵਾਇਆ ਜਾਵੇ। ਉਨਾਂ ਕਿਹਾ ਕਿ ਹਰ ਪਿੰਡ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇ। 

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ ਨੇ ਪੰਚਾਇਤ ਵਿਭਾਗ ਦੀ ਪ੍ਰਗਤੀ ਰੀਪੋਰਟ ਪੇਸ਼ ਕਰਦਿਆਂ ਜ਼ਿਲੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ ਅਤੇ ਜ਼ਿਲੇ ਦੇ ਵੱਖ-ਵੱਖ ਬਲਾਕਾਂ ਦੇ ਬੀ.ਡੀ.ਪੀ.ਓਜ਼ ਹਾਜ਼ਰ ਸਨ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD