Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਵਿਧਾਇਕ ਅਸ਼ੋਕ ਪਰਾਸ਼ਰ ਵਲੋਂ ਅਧਿਕਾਰੀਆਂ ਨੂੰ ਨਿਰਦੇਸ਼, ਬੁੱਢੇ ਨਾਲੇ ਨੂੰ ਢੱਕਣ ਦਾ ਕੰਮ ਦੋ ਮਹੀਨਿਆਂ 'ਚ ਕੀਤਾ ਜਾਵੇ ਮੁਕੰਮਲ

ਪ੍ਰੋਜੈਕਟ 'ਚ ਬੇਲੋੜੀ ਦੇਰੀ ਲਈ ਅਧਿਕਾਰੀਆਂ ਦੀ ਖਿਚਾਈ ਵੀ ਕੀਤੀ

Ashok Prashar Pappi, Ashok Prashar, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 10 Nov 2022

Last updated on: Nov 10, 2022, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਦੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਵਲੋਂ ਆਪਣੇ ਹਲਕੇ ਤੋਂ ਲੰਘਦੇ ਬੁੱਢੇ ਨਾਲੇ ਨੂੰ ਢੱਕਣ ਦੇ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਨਗਰ ਨਿਗਮ, ਪੀ.ਐਸ.ਪੀ.ਸੀ.ਐਲ. ਅਤੇ ਠੇਕੇਦਾਰ ਨੂੰ ਦੋ ਮਹੀਨਿਆਂ ਦਾ ਅਲਟੀਮੇਟਮ ਦਿੱਤਾ ਹੈ।ਕੰਮ ਦੇ ਮੁਕੰਮਲ ਹੋਣ ਵਿੱਚ ਹੋ ਰਹੀ ਬੇਲੋੜੀ ਦੇਰੀ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਵਿਧਾਇਕ ਪੱਪੀ ਵਲੋਂ ਸ਼ਿੰਗਾਰ ਸਿਨੇਮਾ ਨੇੜੇ ਧਰਮਪੁਰਾ ਮੁਹੱਲੇ ਦੀ ਸਥਿਤੀ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲਿਆ ਅਤੇ ਨਗਰ ਨਿਗਮ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਅਧਿਕਾਰੀਆਂ ਅਤੇ ਠੇਕੇਦਾਰ ਨਾਲ ਮੀਟਿੰਗ ਕੀਤੀ। 

ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਵਿੱਚ ਹੋ ਰਹੀ ਬੇਲੋੜੀ ਦੇਰੀ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੋਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇੱਕ ਹਫ਼ਤੇ ਬਾਅਦ ਨਿੱਜੀ ਤੌਰ 'ਤੇ ਰੋਜ਼ਾਨਾ ਚੱਲ ਰਹੇ ਕੰਮਾਂ ਦੀ ਨਿਗਰਾਨੀ ਕਰਨਗੇ।ਉਨ੍ਹਾਂ ਪੀ.ਐਸ.ਪੀ.ਸੀ.ਐਲ. ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਗੱਲ ਕੀਤੀ ਕਿ ਉਹ ਇਸ ਸਥਾਨ 'ਤੇ ਇੱਕ ਹੋਰ ਟੀਮ ਤਾਇਨਾਤ ਕਰਨ ਅਤੇ ਸੜਕ ਦੇ ਦੋਵੇਂ ਪਾਸੇ ਤੋਂ ਬਿਜਲੀ ਦੇ ਖੰਭਿਆਂ ਨੂੰ ਜਲਦ ਤਬਦੀਲ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਠੇਕੇਦਾਰ ਉੱਥੇ ਸੜਕ ਦਾ ਨਿਰਮਾਣ ਕਰ ਸਕੇ।

ਵਿਧਾਇਕ ਪਰਾਸ਼ਰ ਨੇ ਅੱਗੇ ਕਿਹਾ ਕਿ ਹਲਕਾ ਕੇਂਦਰੀ ਦੇ ਲੋਕਾਂ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ ਸੀ ਅਤੇ ਹੁਣ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਹਲਕੇ ਦੇ ਵਸਨੀਕਾਂ ਨਾਲ ਕੀਤੇ ਵਾਅਦਿਆਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ 'ਤੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। 

ਉਨ੍ਹਾਂ ਇਹ ਵੀ ਕਿਹਾ ਕਿ ਇੱਕ ਮਹੀਨੇ ਦੇ ਅੰਦਰ ਹਲਕੇ ਵਿੱਚ ਲੱਗੇ ਕੂੜੇ ਦੇ ਸਾਰੇ ਢੇਰ ਚੁੱਕਵਾ ਦਿੱਤੇ ਜਾਣਗੇ।ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਲੋਕਾਂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀਆਂ ਨੀਤੀਆਂ ਅਤੇ ਦੂਰਅੰਦੇਸ਼ੀ 'ਤੇ ਭਰੋਸਾ ਜਤਾਇਆ ਹੈ ਅਤੇ ਇਸ ਲਈ ਉਹ ਆਪਣੇ ਹਲਕੇ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਗੇ।

 

Tags: Ashok Prashar Pappi , Ashok Prashar , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD